ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਮੀਟ-ਸ਼ਰਾਬ ਦੀਆਂ ਦੁਕਾਨਾਂ

Tuesday, Mar 24, 2026 - 01:29 PM (IST)

ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਮੀਟ-ਸ਼ਰਾਬ ਦੀਆਂ ਦੁਕਾਨਾਂ

ਕਪੂਰਥਲਾ (ਵੈੱਬ ਡੈਸਕ)- ਕਪੂਰਥਲਾ ਵਿਖੇ ਸ਼੍ਰੀ ਰਾਮ ਨੌਮੀ ਦੇ ਸਬੰਧ ਵਿੱਚ ਅੱਜ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸੇ ਨੂੰ ਲੈ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਮਨ ਅਤੇ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਸਬ ਡਿਵੀਜ਼ਨ ਕਪੂਰਥਲਾ ਵਿੱਚ ਸ਼ੋਭਾ ਯਾਤਰਾ ਦੇ ਰੂਟ ਦੇ ਪੈਂਦੀਆ ਮੀਟ ਅਤੇ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।  ਡਿਪਟੀ ਕਮਿਸ਼ਨਰ ਅਮਿਤ ਕੁਮਾਰ ਆਈ. ਏ. ਐੱਸ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਹੁਕਮ ਜਾਰੀ ਕਰਦੇ ਕਿਹਾ ਕਿ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਤੇ  Punjab Liquor Licence Rules 1956 of Rule 37 (9) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਮਿਤੀ 24 ਮਾਰਚ ਨੂੰ ਸਬ ਡਿਵੀਜ਼ਨ ਕਪੂਰਥਲਾ ਵਿਖੇ ਸ਼ੋਭਾ ਯਾਤਰਾ ਦੌਰਾਨ ਸੋਭਾ ਯਾਤਰਾ ਦੇ ਰੂਟ 'ਤੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦਾ ਆਦੇਸ਼ ਦਿੰਦੇ ਹਾਂ। ਸੀਨੀਅਰ ਪੁਲਸ ਕਪਤਾਨ ਕਪੂਰਥਲਾ ਅਤੇ ਸਹਾਇਕ ਕਮਿਸ਼ਨਰ (ਆਬਕਾਰੀ) ਕਪੂਰਥਲਾ ਰੇਂਜ ਵੱਲੋਂ ਉਕਤ ਹੁਕਮ ਦੀ ਪਾਲਣਾ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ।

PunjabKesari

ਇਹ ਵੀ ਪੜ੍ਹੋ: 'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ ਲਾਲਜੀਤ ਭੁੱਲਰ: ਡਾ. ਅਮਰ ਸਿੰਘ (ਵੀਡੀਓ)

ਇਹ ਹੁਕਮ ਮਾਮਲੇ ਦੀ ਤੱਤਪਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕਤਰਫ਼ਾ ਜਾਰੀ ਕੀਤਾ ਜਾਂਦਾ ਹੈ ਅਤੇ ਆਮ ਜਨਤਾ ਨੂੰ ਸੰਬੋਧਿਤ ਕੀਤਾ ਜਾਂਦਾ ਹੈ। ਇਸ ਹੁਕਮ ਦਾ ਪ੍ਰਚਾਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਕਪੂਰਥਲਾ ਵੱਲੋ ਪ੍ਰਿੰਟ/ਇਲੈਕਟ੍ਰੋਨਿਕ ਮੀਡੀਆ ਰਾਹੀਂ ਕੀਤਾ ਜਾਵੇ। ਇਸ ਤੋਂ ਇਲਾਵਾ ਇਸ ਹੁਕਮ ਦੀਆਂ ਕਾਪੀਆਂ ਆਮ ਜਨਤਾ ਦੀ ਜਾਣਕਾਰੀ ਲਈ ਸਬ ਡਿਵੀਜ਼ਨ ਕਪੂਰਥਲਾ ਦੇ ਵੱਖ-ਵੱਖ ਦਫ਼ਤਰਾਂ ਜਿਵੇਂ ਕਿ ਉੱਪ ਮੰਡਲ ਮੈਜਿਸਟਰੇਟ/ਤਹਿਸੀਲ/ਨਗਰ ਨਿਗਮ/ਬੀ. ਡੀ. ਪੀ. ਓ. ਅਤੇ ਰੇਲਵੇ ਸਟੇਸ਼ਨ, ਬੱਸ ਅੱਡਾ, ਸਦਰ ਮੁਕਾਮਾਂ ਦੇ ਨੋਟਿਸ ਬੋਰਡਾਂ 'ਤੇ ਚਿਪਕਾ ਕੇ ਲਾਗੂ ਕੀਤਾ ਜਾਵੇ। 

ਇਹ ਵੀ ਪੜ੍ਹੋ: ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਰੇਲਵੇ ਬੋਰਡ ਨੇ ਕੀਤਾ ਵੱਡਾ ਬਦਲਾਅ

ਇਥੇ ਦੱਸ ਦੇਈਏ ਕਿ ਸ਼੍ਰੀ ਰਾਮ ਨੌਮੀ ਦੇ ਸ਼ੁਭ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਸ਼੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਸੁਭਾਸ਼ ਮਕਰੰਦੀ ਨੇ ਦੱਸਿਆ ਕਿ ਸ਼ੋਭਾ ਯਾਤਰਾ 24 ਮਾਰਚ ਦਿਨ ਮੰਗਲਵਾਰ ਨੂੰ ਸ਼ਾਮ 5:30 ਵਜੇ ਸ਼੍ਰੀ ਸਨਾਤਨ ਧਰਮ ਸਭਾ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮਹਾਨ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸੁਭਾਸ਼ ਮਕਰੰਦੀ ਨੇ ਦੱਸਿਆ ਕਿ ਰਾਮ ਨੌਮੀ ਦਾ ਤਿਉਹਾਰ ਸਮਾਜ ਵਿੱਚ ਧਰਮ, ਮਰਿਆਦਾ ਤੇ ਆਦਰਸ਼ਾਂ ਦੀ ਸਥਾਪਨਾ ਦਾ ਸੰਦੇਸ਼ ਦਿੰਦਾ ਹੈ। ਭਗਵਾਨ ਸ਼੍ਰੀ ਰਾਮ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਮਾਜ 'ਚ ਸਦਭਾਵਨਾ, ਭਾਈਚਾਰਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸ਼ੋਭਾ ਯਾਤਰਾ ਨੂੰ ਸਫ਼ਲ ਬਣਾਉਣ ਲਈ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: 'ਮਾਨ ਸਰਕਾਰ ਬਣੀ ਕਿਸਾਨਾਂ ਦੀ ਦੁਸ਼ਮਣ', 2 ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ 'ਤੇ ਰੰਧਾਵਾ ਨੇ ਘੇਰੀ 'ਆਪ' ਸਰਕਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News