ਜਲੰਧਰ ਦੇ ਮੇਅਰ ਵਿਨੀਤ ਧੀਰ ਦਾ ਵੱਡਾ ਐਲਾਨ, ਸਮਾਰਟ ਸਿਟੀ ਘੁਟਾਲੇ ਦੀ ਹੋਵੇਗੀ ਜਾਂਚ
Sunday, Jan 12, 2025 - 06:23 PM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਨਗਰ ਨਿਗਮ ਦੇ ਨਵੇਂ ਚੁਣੇ ਗਏ ਮੇਅਰ ਵਿਨੀਤ ਧੀਰ ਵੱਲੋਂ ਅੱਜ ਜਲੰਧਰ ਨਗਰ ਨਿਗਮ ਦਫ਼ਤਰ ਪਹੁੰਚ ਕੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਵਿਨੀਤ ਧੀਰ ਨੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਦੇ ਕਈ ਮੁੱਦਿਆਂ ‘ਤੇ ਵੀ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਦੀ ਬਹਿਤਰੀ ਉੱਚਿਤ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਜਲੰਧਰ ਨੂੰ ਅਗਾਂਹਵਧੂ ਸ਼ਹਿਰ ਬਣਾਉਣਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਘਟਨਾ: Instagram'ਤੇ Followers ਵਧਾਉਣ ਲਈ ਬੇਜ਼ੁਬਾਨਾਂ 'ਤੇ ਢਾਇਆ ਕਹਿਰ
ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਪਸੰਦ ਕਰ ਰਹੇ ਹਨ ਅਤੇ ਪੰਜਾਬ ਵਿੱਚ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਰਿਸ਼ਵਤਖੋਰੀ ਵਿਰੁੱਧ ਵੀ ਕੰਮ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਸਮਾਰਟ ਸਿਟੀ ਦੇ ਪੈਸੇ ਨੂੰ ਲੈ ਕੇ ਜੋ ਵੀ ਘਪਲਾ ਹੋਇਆ ਹੈ, ਉਸ ਦੀ ਜਾਂਚ ਕਰਵਾਈ ਜਾਵੇਗੀ ਅਤੇ ਪੈਸਾ ਵੀ ਵਾਪਸ ਲਿਆ ਜਾਵੇਗਾ। ਵਿਨੀਤ ਧੀਰ ਨੇ ਕਿਹਾ ਭਲਕੇ ਤੋਂ ਸਾਰੇ ਵਿਭਾਗਾਂ ਦੀਆਂ ਮੀਟਿੰਗਾਂ ਸ਼ੁਰੂ ਹੋ ਜਾਣਗੀਆਂ। ਵਿਕਰੇਤਾਵਾਂ ਲਈ ਸਟ੍ਰੀਟ ਵੈਂਡਰ ਪਾਲਿਸੀ ਪੇਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ Alert! 4 ਦਿਨਾਂ ਲਈ ਮੌਸਮ ਸਬੰਧੀ ਹੋ ਗਈ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e