SPS ਹਸਪਤਾਲ ਨੇ ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ ''ਚ ਲਗਾਇਆ ਕੈਂਪ
Monday, Jul 07, 2025 - 03:26 PM (IST)

ਲੁਧਿਆਣਾ (ਜ.ਬ.): ਐੱਸ. ਪੀ. ਐੱਸ. ਹਸਪਤਾਲ ਵੱਲੋਂ ਐੱਮ. ਡੀ. ਜੈ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਭੈਣੀ ਸਾਹਿਬ ਵਿਖੇ ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਦੀ ਨਿੱਘੀ ਯਾਦ ਵਿਚ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ। ਇਸ ਦਾ ਉਦਘਾਟਨ ਹਰਭਜਨ ਸਿੰਘ ਨੇ ਕੀਤਾ। ਉਨ੍ਹਾਂ ਆਖਿਆ ਕਿ ਲੋੜਵੰਦ ਮਰੀਜ਼ਾਂ ਲਈ ਮੁਫ਼ਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣਾ ਪੁੰਨ ਦਾ ਕੰਮ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਜ਼ਬਤ ਹੋਣਗੇ ਇਹ ਵਾਹਨ
ਇਸ ਮੌਕੇ ਮੈਡੀਸਨ ਦੇ ਡਾਕਟਰ ਗੁਰਵਿੰਦਰ ਸਿੰਘ ਵਿਰਕ ਤੇ ਅੱਖਾਂ ਦੇ ਮਾਹਰ ਡਾਕਟਰ ਨੀਲਿਮਾ ਆਰੌਨ ਨੇ 235 ਮਰੀਜ਼ਾਂ ਦਾ ਚੈਕਅੱਪ ਕੀਤਾ। ਇਸ ਮੌਕੇ ਈ. ਸੀ. ਜੀ., ਸ਼ੂਗਰ ਤੇ ਬਲੱਡ ਦੇ ਫਰੀ ਟੈਸਟ ਕੀਤੇ ਗਏ ਤੇ ਦਵਾਈਆਂ ਵੀ ਦਿੱਤੀਆਂ ਗਈਆਂ। ਪੀ. ਆਰ. ਓ. ਲਖਵੀਰ ਸਿੰਘ ਬੱਦੋਵਾਲ ਨੇ ਦੱਸਿਆ ਕਿ ਐੱਸ. ਪੀ. ਐੱਸ. ਹਸਪਤਾਲ ਵੱਲੋਂ ਪਬਲਿਕ ਨੂੰ ਜਾਗਰੂਕ ਕਰਨ ਲਈ ਸਮੇਂ-ਸਮੇਂ 'ਤੇ ਕੈਂਪ ਲਗਾਏ ਜਾਂਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8