ਚੰਡੀਗੜ੍ਹ 'ਚ 30 ਜਨਵਰੀ ਨੂੰ ਹੋਵੇਗੀ ਮੇਅਰ ਦੀ ਚੋਣ, ਹਾਈਕੋਰਟ ਨੇ ਪ੍ਰਸ਼ਾਸਨ ਨੂੰ ਦਿੱਤੇ ਹੁਕਮ
Wednesday, Jan 24, 2024 - 04:10 PM (IST)
ਚੰਡੀਗੜ੍ਹ : ਚੰਡੀਗੜ੍ਹ 'ਚ ਮੇਅਰ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ ਆਇਆ ਹੈ। ਹਾਈਕੋਰਟ ਨੇ 30 ਜਨਵਰੀ ਨੂੰ ਸ਼ਹਿਰ 'ਚ ਮੇਅਰ ਚੋਣ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਚੰਡੀਗੜ੍ਹ 'ਚ ਮੇਅਰ ਚੋਣ ਵਾਲੇ ਦਿਨ ਕਿਸੇ ਵੀ ਬਾਹਰੀ ਸਮਰਥਕ ਜਾਂ ਅਧਿਕਾਰੀ ਨੂੰ ਨਗਰ ਨਿਗਮ ਦਫ਼ਤਰ 'ਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਦਾਲਤ ਨੇ ਕੌਂਸਲਰਾਂ ਨੂੰ ਸੁਰੱਖਿਆ ਦੇਣ ਦੇ ਵੀ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਅਮਰੀਕਾ ਤੋਂ ਆਈ ਦੁੱਖਦਾਈ ਖ਼ਬਰ : ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ
ਦੱਸਣਯੋਗ ਹੈ ਕਿ ਬੀਤੇ ਦਿਨ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਖ਼ਤ ਹੁਕਮ ਦਿੱਤੇ ਸਨ ਕਿ ਜੇਕਰ ਪ੍ਰਸ਼ਾਸਨ ਮੇਅਰ ਚੋਣਾਂ ਲਈ ਸਹੀ ਤਾਰੀਖ਼ ਤੈਅ ਨਹੀਂ ਕਰਦਾ ਤਾਂ ਫਿਰ ਅਦਾਲਤ ਚੋਣ ਦੀ ਤਾਰੀਖ਼ ਤੈਅ ਕਰੇਗੀ। ਇਹ ਵੀ ਦੱਸ ਦੇਈਏ ਕਿ ਚੰਡੀਗੜ੍ਹ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਪਹਿਲਾਂ 18 ਜਨਵਰੀ ਨੂੰ ਹੋਣੀ ਸੀ ਪਰ ਵੋਟਾਂ ਪੈਣ ਤੋਂ ਕੁੱਝ ਦੇਰ ਪਹਿਲਾਂ ਇਸ ਨੂੰ ਟਾਲ ਦਿੱਤਾ ਗਿਆ ਕਿਉਂਕਿ ਚੋਣ ਅਧਿਕਾਰੀ ਦੀ ਸਿਹਤ ਖ਼ਰਾਬ ਹੋ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਨਵੀਂ Update, ਠੰਡ ਕਾਰਨ ਸੂਬੇ 'ਚ ਵਿਗੜਨ ਲੱਗੇ ਹਾਲਾਤ
ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ 6 ਫਰਵਰੀ ਨੂੰ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ ਪਰ ਅਦਾਲਤ ਦਾ ਕਹਿਣਾ ਹੈ ਕਿ 6 ਫਰਵਰੀ ਦੀ ਤਾਰੀਖ਼ ਬਹੁਤ ਲੰਬੀ ਹੈ ਅਤੇ ਪਹਿਲਾਂ ਚੋਣ ਕਰਾਉਣ ਲਈ ਤਾਰੀਖ਼ ਤੈਅ ਕੀਤੀ ਜਾਵੇ। ਇਸ ਤੋਂ ਬਾਅਦ ਹੁਣ ਅੱਜ ਅਦਾਲਤ ਨੇ ਸੁਣਵਾਈ ਦੌਰਾਨ 30 ਜਨਵਰੀ ਨੂੰ ਮੇਅਰ ਚੋਣ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8