ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ
Wednesday, Nov 13, 2024 - 11:43 AM (IST)

ਕਪੂਰਥਲਾ (ਮਹਾਜਨ)- 15 ਨਵੰਬਰ ਨੂੰ ਦੇਸ਼ ਭਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ ਸ਼ਹਿਰਾਂ ਵਿਚ ਵੱਖ-ਵੱਖ ਦਿਨ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ। ਇਸੇ ਤਹਿਤ ਕਪੂਰਥਲਾ ਜ਼ਿਲ੍ਹੇ ਵਿਚ ਦੋ ਬੰਦ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦਨਜ਼ਰ 13 ਨਵੰਬਰ ਨੂੰ ਫਗਵਾੜਾ ਵਿਖੇ ਨਗਰ ਕੀਰਤਨ ਦੇ ਰੂਟ ਉੱਪਰ ਪੈਂਦੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਨਿਗਮ ਚੋਣਾਂ ਨੂੰ ਵੇਖਦਿਆਂ ਹੁਣ ਫਿਰ ਹੋਵੇਗਾ ਦਲ-ਬਦਲ, ਕਈ ਆਗੂ ਜਲਦ ਮਾਰਨਗੇ ਪਲਟੀ
ਇਸ ਤੋਂ ਇਲਾਵਾ ਮਿਤੀ 15 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਵੀ ਫਗਵਾੜਾ ਸਬ ਡਿਵੀਜ਼ਨ ਵਿਚ ਧਾਰਮਿਕ ਸਥਾਨ ਵਾਲੀ ਜਗ੍ਹਾ ਦੇ ਨੇੜੇ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ ’ਚ ਇਕ ਹੋਰ ਗਵਾਹ ਆਇਆ ਸਾਹਮਣੇ, ਹੋਇਆ ਹੁਣ ਤੱਕ ਦਾ ਵੱਡਾ ਖ਼ੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8