ਮੈਡੀਕਲ ਐਸੋਸੀਏਸ਼ਨ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
Monday, Oct 09, 2017 - 07:14 AM (IST)

ਤਲਵੰਡੀ ਸਾਬੋ, (ਮੁਨੀਸ਼)- ਪੰਜਾਬ ਸਰਕਾਰ ਵੱਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਨਾਲ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਅਤੇ ਜੀ. ਐੱਸ. ਟੀ. ਦੇ ਵਿਰੋਧ 'ਚ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਤਹਿਸੀਲ ਕੰਪਲੈਕਸ ਤੱਕ ਕੀਤੇ ਰੋਸ ਮਾਰਚ ਦੀ ਅਗਵਾਈ ਬਲਾਕ ਪ੍ਰਧਾਨ ਗੁਰਮੇਲ ਸਿੰਘ ਘਈ ਨੇ ਕੀਤੀ, ਜਦੋਂ ਕਿ ਐੱਚ. ਐੱਸ., ਰੇਣੂ ਕੈਸ਼ੀਅਰ ਸੂਬਾ ਕਮੇਟੀ, ਜਗਤਾਰ ਸਿੰਘ ਜ਼ਿਲਾ ਪ੍ਰਧਾਨ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ। ਰੋਸ ਮਾਰਚ ਤੋਂ ਪਹਿਲਾਂ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਇਕ ਮੀਟਿੰਗ ਕੀਤੀ ਗਈ, ਜਿਸ 'ਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਜੀ. ਐੱਸ. ਟੀ. ਦਾ ਵਿਰੋਧ ਕਰਦਿਆਂ ਜੀ. ਐੱਸ. ਟੀ. ਨੂੰ ਗਰੀਬ, ਮਜ਼ਦੂਰ ਤੇ ਆਮ ਜਨਤਾ ਵਿਰੋਧੀ ਦੱਸਿਆ ਹੈ। ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਉਨ੍ਹਾਂ ਨਾਲ ਜਾਂਚ-ਪੜਤਾਲ ਕਰ ਕੇ ਉਨ੍ਹਾਂ ਨੂੰ ਮਾਨਤਾ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ 7 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਕੇਂਦਰ ਸਰਕਾਰ ਦੇ ਜੀ. ਐੱਸ. ਟੀ. ਤੇ ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ 'ਚ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਇਕ ਰੋਸ ਮਾਰਚ ਕੱਢਿਆ ਗਿਆ, ਜਿਸ ਦੌਰਾਨ ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਐਸੋਸੀਏਸ਼ਨ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਕ ਮੰਗ ਪੱਤਰ ਦਿੱਤਾ ਗਿਆ, ਜਿਸ 'ਚ ਉਨ੍ਹਾਂ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ।
ਆਗੂਆਂ ਨੇ ਚਿਤਾਵਨੀ ਵੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਪੂਰੇ ਪੰਜਾਬ 'ਚ ਸੰਘਰਸ਼ ਤਿੱਖਾ ਕਰਨਗੇ। ਇਸ ਮੌਕੇ ਗੁਰਸੇਵਕ ਸਿੰਘ ਢੱਡੇ, ਰੇਸ਼ਮ ਸਿੰਘ ਭਾਗੀਵਾਂਦਰ ਸੈਕਟਰੀ, ਮਲਕੀਤ ਸਿੰਘ ਮਿਰਜ਼ੇਆਣਾ ਮੀਤ ਪ੍ਰਧਾਨ, ਬਲਵੰਤ ਸਿੰਘ ਲਹਿਰੀ, ਪਰਮਜੀਤ ਸਿੰਘ ਕੋਰੇਆਣਾ, ਕ੍ਰਿਸ਼ਨ ਕੁਮਾਰ ਕੈਸ਼ੀਅਰ, ਮਨਜੀਤ ਸਿੰਘ ਧਿੰਗੜ, ਗੁਲਾਬ ਸਿੰਘ, ਬਲਵੰਤ ਸਿੰਘ, ਨਛੱਤਰ ਸਿੰਘ, ਗਿਰਧਾਰੀ ਲਾਲ, ਭਰਪੂਰ ਸਿੰਘ, ਭੋਲਾ ਸਿੰਘ ਵੀ ਮੌਜੂਦ ਸਨ।