ਪੰਜਾਬ ਦੇ ਇਸ ਜ਼ਿਲ੍ਹੇ ''ਚ ਭਲਕੇ ਮੀਟ/ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, 23 ਨੂੰ ਰਹੇਗੀ ਸਰਕਾਰੀ ਛੁੱਟੀ
Wednesday, May 21, 2025 - 02:56 PM (IST)

ਕਪੂਰਥਲਾ (ਮਹਾਜਨ, ਸੇਖੜੀ, ਹਨੀਸ਼)- ਕਪੂਰਥਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਵੱਲੋਂ ਮਾਤਾ ਭੱਦਰਕਾਲੀ ਦੇ 78ਵੇਂ ਇਤਿਹਾਸਕ ਮੇਲੇ ਸਬੰਧੀ 22 ਮਈ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਤੇ ਪੰਜਾਬ ਲੀਕਰ ਲਾਇਸੈਂਸ ਰੂਲਜ਼ 1956 ਦੀ ਧਾਰਾ 37 (9) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਹਾ ਕਿ ਮੇਲੇ ਦੀ ਧਾਰਮਿਕ ਮਹੱਤਤਾ ਦੇ ਮੱਦੇਨਜ਼ਰ 22 ਮਈ ਨੂੰ ਸਬ ਡਿਵੀਜ਼ਨ ਕਪੂਰਥਲਾ ਵਿਖੇ ਸ਼ੋਭਾ ਯਾਤਰਾ ਦੇ ਪੈਂਦੇ ਰੂਟ ’ਤੇ ਸ਼ੋਭਾ ਯਾਤਰਾ ਦੌਰਾਨ ਸ਼ਰਾਬਟ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ।
ਇਹ ਵੀ ਪੜ੍ਹੋ: ਪੰਜਾਬ 'ਚ 23 ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
23 ਤਾਰੀਖ਼ ਨੂੰ ਰਹੇਗੀ ਸਰਕਾਰੀ ਛੁੱਟੀ
ਕਪੂਰਥਲਾ ਦੇ ਪਿੰਡ ਸ਼ੇਖੂਪੁਰ ਵਿਖੇ ਸਥਿਤ ਮਾਤਾ ਭੱਦਰਕਾਲੀ ਮੰਦਿਰ ਵਿਚ ਮਾਤਾ ਭੱਦਰਕਾਲੀ ਦਾ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਚ 23 ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇਪੀ ਸਿਨਹਾ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਵਿਚ ਸਬ ਡਿਵੀਜ਼ਨ ਕਪੂਰਥਲਾ ਵਿਚ ਪੈਂਦੇ ਸਰਕਾਰੀ ਅਦਾਰਿਆਂ/ਨਿਗਮ, ਬੋਰਡਾਂ ਵਿੱਦਿਅਕ ਅਦਾਰਿਆਂ ਸਮੇਤ ਸਰਕਾਰੀ ਸੰਸਥਾਵਾਂ ਵਿਚ ਛੁੱਟੀ ਰਹੇਗੀ। ਜਿਨ੍ਹਾਂ ਵਿੱਦਿਅਕ ਅਦਾਰਿਆਂ ਵਿਚ ਪੇਪਰ ਹੋ ਰਹੇ, ਉਥੇ ਪੇਪਰ ਜਾਰੀ ਰਹਿਣਗੇ। ਕਪੂਰਥਲਾ ਦੇ ਪਿੰਡ ਸ਼ੇਖੂਪੁਰ ਵਿਖੇ ਸਥਿਤ ਮਾਤਾ ਭੱਦਰਕਾਲੀ ਮੰਦਿਰ ਸ਼ਰਧਾਲੂਆਂ ਦੀ ਆਸਥਾ ਦਾ ਮੁੱਖ ਕੇਂਦਰ ਬਣ ਚੁੱਕਾ ਹੈ। ਇਥੇ 78ਵਾਂ ਸਾਲਾਨਾ ਮੇਲਾ ਸ਼ੁਰੂ ਹੋ ਗਿਆ ਹੈ, ਜੋਕਿ 24 ਮਈ ਤੱਕ ਚੱਲੇਗਾ। 22 ਮਈ ਨੂੰ ਮੰਦਿਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਵੀ ਕੱਢੀ ਜਾਵੇਗੀ।
ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਐਲਾਨ, ਅੱਜ ਤੋਂ ਹਰਿਆਣਾ ਨੂੰ ਦੇਵਾਂਗੇ ਪਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e