ਮਿਊਰ ਕਤਲਕਾਂਡ ਮਾਮਲੇ ''ਚ ਜ਼ਬਰਦਸਤ ਮੋੜ, ਟੱਬਰ ਨੂੰ ਕਤਲ ਕਰਨ ਵਾਲੇ ਰਾਜੀਵ ਦੀ ਮਿਲੀ ਲਾਸ਼

Thursday, Nov 26, 2020 - 05:19 PM (IST)

ਮਿਊਰ ਕਤਲਕਾਂਡ ਮਾਮਲੇ ''ਚ ਜ਼ਬਰਦਸਤ ਮੋੜ, ਟੱਬਰ ਨੂੰ ਕਤਲ ਕਰਨ ਵਾਲੇ ਰਾਜੀਵ ਦੀ ਮਿਲੀ ਲਾਸ਼

ਲੁਧਿਆਣਾ (ਰਾਜ) : ਇੱਥੇ ਹੰਬੜਾ ਰੋਡ ਸਥਿਤ ਮਿਊਰ ਵਿਹਾਰ ਕਤਲਕਾਂਡ ਮਾਮਲੇ 'ਚ ਉਸ ਵੇਲੇ ਜ਼ਬਰਦਸਤ ਮੋੜ ਆ ਗਿਆ, ਜਦੋਂ ਆਪਣੇ ਹੀ ਪਰਿਵਾਰ ਦੇ 4 ਮੈਂਬਰਾਂ ਦਾ ਕਤਲ ਕਰਨ ਵਾਲੇ ਪ੍ਰਾਪਰਟੀ ਡੀਲਰ ਰਾਜੀਵ ਦੀ ਲਾਸ਼ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ : IAS ਰਵਨੀਤ ਕੌਰ 'ਪੰਜਾਬੀ ਯੂਨੀਰਵਰਸਿਟੀ' ਦੇ ਨਵੇਂ ਉਪ ਕੁਲਪਤੀ ਨਿਯੁਕਤ

ਪਰਿਵਾਰ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਰਾਜੀਵ ਫਰਾਰ ਹੋ ਗਿਆ ਸੀ। ਵੀਰਵਾਰ ਨੂੰ ਥਾਣਾ ਪੀ. ਏ. ਯੂ. ਦੀ ਪੁਲਸ ਨੂੰ ਜਗਰਾਓਂ ਨੇੜੇ ਰੇਲਵੇ ਲਾਈਨਾਂ 'ਤੇ ਉਸ ਦੀ ਵੱਢੀ ਹੋਈ ਲਾਸ਼ ਬਰਾਮਦ ਹੋਈ। ਫਿਲਹਾਲ ਪਰਿਵਾਰ ਤੋਂ ਰਾਜੀਵ ਦੀ ਸ਼ਨਾਖਤ ਕਰਵਾਉਣ ਮਗਰੋਂ ਪੁਲਸ ਨੇ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਲੁਧਿਆਣਾ : ਇਕੱਠੇ ਹੋਇਆ ਪਰਿਵਾਰ ਦੇ ਚਾਰੇ ਮੈਂਬਰਾਂ ਦਾ ਸਸਕਾਰ, ਪੋਸਟਮਾਰਟਮ 'ਚ ਹੋਏ ਅਹਿਮ ਖ਼ੁਲਾਸੇ
ਜ਼ਿਕਰਯੋਗ ਹੈ ਕਿ ਪੀ. ਏ. ਯੂ. ਅਧੀਨ ਪੈਂਦੇ ਮਿਊਰ ਵਿਹਾਰ 'ਚ ਪ੍ਰਾਪਰਟੀ ਡੀਲਰ ਰਾਜੀਵ ਵੱਲੋਂ ਆਪਣੇ ਪਰਿਵਾਰ ਦੇ 4 ਜੀਆਂ ਦਾ ਕੁਹਾੜੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕਾਂ 'ਚ ਰਾਜੀਵ ਦੀ ਪਤਨੀ ਸੁਨੀਤਾ (60), ਪੁੱਤਰ ਆਸ਼ੀਸ਼ (35), ਨੂੰਹ ਗਰਿਮਾ (29) ਅਤੇ ਪੋਤਰੇ ਸੁਚੇਤ (13) ਸ਼ਾਮਲ ਸਨ।

ਇਹ ਵੀ ਪੜ੍ਹੋ : ਆਂਗਣਵਾੜੀ ਵਰਕਰ ਦਾ ਜ਼ਾਲਮ ਸਹੁਰਿਆਂ ਨਾਲ ਪਿਆ ਵਾਹ, ਅਸ਼ਲੀਲ ਵੀਡੀਓ ਬਣਾਉਣ ਤੱਕ ਪੁੱਜੀਆਂ ਗੱਲਾਂ

ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਰਾਜੀਵ ਘਰੋਂ ਫ਼ਰਾਰ ਹੋ ਗਿਆ ਸੀ ਅਤੇ ਪੁਲਸ ਰਾਜੀਵ ਦੀ ਭਾਲ ਕਰ ਰਹੀ ਸੀ, ਜਿਸ ਦੌਰਾਨ ਉਸ ਦੀ ਲਾਸ਼ ਬਰਾਮਦ ਕੀਤੀ ਗਈ।


 


author

Babita

Content Editor

Related News