ਮੇਅਰ ਚੋਣਾਂ ਅੱਜ , ਚੰਡੀਗੜ੍ਹ ਪੁਲਸ ਨੇ ਛਾਉਣੀ ’ਚ ਬਦਲਿਆ ਨਗਰ ਨਿਗਮ ਦਫ਼ਤਰ, ਜਾਣੋ ਸ਼ਡਿਊਲ

01/18/2024 10:24:42 AM

ਚੰਡੀਗੜ੍ਹ (ਸੁਸ਼ੀਲ) : ਮੇਅਰ ਚੋਣਾਂ ਕਾਰਨ ਚੰਡੀਗੜ੍ਹ ਪੁਲਸ ਨੇ ਚੰਡੀਗੜ੍ਹ ਨਗਰ ਨਿਗਮ ਦਫ਼ਤਰ ਵਿਖੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਚੰਡੀਗੜ੍ਹ ਪੁਲਸ ਨੇ ਨਿਗਮ ਦਫ਼ਤਰ ਦੀ ਸੁਰੱਖਿਆ ਲਈ ਇਕ ਹਜ਼ਾਰ ਪੁਲਸ ਮੁਲਾਜ਼ਮਾਂ ਦੀ ਡਿਊਟੀ ਲਾਈ ਹੈ, ਜੋ ਸਵੇਰੇ 6 ਵਜੇ ਹੀ ਤਾਇਨਾਤ ਹੋ ਜਾਣਗੇ।

ਇਹ ਵੀ ਪੜ੍ਹੋ :   31 ਜਨਵਰੀ ਤੋਂ ਪਹਿਲਾਂ ਕਰੋ ਇਹ ਕੰਮ ਨਹੀਂ ਤਾਂ ਬਲੈਕਲਿਸਟ ਹੋ ਜਾਵੇਗਾ ਤੁਹਾਡਾ FASTags, ਜਾਣੋ ਜ਼ਰੂਰੀ ਨਿਯਮ

ਐੱਸ. ਐੱਸ. ਪੀ. ਕੰਵਰਦੀਪ ਕੌਰ ਅਤੇ ਐੱਸ. ਪੀ. ਸਿਟੀ ਮ੍ਰਿਦੁਲ ਖੁਦ ਮੇਅਰ ਚੋਣਾਂ ’ਤੇ ਤਿੱਖੀ ਨਜ਼ਰ ਰੱਖਣਗੇ। ਡੀ. ਐੱਸ. ਪੀ. ਸੈਂਟਰਲ ਗੁਰਮੁੱਖ ਸਿੰਘ ਨਿਗਮ ਦਫ਼ਤਰ ਦੇ ਬਾਹਰ ਅਮਨ-ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖਣਗੇ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਰਣਨੀਤੀ ਬਣਾਉਣਗੇ।

ਇਹ ਵੀ ਪੜ੍ਹੋ :   5G ਯੂਜ਼ਰਜ਼ ਨੂੰ Airtel ਅਤੇ Jio ਦਾ ਵੱਡਾ ਝਟਕਾ, ਇਸ ਮਹੀਨੇ ਤੋਂ ਨਹੀਂ ਮਿਲੇਗਾ ਅਣਲਿਮਟਿਡ ਡਾਟਾ!

ਚੋਣਾਂ ਦਾ ਸ਼ਡਿਊਲ

ਵੀਰਵਾਰ ਸਵੇਰੇ 11 ਵਜੇ ਅਸੈਂਬਲੀ ਹਾਲ ਵਿਚ ਸਾਰੇ ਕੌਂਸਲਰਾਂ ਦੀ ਮੌਜੂਦਗੀ ਵਿਚ ਮੇਅਰ ਚੋਣ ਸ਼ੁਰੂ ਹੋ ਜਾਵੇਗੀ। ਨਾਮਜ਼ਦ ਕੌਂਸਲਰ ਅਨਿਲ ਮਸੀਹ ਨੂੰ ਚੋਣ ਅਧਿਕਾਰੀ ਦੀ ਸੀਟ ਦਿੱਤੀ ਜਾਵੇਗੀ। ਰਾਸ਼ਟਰੀ ਗੀਤ ਤੋਂ ਬਾਅਦ ਚੋਣ ਅਧਿਕਾਰੀ ਵਲੋਂ ਮੇਅਰ ਚੋਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਬਾਅਦ ਮੇਅਰ ਚੋਣ ਲਈ ਵੋਟਿੰਗ ਸ਼ੁਰੂ ਹੋਵੇਗੀ। ਵੋਟਾਂ ਪੈਣ ਤੋਂ ਬਾਅਦ ਗਿਣਤੀ ਸ਼ੁਰੂ ਕੀਤੀ ਜਾਵੇਗੀ। ਚੋਣ ਅਧਿਕਾਰੀ ਵਲੋਂ ਮੇਅਰ ਚੋਣ ਦੇ ਨਤੀਜੇ ਐਲਾਨੇ ਜਾਣਗੇ। ਨਗਰ ਨਿਗਮ ਦੇ ਸਕੱਤਰ ਵਲੋਂ ਚੁਣੇ ਗਏ ਮੇਅਰ ਨੂੰ ਉਨ੍ਹਾਂ ਦੀ ਸੀਟ ’ਤੇ ਬਿਠਾਇਆ ਜਾਵੇਗਾ। ਇਸ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਹੋਵੇਗੀ। ਇਹ ਚੋਣ ਚੁਣੇ ਗਏ ਮੇਅਰ ਦੇ ਮਾਰਗਦਰਸ਼ਨ ਵਿਚ ਹੋਵੇਗੀ ਤੇ ਨਤੀਜੇ ਜਾਰੀ ਕੀਤੇ ਜਾਣਗੇ। ਅੰਤ ਵਿਚ ਰਾਸ਼ਟਰੀ ਗੀਤ ਨਾਲ ਇਹ ਚੋਣ ਪ੍ਰਕਿਰਿਆ ਪੂਰੀ ਹੋਵੇਗੀ।

ਬੈਰੀਕੇਡ ਲਾਏ

ਨਿਗਮ ਦਫ਼ਤਰ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ’ਤੇ ਪੁਲਸ ਨੇ ਬੁੱਧਵਾਰ ਹੀ ਬੈਰੀਕੇਡ ਲਾ ਕੇ ਪੁਲਸ ਮੁਲਾਜ਼ਮ ਤਾਇਨਾਤ ਕਰ ਦਿੱਤੇ। ਦੁਪਹਿਰ ਤਕ ਇਨ੍ਹਾਂ ਰਸਤਿਆਂ ਰਾਹੀਂ ਕਿਸੇ ਨੂੰ ਵੀ ਨਿਗਮ ਦਫ਼ਤਰ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਸੀ। ਪੁਲਸ ਮੁਲਾਜ਼ਮ ਪੈਦਲ ਜਾਣ ਵਾਲਿਆਂ ਤੋਂ ਵੀ ਪੁੱਛਗਿੱਛ ਕਰ ਰਹੇ ਸਨ। ਇਸ ਤੋਂ ਇਲਾਵਾ ਨਿਗਮ ਦਫ਼ਤਰ ਦੇ ਚਾਰੇ ਪਾਸੇ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ। ਕੌਂਸਲਰਾਂ ਤੋਂ ਇਲਾਵਾ ਕਿਸੇ ਵੀ ਵਾਹਨ ਅਤੇ ਆਮ ਲੋਕਾਂ ਨੂੰ ਨਿਗਮ ਦਫ਼ਤਰ ਵੱਲ ਨਹੀਂ ਜਾਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ :    Indigo ਫਲਾਈਟ 'ਚ ਹੋਈ ਘਟਨਾ ਨੂੰ ਲੈ ਕੇ ਰੂਸੀ ਮਾਡਲ ਦਾ ਬਿਆਨ ਆਇਆ ਸਾਹਮਣੇ, ਜਾਰੀ ਕੀਤੀ Video

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News