ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ’ਚ ਮੀਟ, ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਲਈ ਚਲਾਈ ਮੁਹਿੰਮ

Friday, Jul 19, 2024 - 06:27 PM (IST)

ਅੰਮ੍ਰਿਤਸਰ (ਸਰਬਜੀਤ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਜਾਣ ਵਾਲੇ ਰਸਤਿਆਂ ਵਿਚ ਲੰਮੇ ਸਮੇਂ ਤੋਂ ਬਣੀਆਂ ਮੀਟ, ਸ਼ਰਾਬ ਅਤੇ ਪਾਨ-ਬੀੜੀ ਦੀਆਂ ਦੁਕਾਨਾਂ ਨਾਲ ਜਿੱਥੇ ਸ਼ਰਧਾਲੂਆਂ ਦੀ ਆਸਥਾ ਨੂੰ ਬਹੁਤ ਵੱਡਾ ਧੱਕਾ ਲੱਗਦਾ ਹੈ, ਉੱਥੇ ਹੀ ਇਨ੍ਹਾਂ ਕੰਮਾਂ ਨੂੰ ਬੰਦ ਕਰਵਾਉਣ ਲਈ ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਵੱਲੋਂ ਚਲਾਈ ਮੁਹਿੰਮ ਬਹੁਤ ਹੀ ਸ਼ਲਾਘਾਯੋਗ ਹੈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ 2 ਨਵੇਂ ਗ੍ਰੰਥੀ ਸਿੰਘਾਂ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦੀ ਨਸੀਹਤ

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਗੁਰਵਿੰਦਰ ਸਿੰਘ ਅਤੇ ਗਿਆਨੀ ਕੇਵਲ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ। ਉਨ੍ਹਾਂ ਕਿਹਾ ਕਿ ਭਾਈ ਭੋਮਾ ਵੱਲੋਂ ਚਲਾਈ ਇਸ ਲਹਿਰ ਵਿਚ ਹੋਰ ਵੀ ਸਮਾਜ ਸੇਵੀ ਸੰਸਥਾ ਨੂੰ ਇਕਜੁਟ ਹੋ ਕੇ ਨਾਲ ਚੱਲਣਾ ਚਾਹੀਦਾ ਹੈ ਤਾਂ ਜੋ ਗੁਰੂ ਘਰ ਦੇ ਰਸਤਿਆਂ ਵਿਚ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀਆਂ ਇਹ ਦੁਕਾਨਾਂ ਇੱਥੋਂ ਬਦਲੀਆਂ ਜਾ ਸਕਣ।

ਇਹ ਵੀ ਪੜ੍ਹੋ-  ਦੋਸਤਾਂ ਨਾਲ ਜਨਮਦਿਨ ਦੀ ਪਾਰਟੀ 'ਤੇ ਗਏ ਨੌਜਵਾਨ ਨਾਲ ਹੋ ਗਈ ਅਣਹੋਣੀ, ਭੇਤਭਰੀ ਹਾਲਤ 'ਚ ਮਿਲੀ ਲਾਸ਼

ਇਸ ਮੌਕੇ ਰਣਜੀਤ ਸਿੰਘ ਭੋਮਾ ਨੇ ਦੱਸਿਆ ਕਿ ਗੁਰੂ ਰਾਮਦਾਸ ਜੀ ਦੀ ਨਗਰੀ ਅੰਮ੍ਰਿਤਸਰ ਵਿਖੇ ਗੁਰਦੁਆਰਾ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼੍ਰੀ ਦੁਰਗਿਆਣਾ ਮੰਦਰ ਅਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਹਰ ਰੋਜ਼ ਦੇਸ਼ਾਂ-ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਹਵਾਈ ਜਹਾਜ਼ਾਂ, ਰੇਲਾਂ, ਬੱਸਾਂ, ਕਾਰਾਂ ਰਾਹੀਂ ਆਉਂਦੀਆਂ ਹਨ ਅਤੇ ਇਨ੍ਹਾਂ ਧਾਰਮਿਕ ਸਥਾਨਾਂ ’ਤੇ ਜਾਣ ਵਾਲੇ ਰਸਤਿਆਂ ਵਿਚ ਸ਼ਰਾਬ ਦੇ ਠੇਕੇ ਤੇ ਪਾਨ-ਬੀੜੀ ਦੀਆਂ ਦੁਕਾਨਾਂ ਸੰਗਤਾਂ ਦੇ ਮੱਥੇ ਲੱਗਦੀਆਂ ਹਨ, ਜਿਸ ਨਾਲ ਸੰਗਤਾਂ ਦੇ ਮਨਾਂ ਵਿਚ ਭਾਰੀ ਠੇਸ ਪਹੁੰਚਦੀ ਹੈ। ਭਾਈ ਭੋਮਾ ਨੇ ਕਿਹਾ ਕਿ ਇਸ ਸਬੰਧੀ ਪਿਛਲੇ 13 ਸਾਲਾਂ ਤੋਂ ਹਰ ਮਹੀਨੇ ਮੰਗ-ਪੱਤਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤੇ ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰਾਂ ਨੂੰ ਬਹੁਤ ਹੀ ਵਾਰ ਦਿੱਤੇ ਗਏ ਹਨ ਪਰ ਪ੍ਰਸ਼ਾਸਨ ਅਧਿਕਾਰੀ ਕੁੰਭ ਕਰਨੀ ਨੀਂਦ ਸੁੱਤੇ ਪਏ ਹਨ।

ਇਹ ਵੀ ਪੜ੍ਹੋ- ਮਾਣਹਾਨੀ ਮਾਮਲੇ 'ਚ ਬਿਕਰਮ ਮਜੀਠੀਆ ਮਾਨਯੋਗ ਅਦਾਲਤ 'ਚ ਹੋਏ ਪੇਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News