ਮੌੜ ਮੰਡੀ ਬੰਬ ਧਮਾਕਾ ਮਾਮਲਾ ਫਿਰ ਪੁੱਜਾ ਹਾਈ ਕੋਰਟ

Friday, Nov 06, 2020 - 06:22 PM (IST)

ਮੌੜ ਮੰਡੀ ਬੰਬ ਧਮਾਕਾ ਮਾਮਲਾ ਫਿਰ ਪੁੱਜਾ ਹਾਈ ਕੋਰਟ

ਚੰਡੀਗੜ੍ਹ (ਹਾਂਡਾ) : ਮੌੜ ਮੰਡੀ ਧਮਾਕੇ ਵਿਚ ਪੰਜਾਬ ਪੁਲਸ ਨੇ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਅਦਾਲਤ ਵਿਚ ਸਮੇਂ ਅਨੁਸਾਰ ਜਾਂਚ ਰਿਪੋਰਟ ਪੇਸ਼ ਨਹੀਂ ਕੀਤੀ, ਜਿਸ ਕਾਰਣ ਇਹ ਮਾਮਲਾ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ। ਪਟੀਸ਼ਨਰ ਗੁਰਜੀਤ ਸਿੰਘ ਪਾਤੜਾ ਅਨੁਸਾਰ ਪੰਜਾਬ ਪੁਲਸ ਅਤੇ ਮਾਮਲੇ ਵਿਚ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਦਰਅਸਲ ਹਾਈ ਕੋਰਟ ਨੇ ਮਾਮਲੇ 'ਤੇ ਸੁਣਵਾਈ ਕਰਦੇ ਹੋਏ ਜਾਂਚ ਛੇਤੀ ਤੋਂ ਛੇਤੀ ਪੂਰੀ ਕਰਨ ਦੇ ਹੁਕਮ ਦਿੱਤੇ ਸਨ। ਕੋਰਟ ਨੇ ਕਿਹਾ ਸੀ ਮੁੱਖ ਮੁਲਜ਼ਮਾਂ ਨੂੰ 2 ਹਫਤਿਆਂ ਵਿਚ ਗ੍ਰਿਫਤਾਰ ਕਰ ਕੇ 3 ਮਹੀਨਿਆਂ ਵਿਚ ਜਾਂਚ ਪੂਰੀ ਕਰੋ। ਪਟੀਸ਼ਨਰ ਮੁਤਾਬਕ ਹਾਲੇ ਤਕ ਮੁੱਖ ਮੁਲਜ਼ਮ ਗੁਰਤੇਜ ਸਿੰਘ, ਅਵਤਾਰ ਸਿੰਘ ਅਤੇ ਅਮਰੀਕ ਸਿੰਘ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ। ਪਟੀਸ਼ਨਰ ਮੁਤਾਬਕ ਇਹ ਸਭ ਡੇਰੇ ਨਾਲ ਜੁੜੇ ਹਨ। ਰਾਮ ਰਹੀਮ ਦੇ ਡੇਰੇ ਦੇ ਮੁਖੀ ਹਨ ਅਤੇ ਉਹ ਜੇਲ੍ਹ ਵਿਚ ਬੰਦ ਹੈ। ਉਨ੍ਹਾਂ ਤੋਂ ਐੱਸ. ਆਈ. ਟੀ. ਨੇ ਹਾਲੇ ਤਕ ਪੁੱਛਗਿਛ ਨਹੀਂ ਕੀਤੀ।

ਇਹ ਵੀ ਪੜ੍ਹੋ :  ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਪਤੀ-ਪਤਨੀ ਦੀ ਮੌਤ

ਪਟੀਸ਼ਨਰ ਦੇ ਵਕੀਲ ਮਹਿੰਦਰ ਜੋਸ਼ੀ ਨੇ ਕਿਹਾ ਪੁਲਸ ਹਾਈ ਕੋਰਟ ਨੂੰ ਗਲਤ ਜਾਣਕਾਰੀ ਦੇ ਕੇ ਗੁੰਮਰਾਹ ਕਰ ਰਹੀ ਹੈ। ਮਾਮਲੇ ਵਿਚ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ, ਏ. ਡੀ. ਜੀ. ਪੀ. ਈਸ਼ਵਰ ਸਿੰਘ, ਆਈ. ਜੀ. ਅਮਿਤ ਪ੍ਰਸਾਦ, ਆਈ. ਜੀ. ਅਰੁਣ ਮਿੱਤਲ ਅਤੇ ਬਠਿੰਡਾ ਦੇ ਐੱਸ. ਐੱਸ. ਪੀ. ਨਾਨਕ ਸਿੰਘ ਨੂੰ ਧਿਰ ਬਣਾਇਆ ਗਿਆ ਹੈ। ਫਿਲਹਾਲ ਪਟੀਸ਼ਨ ਨੂੰ ਹਾਈ ਕੋਰਟ ਵਿਚ ਦਾਖਲ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਸ 'ਤੇ ਸੁਣਵਾਈ ਹੋ ਸਕਦੀ ਹੈ।

ਇਹ ਵੀ ਪੜ੍ਹੋ :  7ਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਕਾਰਣ ਜਾਣ ਹੋਵੇਗੀ ਹੈਰਾਨੀ


author

Gurminder Singh

Content Editor

Related News