2017 ’ਚ ਮੌੜ ਮੰਡੀ ਵਿਖੇ ਹੋਏ ਬੰਬ ਧਮਾਕੇ ਨੂੰ ਲੈ ਕੇ ਹਾਈਕੋਰਟ ਨੇ ਲਿਆ ਵੱਡਾ ਫ਼ੈਸਲਾ

Tuesday, Feb 22, 2022 - 03:01 PM (IST)

2017 ’ਚ ਮੌੜ ਮੰਡੀ ਵਿਖੇ ਹੋਏ ਬੰਬ ਧਮਾਕੇ ਨੂੰ ਲੈ ਕੇ ਹਾਈਕੋਰਟ ਨੇ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ (ਵੈੱਬ ਡੈਸਕ) : 2017 ਵਿੱਚ ਮੌੜ ਮੰਡੀ ਵਿਖੇ ਹੋਏ ਬੰਬ ਧਮਾਕੇ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਮੌੜ ਮੰਡੀ ਵਿਖੇ ਹੋਏ ਬੰਬ ਧਮਾਕੇ ਦੇ ਮਾਮਲੇ ’ਤੇ ਮੁੜ ਤੋਂ ਕੇਸ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਚੱਲੇਗਾ। ਹਾਈ ਕੋਰਟ ਨੇ ਇਸ ਮਾਮਲੇ ਦੇ ਸਬੰਧ ’ਚ ਰੀਵਿਊ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ - ਚੋਣਾਂ ਵਾਲੇ ਦਿਨ ਵੱਡੀ ਵਾਰਦਾਤ: ਨਸ਼ੇੜੀ ਵਿਅਕਤੀ ਨੇ ਪੁਜਾਰੀ ਦਾ ਰਾਡ ਮਾਰ ਕੀਤਾ ਕਤਲ

ਦੱਸ ਦੇਈਏ ਕਿ 2017 ’ਚ ਮੌੜ ਮੰਡੀ ਬਲਾਸਟ ਮਾਮਲੇ ਦੀ ਜਾਂਚ ਲਈ ਸਿੱਟ ਬਣਾਈ ਗਈ ਸੀ, ਜਿਸ ਦੇ ਸਬੰਧ ’ਚ ਅਜੇ ਤੱਕ ਕਿਸੇ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋਈ। ਜ਼ਿਕਰਯੋਗ ਹੈ ਕਿ 2017 ਵਿੱਚ ਵਿਧਾਨ ਸਭਾ ਚੋਣਾਂ ਤੋਂ 4 ਦਿਨ ਪਹਿਲਾਂ ਮੌੜ ਮੰਡੀ ਵਿੱਚ ਧਮਾਕਾ ਹੋਇਆ ਸੀ। ਇਹ ਧਮਾਕਾ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਵਿੱਚ ਇੱਕ ਕਾਂਗਰਸੀ ਉਮੀਦਵਾਰ ਦੀ ਜਨਤਕ ਮੀਟਿੰਗ ਦੌਰਾਨ ਹੋਇਆ ਸੀ। ਇਸ ਧਮਾਕੇ ਵਿੱਚ 5 ਨਿਰਦੋਸ਼ਾਂ ਸਮੇਤ 7 ਲੋਕਾਂ ਦੀ ਜਾਨ ਚਲੀ ਗਈ ਸੀ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਪਹਿਲਾਂ ਟਰੈਕਟਰ ਹੇਠ ਦਿੱਤਾ, ਫਿਰ ਦਾਤਰ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ


author

rajwinder kaur

Content Editor

Related News