ਰਾਮ ਰਹੀਮ ਦੇ ਡੇਰੇ ਦਾ ਖੁਲਾਸਾ ਕਰਨ ਵਾਲੇ ''ਆਪ'' ਆਗੂ ਨੇ ਮੌੜ ਮੰਡੀ ਬੰਬ ਕਾਂਡ ''ਚ ਮੰਗੀ ਸੀ. ਬੀ. ਆਈ. ਜਾਂਚ

04/06/2018 7:31:08 PM

ਤਲਵੰਡੀ ਸਾਬੋ (ਮੁਨੀਸ਼) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਗੋਰਾ ਨੇ ਰਾਮ ਰਹੀਮ ਦੇ ਡੇਰੇ ਦਾ ਖੁਲਾਸਾ ਕਰਨ ਤੋਂ ਬਾਅਦ ਹੁਣ ਮੌੜ ਮੰਡੀ ਬੰਬ ਧਮਾਕੇ ਨੂੰ ਇਕ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ ਹੈ। ਭੁਪਿੰਦਰ ਸਿੰਘ ਨੇ ਇਸ ਹਾਦਸੇ ਦੇ ਮਾਸਟਰਮਾਈਂਡ ਹਰਮਿੰਦਰ ਸਿੰਘ ਜੱਸੀ ਅਤੇ ਰਾਮ ਰਹੀਮ ਨੂੰ ਦੱਸਦੇ ਹੋਏ ਸੀ.ਬੀ.ਆਈ ਤੋਂ ਜਾਂਚ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿਵਾਉਣ ਦੀ ਮੰਗ ਕੀਤੀ ਹੈ।
ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਦੌਰਾਨ ਮੌੜ ਮੰਡੀ ਵਿਖੇ ਇਕ ਬੰਬ ਧਮਾਕਾ ਹੋਇਆ ਸੀ ਜਿਸ 'ਚ 5 ਬੱਚਿਆ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਇਸ ਹਾਦਸੇ ਵਿਚ ਕਈ ਲੋਕ ਜ਼ਖਮੀ ਵੀ ਹੋਏ ਸਨ।


Related News