ਮੀਟ ਦੀ ਖਾਤਰ 2 ਵਿਅਕਤੀਆਂ ’ਚ ਹੋਈ ਲੜਾਈ, ਸਿਰ ’ਚ ਮਾਰੀ ਗੈਂਤੀ
Friday, Jul 02, 2021 - 02:51 PM (IST)
ਤਰਨਤਾਰਨ (ਰਾਜੂ) - ਤਰਨਤਾਰਨ ਜ਼ਿਲ੍ਹੇ ’ਚ ਮੀਟ ਦੀ ਖਾਤਰ ਹੋਈ ਲੜਾਈ ਦੇ ਚੱਲਦਿਆਂ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਨੀਯਤ ਨਾਲ ਸਿਰ ਵਿੱਚ ਗੈਂਤੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਖਾਲੜਾ ਦੀ ਪੁਲਸ ਨੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ : 3 ਸਾਲ ਦੀ ਬੱਚੀ ਸਣੇ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ (ਤਸਵੀਰਾਂ)
ਘਟਨਾ ਦੇ ਸਬੰਧ ’ਚ ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਜਸਬੀਰ ਕੌਰ ਪਤਨੀ ਦਲਜੀਤ ਸਿੰਘ ਵਾਸੀ ਦੋਦੇ ਨੇ ਦੱਸਿਆ ਕਿ ਉਸ ਦੇ ਪਤੀ ਦਲਜੀਤ ਸਿੰਘ ਅਤੇ ਗੁਆਂਢ ਰਹਿੰਦੇ ਘੁੱਕ ਉਰਫ ਗਾਗੋ ਨੇ ਸਾਂਝੇ ਤੌਰ ’ਤੇ ਮੀਟ ਦੀ ਸਬਜ਼ੀ ਬਣਾਈ ਸੀ। ਕੁਝ ਸਮੇਂ ਬਾਅਦ ਘੁੱਕ ਮੀਟ ਦੀ ਪਤੀਲੀ ਚੁੱਕ ਕੇ ਆਪਣੇ ਘਰ ਲੈ ਗਿਆ। ਜਦ ਉਸ ਦਾ ਪਤੀ ਪਤੀਲੀ ਚੁੱਕ ਕੇ ਆਪਣੇ ਘਰ ਲਿਆਉਣ ਲਈ ਗਿਆ ਤਾਂ ਉਕਤ ਵਿਅਕਤੀ ਨੇ ਉਸ ਦੇ ਪਤੀ ਦੇ ਸਿਰ ’ਤੇ ਗੈਂਤੀ ਨਾਲ ਵਾਰ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦੇ ਕਤਲ ਦੀ ਸੁਲਝੀ ਗੁੱਥੀ, ਕਾਬੂ ਕੀਤੇ ਮੁਲਜ਼ਮ ਨੇ ਕੀਤੇ ਵੱਡੇ ਖ਼ੁਲਾਸੇ
ਉਸ ਨੇ ਦੱਸਿਆ ਕਿ ਸਿਰ ਵਿੱਚ ਸੱਟ ਵੱਜਣ ਨਾਲ ਉਸ ਦਾ ਪਤੀ ਬੇਹੋਸ਼ ਹੋ ਗਿਆ, ਜਿਸ ਨੂੰ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ। ਇਸ ਸਬੰਧੀ ਏ.ਐੱਸ.ਆਈ. ਤਰਸੇਮ ਸਿੰਘ ਨੇ ਦੱਸਿਆ ਕਿ ਮੁੱਦਈਆ ਦੇ ਬਿਆਨਾਂ ’ਤੇ ਘੁੱਕ ਉਰਫ ਗਾਗੋ ਪੁੱਤਰ ਬੂਟਾ ਸਿੰਘ ਵਾਸੀ ਦੋਦੇ ਖ਼ਿਲਾਫ਼ ਮੁਕੱਦਮਾ ਨੰਬਰ 59 ਧਾਰਾ 307 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ - 8 ਸਾਲਾ ਬੱਚੇ ਦੇ ਸਿਰ 'ਤੇ ਇੱਟ ਮਾਰ ਕਤਲ ਕਰਨ ਮਗਰੋਂ ਛੱਪੜ ’ਚ ਸੁੱਟੀ ਸੀ ਲਾਸ਼, ਮਾਮਲੇ 'ਚ ਦੋ ਦੋਸਤ ਗ੍ਰਿਫ਼ਤਾਰ