ਮੋਹਾਲੀ ਜ਼ਿਲ੍ਹੇ 'ਚ 26 ਮਈ ਨੂੰ ਸਰਕਾਰੀ ਛੁੱਟੀ ਕੀਤੀ ਜਾਵੇ! ਪੜ੍ਹੋ ਕਿਉਂ ਉੱਠ ਰਹੀ ਇਹ ਮੰਗ

Thursday, May 14, 2026 - 11:56 AM (IST)

ਮੋਹਾਲੀ ਜ਼ਿਲ੍ਹੇ 'ਚ 26 ਮਈ ਨੂੰ ਸਰਕਾਰੀ ਛੁੱਟੀ ਕੀਤੀ ਜਾਵੇ! ਪੜ੍ਹੋ ਕਿਉਂ ਉੱਠ ਰਹੀ ਇਹ ਮੰਗ

ਮੋਹਾਲੀ (ਰਣਬੀਰ/ਗੌਤਮ) : ਪੰਜਾਬ ਭਾਜਪਾ ਦੇ ਕਾਰਜਕਾਰਣੀ ਮੈਂਬਰ ਰਮੇਸ਼ ਕੁਮਾਰ ਵਰਮਾ ਨੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ 26 ਮਈ ਨੂੰ ਹੋਣ ਵਾਲੀਆਂ ਮਿਊਂਸੀਪਲ ਚੋਣਾਂ ਲੋਕਤੰਤਰ ਦਾ ਬਹੁਤ ਮਹੱਤਵਪੂਰਨ ਹਿੱਸਾ ਹਨ। ਇਹ ਚੋਣਾਂ ਸਥਾਨਕ ਸਰਕਾਰ ਤੇ ਲੋਕਲ ਬਾਡੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਲੀਆਂ ਚੋਣਾਂ ਹੁੰਦੀਆਂ ਹਨ, ਜਿਸ ’ਚ ਹਰ ਨਾਗਰਿਕ ਆਪਣਾ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਨੈਸ਼ਨਲ ਹਾਈਵੇਅ ਹੋਇਆ ਜਾਮ, ਭਿਆਨਕ ਹਾਦਸੇ ਦੌਰਾਨ 2 ਮਜ਼ਦੂਰਾਂ ਦੀ ਮੌਤ, ਗੁੱਸੇ 'ਚ ਆਏ ਲੋਕਾਂ ਨੇ...

ਉਨ੍ਹਾਂ ਕਿਹਾ ਕਿ ਇਸ ਵਾਰ 26 ਮਈ ਦਿਨ ਮੰਗਲਵਾਰ ਹੈ, ਜੋ ਵਰਕਿੰਗ ਦਿਨ ਹੈ। ਮੋਹਾਲੀ ’ਚ ਕਈ ਪ੍ਰਾਈਵੇਟ ਇੰਸਟੀਚਿਊਸ਼ਨ, ਕੰਪਨੀਆਂ ਤੇ ਪ੍ਰਾਈਵੇਟ ਹਸਪਤਾਲਾਂ ’ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਵੋਟ ਪਾਉਣ ਲਈ ਛੁੱਟੀ ਨਾ ਮਿਲਣ ਦੀ ਸੰਭਾਵਨਾ ਬਣ ਰਹੀ ਹੈ। ਇਸ ਕਾਰਨ ਕਈ ਲੋਕ ਵੋਟ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਸਕਦੇ ਹਨ।

ਇਹ ਵੀ ਪੜ੍ਹੋ : ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਹਜ਼ਾਰਾਂ ਮੁਲਾਜ਼ਮਾਂ ਨੂੰ ਮਿਲੀ ਰਾਹਤ, ਇਸੇ ਮਹੀਨੇ ਤੋਂ ਲਾਗੂ ਹੋ ਗਈਆਂ...

ਵਰਮਾ ਨੇ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਅਤੇ ਲੇਬਰ ਵਿਭਾਗ ਨੂੰ ਅਪੀਲ ਕੀਤੀ ਕਿ 26 ਮਈ ਨੂੰ ਵੋਟਿੰਗ ਵਾਲੇ ਦਿਨ ਸਮੂਹ ਪ੍ਰਾਈਵੇਟ ਸੰਸਥਾਵਾਂ ਤੇ ਨਿੱਜੀ ਹਸਪਤਾਲਾਂ ’ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਲਾਜ਼ਮੀ ਤੌਰ ’ਤੇ ਛੁੱਟੀ ਦਿੱਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


 


author

Babita

Content Editor

Related News