ਪਿਛਲੀਆਂ ਚੋਣਾਂ ''ਚ PM ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ : ਨਵਜੋਤ ਕੌਰ ਸਿੱਧੂ

Friday, May 03, 2019 - 10:54 AM (IST)

ਪਿਛਲੀਆਂ ਚੋਣਾਂ ''ਚ PM ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ : ਨਵਜੋਤ ਕੌਰ ਸਿੱਧੂ

ਮੌੜ ਮੰਡੀ(ਜ. ਬ.) : ਬੇਸ਼ੱਕ ਕਾਂਗਰਸ ਪਾਰਟੀ ਨੇ ਲੋਕ ਸਭਾ ਹਲਕਾ ਬਠਿੰਡਾ ਤੋਂ ਬਾਦਲਾਂ ਵਿਰੁੱਧ ਮੈਦਾਨ ਵਿਚ ਉਤਾਰੇ ਉਮੀਦਵਾਰਾਂ ਨੂੰ ਜਿਤਾਉਣ ਲਈ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ ਪਰ ਮੌੜ ਵਿਚ ਹਲਕਾ ਇੰਚਾਰਜ ਤੇ ਟਕਸਾਲੀ ਕਾਂਗਰਸੀਆਂ ਦੀ ਧੜੇਬੰਦੀ ਦਾ ਪਰਛਾਵਾਂ ਡਾ. ਨਵਜੋਤ ਕੌਰ ਸਿੱਧੂ ਦੀ ਮੌੜ ਮੰਡੀ ਰੈਲੀ 'ਤੇ ਵੀ ਦਿਖਾਈ ਦਿੱਤਾ, ਜਿਸ ਕਾਰਨ ਹਲਕੇ ਵਿਚ ਕਾਂਗਰਸ ਦੀ ਹੋਈ ਇਹ ਪਹਿਲੀ ਰੈਲੀ ਅਸਫਲ ਰਹੀ।

ਡਾ. ਨਵਜੋਤ ਕੌਰ ਸਿੱਧੂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਤਾ ਨਾਲ ਡਾ. ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ, ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ, ਰਾਮ ਮੰਦਰ ਦੀ ਉਸਾਰੀ ਕਰਨ ਵਰਗੇ ਕਈ ਵਾਅਦੇ ਕੀਤੇ ਸਨ ਪਰ ਸੱਤਾ ਪ੍ਰਾਪਤ ਕਰਨ ਲਈ ਪ੍ਰਧਾਨ ਮੰਤਰੀ ਨੇ ਜਨਤਾ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।

ਡਾ. ਨਵਜੋਤ ਸਿੱਧੂ ਨੇ ਮੌੜ ਹਲਕੇ ਵਿਚ ਅਕਾਲੀ ਆਗੂਆਂ ਵਲੋਂ ਨਗਰ ਕੌਂਸਲ ਮੌੜ ਦੀ ਥਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਅਤੇ ਵਿਕਾਸ ਕਾਰਜਾਂ ਵਿਚ ਹੋਏ ਘਪਲਿਆਂ ਦੀ ਜਾਂਚ ਕਰਨ ਦੀ ਗੱਲ ਕਹੀ ਤਾਂ ਕਿ ਲੋਕਾਂ ਦਾ ਪੈਸਾ ਵਾਪਸ ਦਿਵਾਇਆ ਜਾ ਸਕੇ। ਉਨ੍ਹਾਂ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਮੌੜ ਬੰਬ ਕਾਂਡ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਉਹ ਨਵਜੋਤ ਸਿੰਘ ਸਿੱਧੂ ਨਾਲ ਗੱਲ ਕਰੇਗੀ ਅਤੇ ਹਰ ਹਾਲ ਵਿਚ ਇਨ੍ਹਾਂ ਪਰਿਵਾਰਾਂ ਨੂੰ ਇਨਸਾਫ ਮਿਲੇਗਾ।


author

cherry

Content Editor

Related News