ਮੋਗਾ ਤੋਂ ਵੱਡੀ ਖ਼ਬਰ : ਮੇਅਰ ਬਲਜੀਤ ਸਿੰਘ ਚਾਨੀ ਨੇ ਦਿੱਤਾ ਅਸਤੀਫ਼ਾ
Thursday, Nov 27, 2025 - 02:20 PM (IST)
ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ) : ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਵੱਲੋਂ ਚੁਣੇ ਜਾਣ ਵਾਲੇ ਪਹਿਲੇ ਮੇਅਰ ਸਨ। ਉਨ੍ਹਾਂ ਉੱਤੇ ਦੌਰਾਨੇ ਕਾਰਜਕਾਲ ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਸਨ, ਜਿਨ੍ਹਾਂ ਕਾਰਨ ਲੰਬੇ ਸਮੇਂ ਤੋਂ ਸਿਆਸੀ ਦਬਾਅ ਬਣਿਆ ਹੋਇਆ ਸੀ। ਸੂਤਰਾਂ ਮੁਤਾਬਕ ਪਾਰਟੀ ਵੱਲੋਂ ਵੀ ਦਬਾਅ ਬਣਿਆ ਹੋਇਆ ਸੀ। ਹਾਲਾਂਕਿ ਅਧਿਕਾਰਿਕ ਤੌਰ 'ਤੇ ਅਸਤੀਫ਼ੇ ਦੇ ਕਾਰਨਾਂ ਬਾਰੇ ਮੇਅਰ ਚਾਨੀ ਦਾ ਕੋਈ ਬਿਆਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ
