19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ''ਚ ਹੋਈ ਪ੍ਰਬੰਧਕੀ ਕਮੇਟੀ ਦੀ ਮੀਟਿੰਗ, ਹੋਰ ਸੁਧਾਰ ਦਾ ਬੰਨ੍ਹਿਆ ਮੁੱਢ

Wednesday, Feb 12, 2025 - 12:46 AM (IST)

19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ''ਚ ਹੋਈ ਪ੍ਰਬੰਧਕੀ ਕਮੇਟੀ ਦੀ ਮੀਟਿੰਗ, ਹੋਰ ਸੁਧਾਰ ਦਾ ਬੰਨ੍ਹਿਆ ਮੁੱਢ

ਚੰਡੀਗੜ੍ਹ : ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਦੇ ਸਾਰੇ 19,110 ਸਰਕਾਰੀ ਸਕੂਲਾਂ ’ਚ ਮੈਗਾ ਸਕੂਲ ਮੈਨੇਜਮੈਂਟ ਕਮੇਟੀ ਦੀ (ਐੱਸ.ਐੱਮ.ਸੀ.) ਮੀਟਿੰਗ ਕਰਵਾਈ ਗਈ, ਜਿਸ ਨਾਲ ਵਿਦਿਆਰਥੀਆਂ ਦੇ ਮਾਪਿਆਂ ਤੇ ਨੁਮਾਇੰਦਿਆਂ ਨੂੰ ਸਕੂਲਾਂ ਦੇ ਪ੍ਰਬੰਧਨ ਸਬੰਧੀ ਫ਼ੈਸਲੇ ਲੈਣ ’ਚ ਸਿੱਧੀ ਭੂਮਿਕਾ ਨਿਭਾਉਣ ਦਾ ਮੌਕਾ ਮਿਲਿਆ।

ਇਸ ਸਬੰਧੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਵਾਰ ਮੈਗਾ ਐੱਸ.ਐੱਮ.ਸੀ. ਮੀਟਿੰਗ ਸਕੂਲ ਕੈਂਪਸਾਂ ’ਚ ਸਫ਼ਾਈ 'ਤੇ ਕੇਂਦ੍ਰਿਤ ਸੀ। ਇਸ ਦੌਰਾਨ ਐੱਸ.ਐੱਮ.ਸੀ. ਮੈਂਬਰਾਂ ਤੇ ਮਾਪਿਆਂ ਨੇ ਸਫ਼ਾਈ ਦਾ ਮੁਲਾਂਕਣ ਕਰਨ, ਸੁਧਾਰ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨ ਤੇ ਸਥਾਨਕ ਹੱਲ ਸਾਂਝੇ ਕਰਨ ਲਈ ਆਪੋ-ਆਪਣੇ ਸਕੂਲਾਂ ਦੇ ਦੌਰੇ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਕੂਲਾਂ ’ਚ ਵਿਦਿਆਰਥੀਆਂ ਲਈ ਸਿਹਤਮੰਦ ਤੇ ਵਧੇਰੇ ਅਨੁਕੂਲ ਸਿੱਖਣ ਦਾ ਮਾਹੌਲ ਸਿਰਜਣ ਦੇ ਉਦੇਸ਼ ਨਾਲ ਸੁੰਦਰੀਕਰਨ ਦੇ ਯਤਨਾਂ ਅਤੇ ਲੰਬੇ ਸਮੇਂ ਲਈ ਰੱਖ-ਰਖਾਅ ਸਬੰਧੀ ਯੋਜਨਾਵਾਂ 'ਤੇ ਵੀ ਚਰਚਾ ਕੀਤੀ।

ਉਨ੍ਹਾਂ ਦੱਸਿਆ ਕਿ ਅੱਜ ਦੀ ਵਿਚਾਰ-ਚਰਚਾ ਦਾ ਕੇਂਦਰ ‘ਸਕੂਲ ਦਾ ਬਦਲਾਅ, ਐੱਸ.ਐੱਮ.ਸੀ. ਦੇ ਨਾਲ’ ਸੀ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਪ੍ਰਣਾਲੀ ’ਚ ਹੋਰ ਸੁਧਾਰ ਸਮੂਹਿਕ ਯਤਨਾਂ ਨਾਲ ਹੀ ਸੰਭਵ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਤੇ ਐੱਸ.ਐੱਮ.ਸੀ. ਮੈਂਬਰਾਂ ਨੇ ਸਕੂਲ ਦੇ ਬੁਨਿਆਦੀ ਢਾਂਚੇ, ਵਿਦਿਆਰਥੀਆਂ ਦੀ ਭਲਾਈ ਤੇ ਅਕਾਦਮਿਕ ਤਰੱਕੀ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਚਰਚਾਵਾਂ ’ਚ ਸਰਗਰਮੀ ਨਾਲ ਹਿੱਸਾ ਲਿਆ ਤੇ ਵਿਚਾਰ-ਵਟਾਂਦਰਾ ਕੀਤਾ।

ਇਹ ਵੀ ਪੜ੍ਹੋ- India's Got Latent 'ਚ ਜਾ ਕੇ ਬੁਰਾ ਫ਼ਸਿਆ ਰਣਵੀਰ ਅਲਾਹਾਬਾਦੀਆ, BPraak ਨੇ ਰੱਦ ਕੀਤਾ Podcast

ਉਨ੍ਹਾਂ ਕਿਹਾ ਕਿ ਅੱਜ ਦੀ ਮੈਗਾ ਐੱਸ.ਐੱਮ.ਸੀ. ਮੀਟਿੰਗ ਸਕੂਲ ਪ੍ਰਸ਼ਾਸਨ ’ਚ ਹੋਰ ਬਦਲਾਅ ਲਿਆਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਵੇਗੀ, ਜਿਸ ਨਾਲ ਵਿੱਦਿਅਕ ਮਾਹੌਲ ਦੇ ਵੱਖ-ਵੱਖ ਪਹਿਲੂਆਂ ’ਚ ਹੋਰ ਸੁਧਾਰ ਹੋਵੇਗਾ। ਇਸ ਦਾ ਉਦੇਸ਼ ਮਾਪਿਆਂ, ਕਮਿਊਨਿਟੀ ਨੁਮਾਇੰਦਿਆਂ ਤੇ ਸਕੂਲ ਸਟਾਫ ਦਰਮਿਆਨ ਸਹਿਯੋਗ ਨੂੰ ਵਧਾਉਣਾ ਹੈ, ਜੋ ਪੰਜਾਬ ’ਚ ਵਧੇਰੇ ਪ੍ਰਭਾਵਸ਼ਾਲੀ ਤੇ ਸਰਬਪੱਖੀ ਵਿਕਾਸ ਵਾਲੀ ਸਿੱਖਿਆ ਪ੍ਰਣਾਲੀ ਦੇ ਮੁੱਖ ਟੀਚਿਆਂ ਨੂੰ ਹਾਸਲ ਕਰਨ ’ਚ ਮਦਦ ਕਰੇਗਾ।

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਭਾਈਚਾਰਕ ਸ਼ਮੂਲੀਅਤ ਅਤੇ ਭਾਗੀਦਾਰੀ ਵਾਲੇ ਸਕੂਲ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਸਬੰਧੀ ਆਪਣੇ ਯਤਨਾਂ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਪੰਜਾਬ ਦੇ ਹਰ ਬੱਚੇ ਨੂੰ ਅਨੁਕੂਲ ਅਤੇ ਸਹਾਇਕ ਮਾਹੌਲ ਵਿੱਚ ਮਿਆਰੀ ਸਿੱਖਿਆ ਦਿੱਤੀ ਜਾ ਸਕੇ ਤਾਂ ਜੋ ਅਜਿਹਾ ਮਾਹੌਲ ਸਿਰਜਿਆ ਜਾ ਸਕੇ ਜਿੱਥੇ ਵਿਦਿਆਰਥੀ ਅਕਾਦਮਿਕ ਅਤੇ ਸਮਾਜਿਕ ਤੌਰ 'ਤੇ ਹੋਰ ਪ੍ਰਫੁੱਲਤ ਹੋ ਸਕਣ।

ਇਸ ਦੌਰਾਨ ਪੰਜਾਬ ਭਰ ਦੇ ਪੰਚਾਇਤ ਮੈਂਬਰਾਂ, ਜ਼ਿਲ੍ਹਾ ਅਧਿਕਾਰੀਆਂ ਤੇ ਵਿਭਾਗ ਦੇ ਨੁਮਾਇੰਦਿਆਂ ਨੇ ਮੀਟਿੰਗਾਂ ’ਚ ਸ਼ਾਮਲ ਹੋਣ ਅਤੇ ਜ਼ਮੀਨੀ ਪੱਧਰ ’ਤੇ ਭਾਗੀਦਾਰੀ ਦਾ ਮੁਲਾਂਕਣ ਕਰਨ ਲਈ ਸਕੂਲਾਂ ਦਾ ਦੌਰਾ ਕੀਤਾ।

ਇਹ ਵੀ ਪੜ੍ਹੋ- 'ਨੌਜਵਾਨ ਦੇ ਕਤਲ ਨੂੰ ਪੁਲਸ ਦੱਸ ਰਹੀ ਹਾਦਸਾ !' ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਨੇ ਕੀਤਾ ਚੱਕਾ ਜਾਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News