ਮੇਅਰ ਦੇ ਨਾਂ ''ਤੇ ਲੱਗੀ ਮੋਹਰ! ਕਿਸੇ ਵੇਲੇ ਵੀ ਹੋ ਸਕਦੈ ਐਲਾਨ
Sunday, Dec 29, 2024 - 12:16 PM (IST)
ਅੰਮ੍ਰਿਤਸਰ (ਰਮਨ)- ਨਗਰ ਨਿਗਮ ਅੰਮ੍ਰਿਤਸਰ ਵਿਚ ਮੇਅਰਸ਼ਿਪ ਨੂੰ ਲੈ ਕੇ ਜਿੱਥੇ ਕਾਂਗਰਸ, ਆਮ ਆਦਮੀ ਪਾਰਟੀ ਵਿਚਕਾਰ 36 ਦਾ ਅੰਕੜਾ ਚੱਲ ਰਿਹਾ ਹੈ, ਉਥੇ ਹੀ ‘ਆਪ’ ਜਿੱਥੇ ਆਜ਼ਾਦ ਅਤੇ ਹੋਰ ਪਾਰਟੀ ਦੇ ਜੇਤੂ ਕੌਂਸਲਰਾਂ ਨੂੰ ਆਪਣੇ ਨਾਲ ਜੋੜ-ਤੋੜ ਕਰਨ ਦੀ ਕੋਸਿਸ਼ ਕਰ ਰਹੀ ਹੈ, ਉੱਥੇ ਹੀ ਕਾਂਗਰਸ ਆਪਣੇ ਆਪ ਨੂੰ ਮਜ਼ਬੂਤ ਦਿਖਾਉਂਦੀ ਹੋਈ ਮੇਅਰ ਬਣਾਉਣ ਲਈ ਦਾਅਵੇਦਾਰੀ ਪੇਸ਼ ਕਰ ਰਹੀ ਹੈ। ਕਾਂਗਰਸ ਵੱਲੋਂ ਹਾਊਸ ਬਣਾਉਣ ਲਈ ਸਰਕਾਰ ਵੱਲੋਂ ਨੋਟੀਫਿਕੇਸ਼ਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਨਾਕ! Mobile 'ਤੇ ਆਹ ਕੁਝ ਵੇਖ ਰਹੀ ਸੀ ਕੁੜੀ, Search History ਨੇ ਉਡਾਏ ਮਾਂ ਦੇ ਹੋਸ਼
ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਮੇਅਰਸ਼ਿਪ ਦਾ ਕਦੇ ਵੀ ਐਲਾਨ ਕੀਤਾ ਜਾ ਸਕਦਾ ਹੈ। ਲੱਗਭਗ ਕਾਂਗਰਸ ਸੀਨੀਅਰ ਲੀਡਰਸ਼ਿਪ ਵੱਲੋਂ ਸਾਰਾ ਕੁਝ ਤੈਅ ਹੋ ਚੁੱਕਾ ਹੈ, ਜਿਸ ਨੂੰ ਲੈ ਕੇ ਕਾਂਗਰਸੀ ਕੌਂਸਲਰਾਂ ਵੱਲੋਂ ਕੋਈ ਨਾਰਾਜ਼ਗੀ ਵੀ ਨਹੀਂ ਪ੍ਰਗਟਾਈ ਜਾ ਸਕਦੀ। ਦੂਜੇ ਪਾਸੇ ਗੱਲ ਕਰੀਏ ਤਾਂ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੇ ਨਾਂ ’ਤੇ ਲੱਗ ਰਹੀ ਮੋਹਰ ਨੂੰ ਲੈ ਕੇ ਵੀ ਆਜ਼ਾਦ ਕੌਂਸਲਰ ਅਤੇ ਦੂਜੀ ਪਾਰਟੀਆ ਦੇ ਜੇਤੂ ਕੌਂਸਲਰਾਂ ਨੂੰ ਆਪਣੇ ਨਾਲ ਜੋੜਨ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ। ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੈਂ ਮੇਅਰ ਬਣਾ ਜਾਂ ਸੀਨੀਅਰ ਡਿਪਟੀ ਮੇਅਰ ਬਣਾ ਪਰ ਤੁਸੀਂ ਵੋਟ ਕਾਂਗਰਸ ਨੂੰ ਪਾਉਣੀ ਹੈ।
ਇਸ ਗੱਲ ਦਾ ਫਾਇਦਾ ਕਾਂਗਰਸ ਨੂੰ ਕਾਫੀ ਹੋ ਰਿਹਾ ਹੈ ਅਤੇ ਅੰਮ੍ਰਿਤਸਰ ਦਾ ਮੇਅਰ ਬਣਾਉਣ ਲਈ ਕਾਂਗਰਸ ਦੇ ਹੱਕ ਵਿਚ ਕਾਫੀ ਸਮਰਥਨ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ 8 ਆਜ਼ਾਦ ਉਮੀਦਵਾਰਾਂ ਨੂੰ ਆਪਣੇ ਨਾਲ ਜੋੜਦੀ ਜਾਂ ਨਹੀਂ ਫਿਰ, ਜਦਕਿ ਇਨ੍ਹਾਂ ’ਚੋ 2 ਆਜ਼ਾਦ ਕੌਂਸਲਰ ਕਾਂਗਰਸ ਨੂੰ ਸਮਰਥਨ ਕਰ ਚੁੱਕੇ ਹਨ ਅਤੇ ਕਾਂਗਰਸ ਦਾ ਅੰਕੜਾ 42 ਤੱਕ ਪੁੱਜ ਚੁੱਕਾ ਹੈ। ਦੂਜੇ ਕੌਂਸਲਰ ਵੀ ਅਜੇ ਤੱਕ ਪੂਰੀ ਤਰ੍ਹਾਂ ਨਾਲ ਚੁੱਪੀ ਸਾਧ ਕੇ ਬੈਠੇ ਹਨ। ਹਾਲਾਂਕਿ ‘ਆਪ’ ਹਾਈਕਮਾਂਡ, ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਆਜ਼ਾਦ ਕੌਂਸਲਰਾਂ ਨੂੰ ਆਪਣੇ ਨਾਲ ਜੋੜਨ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਹਾਈਕਮਾਂਡ ਵੱਲੋਂ ਜਦੋਂ ਕਿਹਾ ਗਿਆ ਹੈ ਕਿ ਸਰਕਾਰ ਨੋਟੀਫਿਕੇਸ਼ਨ ਜਾਰੀ ਕਰੇ, ਮੇਅਰ ਕਾਂਗਰਸ ਬਣਾਏਗੀ, ਉਸ ਨੂੰ ਲੈ ਕੇ ‘ਆਪ’ ਸਰਕਾਰ ਵਿਚਕਾਰ ਖਲਬਲੀ ਮਚੀ ਹੋਈ ਹੈ ਅਤੇ ਕਾਂਗਰਸ ਆਪਣੀ ਮੈਂਬਰਸ਼ਿਪ ਦੀ ਦਾਅਵੇਦਾਰੀ ਠੋਕਣ ਵਿਚ ਤਿਆਰ-ਬਰ-ਤਿਆਰ ਬੈਠੀ ਹੈ। ਦੱਸਣਯੋਗ ਹੈ ਕਿ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ 24 ਕੌਂਸਲਰ, ਕਾਂਗਰਸ ਦੇ 40, ਭਾਜਪਾ ਦੇ 9, ਸ਼੍ਰੋਮਣੀ ਅਕਾਲੀ ਦਲ ਦੇ 4 ਅਤੇ ਆਜ਼ਾਦ 8 ਕੌਂਸਲਰ ਜੇਤੂ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੰਦ ਰਹਿਣਗੇ ਪੈਟਰੋਲ ਪੰਪ, ਆਵਾਜਾਈ ਰਹੇਗੀ ਠੱਪ! ਘਰਾਂ 'ਚੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਮੇਅਰ ਦੀ ਕੁਰਸੀ ਕੰਢਿਆਂ ਵਾਲੇ ਤਾਜ ਦੇ ਨਾਲ-ਨਾਲ ਰਾਜਨੀਤੀ ਨਾਲ ਭਰੀ ਹੋਈ
ਪੰਜਾਬ ਵਿਚ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਉੱਥੇ ਹੀ ਦੂਜੇ ਪਾਸੇ ਅੰਮ੍ਰਿਤਸਰ ਵਿਚ ਕਾਂਗਰਸ ਆਪਣਾ ਮੇਅਰ ਬਣਾਉਂਦੀ ਹੈ ਤਾਂ ਆਉਣ ਵਾਲੇ 2 ਸਾਲ ਕਿਸ ਤਰ੍ਹਾਂ ਦੇ ਹੋਣਗੇ, ਉਹ ਸਾਰੇ ਜਾਣੂ ਹਨ। ਇਸ ਲਈ ਮੇਅਰ ਦੀ ਕੁਰਸੀ ਕੰਢਿਆਂ ਵਾਲੇ ਤਾਜ ਦੇ ਨਾਲ-ਨਾਲ ਰਾਜਨੀਤੀ ਦੇ ਨਾਲ ਭਰੀ ਹੋਈ ਹੈ ਕਿਉਂਕਿ ਅੰਮ੍ਰਿਤਸਰ ਨਗਰ ਨਿਗਮ ਵਿਚ ਵਿਕਾਸ ਕਾਰਜ ਅਤੇ ਫੰਡਾਂ ਦੀ ਲੋੜ ਹੈ ਅਤੇ ਸੂਬੇ ਦੀ ਸਰਕਾਰ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8