ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਅਜਨਾਲਾ ਦੇ ਹਡਰਕਲਾਂ ਅਤੇ ਗੁੱਜਰਪੁਰ ਪਿੰਡਾਂ ’ਚ ਮੈਡੀਕਲ ਕੈਂਪ ਸ਼ੁਰੂ
Monday, Sep 08, 2025 - 09:06 AM (IST)

ਅੰਮ੍ਰਿਤਸਰ (ਸਰਬਜੀਤ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਮਾਰੇ ਖੇਤਰਾਂ ਵਿਚ ਰਾਹਤ ਕਾਰਜ ਪਿਛਲੇ ਕਈ ਦਿਨਾਂ ਤੋਂ ਨਿਰੰਤਰ ਚਲਾਏ ਜਾ ਰਹੇ ਹਨ। ਕਮੇਟੀ ਵੱਲੋਂ ਅਜਨਾਲਾ ਦੇ ਹਡਰਕਲਾਂ ਅਤੇ ਗੁੱਜਰਪੁਰ ਪਿੰਡਾਂ ਵਿਚ ਐੱਸ. ਕੇ. ਹਸਪਤਾਲ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰਕੇ ਇਲਾਜ ਕਰ ਰਹੀ ਹੈ ਅਤੇ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਮੈਂਬਰ ਭੁਪਿੰਦਰ ਸਿੰਘ ਗਿੰਨੀ ਅਤੇ ਰਾਜਿੰਦਰ ਸਿੰਘ ਖਿਆਲਾ ਦੀ ਮੌਜੂਦਗੀ ਵਿਚ ਮੈਡੀਕਲ ਕੈਂਪ ਦੀ ਸ਼ੁਰੂਆਤ ਕੀਤੀ ਗਈ।
ਇਹ ਵੀ ਪੜ੍ਹੋ : ਆਮਦਨ ਕਰ ਵਿਭਾਗ ਵੱਲੋਂ 35 ਥਾਵਾਂ ’ਤੇ ਛਾਪੇਮਾਰੀ , 90 ਘੰਟੇ ਚੱਲੀ ਕਾਰਵਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮੇਟੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਰਾਹਤ ਕਾਰਜ ਨਿਰੰਤਰ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਡੇਰਾ ਪਠਾਣਾਂ ਅਤੇ ਅਜਨਾਲਾ ਵਿਚ ਲੰਗਰ ਸੇਵਾ ਲਗਾਤਾਰ ਚੱਲ ਰਹੀ ਹੈ ਅਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਲੈ ਕੇ 400 ਤੋਂ ਜ਼ਿਆਦਾ ਵਲੰਟੀਅਰਜ਼ ਰਾਹਤ ਕਾਰਜਾਂ ਵਿਚ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਲੋਕਾਂ ਨੂੰ ਸੁੱਕਾ ਰਾਸ਼ਨ, ਦਵਾਈਆਂ, ਮੱਛਰਦਾਨੀਆਂ, ਤਰਪਾਲਾਂ, ਨੌਜਵਾਨਾਂ ਨੂੰ ਟਰੈਕ ਸੂਟ ਵੀ ਉਪਲਬਧ ਕਰਵਾਏ ਜਾ ਰਹੇ ਹਨ ਜਿਹਨਾਂ ਦੀ ਵੰਡ ਪ੍ਰਧਾਨ ਤੇ ਜਨਰਲ ਸਕੱਤਰ ਨੇ ਖੁਦ ਲੋਕਾਂ ਵਿਚ ਜਾ ਕੇ ਕੀਤੀ ਹੈ।
ਇਹ ਵੀ ਪੜ੍ਹੋ : ਤੇਲ ਫੈਕਟਰੀ 'ਚ ਵੱਡਾ ਹਾਦਸਾ, ਗੈਸ ਲੀਕ ਹੋਣ ਕਾਰਨ 3 ਕਰਮਚਾਰੀਆਂ ਦੀ ਮੌਤ, ਕਈ ਹਸਪਤਾਲ 'ਚ ਦਾਖ਼ਲ
ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਹੜ੍ਹ ਮਾਰੇ ਇਲਾਕਿਆਂ ਵਿਚ ਲੋਕਾਂ ਨੂੰ ਪੂਰਾ ਭਰੋਸਾ ਦੁਆਇਆ ਗਿਆ ਹੈ ਕਿ ਇਹ ਸੇਵਾ ਨਿਰੰਤਰ ਜਾਰੀ ਰਹੇਗੀ ਅਤੇ ਜਦੋਂ ਤੱਕ ਪੂਰੀ ਤਰ੍ਹਾਂ ਪਾਣੀ ਦੀ ਨਿਕਾਸੀ ਨਹੀਂ ਹੋ ਜਾਂਦੀ ਤੇ ਉਹਨਾਂ ਦਾ ਜੀਵਨ ਆਮ ਵਰਗਾ ਨਹੀਂ ਹੋ ਜਾਂਦਾ, ਕਮੇਟੀ ਇਸ ਸੇਵਾ ਨੂੰ ਜਾਰੀ ਰੱਖੇਗੀ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਹਰ ਸੰਭਵ ਮਦਦ ਲਈ ਪੰਜਾਬ ਦੇ ਲੋਕਾਂ ਨਾਲ ਖੜ੍ਹੀ ਹੋਈ ਹੈ ਅਤੇ ਅੱਗੇ ਵੀ ਡਟੀ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8