ਫਰੀਦਕੋਟ ਤੋਂ ਦੁਖ਼ਦਾਈ ਖ਼ਬਰ : MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਲਟਕਦੀ ਹੋਈ ਲਾਸ਼ ਬਰਾਮਦ (ਵੀਡੀਓ)

Wednesday, Apr 24, 2024 - 12:46 PM (IST)

ਫਰੀਦਕੋਟ ਤੋਂ ਦੁਖ਼ਦਾਈ ਖ਼ਬਰ : MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਲਟਕਦੀ ਹੋਈ ਲਾਸ਼ ਬਰਾਮਦ (ਵੀਡੀਓ)

ਫਰੀਦਕੋਟ : ਫਰੀਦਕੋਟ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਐੱਮ. ਬੀ. ਬੀ. ਐੱਸ. ਡਾਕਟਰ ਨੇ ਫ਼ਾਹਾ ਲੈ ਕੈ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੇ ਘਰ 'ਚੋਂ ਉਸ ਦੀ ਲਟਕਦੀ ਹੋਈ ਲਾਸ਼ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਮੈਡੀਕਲ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਜਾਰੀ ਕੀਤਾ ਗਿਆ ਸਰਕੂਲਰ

ਮ੍ਰਿਤਕਾ ਦੀ ਪਛਾਣ ਡਾ. ਅਨੁਸ਼ਕਾ ਦੇ ਤੌਰ 'ਤੇ ਹੋਈ ਹੈ। ਅਨੁਸ਼ਕਾ ਐੱਮ. ਬੀ. ਬੀ. ਐੱਸ. ਦੀ ਪੜ੍ਹਾਈ ਪੂਰੀ ਕਰਨ ਮਗਰੋਂ ਫਰੀਦਕੋਟ ਦੇ ਕਾਲਜ 'ਚ ਇੰਟਰਨਸ਼ਿਪ ਕਰ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਹੁਣ ਐੱਮ. ਡੀ. ਦੀ ਤਿਆਰੀ ਕਰ ਰਹੀ ਸੀ ਅਤੇ ਇਸ ਦੌਰਾਨ ਕਾਫੀ ਪਰੇਸ਼ਾਨ ਰਹਿੰਦੀ ਸੀ।

ਇਹ ਵੀ ਪੜ੍ਹੋ : ਜਵਾਨ ਹੁੰਦੇ ਪੁੱਤ ਦੀ ਵੀ ਨਾ ਕੀਤੀ ਸ਼ਰਮ, ਸਭ ਹੱਦਾਂ ਟੱਪ Boyfriend ਨਾਲ ਭੱਜੀ, ਕਰਾ ਲਿਆ ਵਿਆਹ (ਵੀਡੀਓ)

ਦੱਸਿਆ ਜਾ ਰਿਹਾ ਹੈ ਕਿ ਸ਼ਾਇਦ ਇਸੇ ਕਾਰਨ ਹੀ ਉਸ ਵਲੋਂ ਇਹ ਖ਼ੌਫ਼ਨਾਕ ਕਦਮ ਚੁੱਕਿਆ ਗਿਆ ਹੈ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕਾ ਦੇ ਪਰਿਵਾਰ 'ਚ ਸੋਗ ਛਾਇਆ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News