ਕੱਲ੍ਹ ਜਲੰਧਰ ''ਚ ਬੰਦ ਰਹਿਣਗੀਆਂ ਇਹ ਦੁਕਾਨਾਂ, ਡੀ. ਸੀ. ਨੇ ਜਾਰੀ ਕੀਤੇ ਹੁਕਮ

Monday, Sep 18, 2023 - 07:04 PM (IST)

ਜਲੰਧਰ (ਬਿਊਰੋ)- 19 ਸਤੰਬਰ ਨੂੰ ਜਲੰਧਰ ਵਿਚ ਮੀਟ ਅਤੇ ਆਂਡਿਆਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਦਰਅਸਲ ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਵੱਲੋਂ ਜਾਬਤਾ ਫ਼ੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਤਾਰੀਖ਼ 19 ਸਤੰਬਰ ਨੂੰ ਜੈਨ ਮਹਾਂ ਪਰਵ ਸੰਬਤਸਰੀ ਦੇ ਸਬੰਧ ਵਿੱਚ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਆਉਂਦੇ ਇਲਾਕੇ ਅਧੀਨ ਮੀਟ ਅਤੇ ਆਂਡਿਆਂ ਦੀਆਂ ਸਾਰੀਆਂ ਦੁਕਾਨਾਂ ਅਤੇ ਰੇਹੜੀਆਂ, ਬੁੱਚੜਖ਼ਾਨੇ ਆਦਿ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਸ ਦਿਨ ਹੋਟਲ, ਢਾਬਿਆਂ ਅਤੇ ਅਹਾਤਿਆਂ ’ਤੇ ਮੀਟ/ਅੰਡੇ ਬਣਾਉਣ ਅਤੇ ਪਰੋਸਨ ’ਤੇ ਪੂਰਨ ਪਾਬੰਦੀ ਰਹੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਭਲਕੇ ਮਤਲਬ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਵੀ ਐਲਾਨ ਕੀਤਾ ਗਿਆ ਹੈ। ਇਹ ਐਲਾਨ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ਸੰਵਤਸਰੀ ਦੇ ਮੱਦੇਨਜ਼ਰ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਨੂੰ ਹਰ ਕਰਮਚਾਰੀ ਲਈ ਉਪਲੱਬਧ ਰਾਖਵੀਆਂ ਛੁੱਟੀਆਂ ਦੀ ਸੂਚੀ 'ਚ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪ੍ਰਾਪਰਟੀ ਟੈਕਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਲੋਕਾਂ ਨੂੰ ਫਿਰ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News