ਮਨਰੇਗਾ ਨੂੰ ਖ਼ਤਮ ਕਰਨ ਦੇ ਕੇਂਦਰ ਦੇ ਫੈਸਲੇ ਦਾ ਵਿਰੋਧ ਕਿਉਂ ਨਹੀਂ ਕਰ ਰਿਹਾ ਅਕਾਲੀ ਦਲ : ਬਲਤੇਜ ਪੰਨੂ

Thursday, Jan 01, 2026 - 11:34 AM (IST)

ਮਨਰੇਗਾ ਨੂੰ ਖ਼ਤਮ ਕਰਨ ਦੇ ਕੇਂਦਰ ਦੇ ਫੈਸਲੇ ਦਾ ਵਿਰੋਧ ਕਿਉਂ ਨਹੀਂ ਕਰ ਰਿਹਾ ਅਕਾਲੀ ਦਲ : ਬਲਤੇਜ ਪੰਨੂ

ਜਲੰਧਰ/ਚੰਡੀਗੜ੍ਹ (ਧਵਨ)-ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਅਕਾਲੀ ਦਲ ਦੇ ਮੈਂਬਰ ਵਿਧਾਨ ਸਭਾ ਵਿਚ ਇਸ ਲਈ ਨਹੀਂ ਆਏ ਕਿਉਂਕਿ ਉਨ੍ਹਾਂ ਨੂੰ ਸਦਨ ਵਿਚ ਮਨਰੇਗਾ ਵਿਰੁੱਧ ਬੋਲਣਾ ਪੈਣਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੋਚ ਰਿਹਾ ਹੈ ਕਿ ਭਵਿੱਖ ਵਿਚ ਉਸ ਨੂੰ ਭਾਜਪਾ ਨਾਲ ਸਮਝੌਤਾ ਕਰਨਾ ਪੈ ਸਕਦਾ ਹੈ, ਇਸ ਲਈ ਜੇਕਰ ਉਹ ਵਿਧਾਨ ਸਭਾ ਵਿਚ ਆ ਕੇ ਮਨਰੇਗਾ ਦਾ ਵਿਰੋਧ ਕਰਦੇ ਤਾਂ ਇਸ ਦਾ ਕੇਂਦਰ ਦੀ ਭਾਜਪਾ ਸਰਕਾਰ ਬੁਰਾ ਮਨਾਉਂਦੀ।

ਇਹ ਵੀ ਪੜ੍ਹੋ: ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬ 'ਚ ਵੱਡਾ ਹਾਦਸਾ! 3 ਨੌਜਵਾਨਾਂ ਦੀ ਭਿਆਨਕ ਮੌਤ

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਸਾਰੇ ਮੰਤਰੀਆਂ ਨੇ ਵਿਧਾਨ ਸਭਾ ਵਿਚ ਮਜ਼ਦੂਰਾਂ ਅਤੇ ਦਲਿਤਾਂ ਦੇ ਹੱਕਾਂ ਲਈ ਆਵਾਜ਼ ਉਠਾਈ ਅਤੇ ਕੇਂਦਰ ਸਰਕਾਰ ਦੇ ਮਨਰੇਗਾ ਨੂੰ ਖ਼ਤਮ ਕਰਨ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਹਮੇਸ਼ਾ ਪੰਥ ਦੀ ਪਿੱਠ ਵਿਚ ਛੁਰਾ ਮਾਰਨ ’ਚ ਸਭ ਤੋਂ ਅੱਗੇ ਰਹਿੰਦੇ ਹਨ। ਅਕਾਲੀ ਦਲ ਹੁਣ ਫਿਰ ਭਾਜਪਾ ਦੇ ਦਬਾਅ ਹੇਠ ਆ ਕੇ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ’ਤੇ ਪਹਿਰਾ ਨਹੀਂ ਦੇ ਰਿਹਾ।

ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਪੰਜਾਬ 'ਚ ਹਨ੍ਹੇਰੀ ਦੇ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ 4 ਜਨਵਰੀ ਤੱਕ ਦਿੱਤੀ ਵੱਡੀ ਚਿਤਾਵਨੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News