ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਵੱਲੋਂ ਵੱਖ-ਵੱਖ ਕੈਟਾਗਰੀਆਂ ਦੇ 233 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ

08/28/2020 5:40:15 PM

ਚੰਡੀਗੜ੍ਹ : ਕੋਵਿਡ-19 ਦੇ ਮੱਦੇਨਜ਼ਰ ਪਟਿਆਲਾ ਅਤੇ ਅੰਮ੍ਰਿਤਸਰ ਮੈਡੀਕਲ ਕਾਲਜਾਂ ਵਿਚ ਸਟਾਫ ਨਰਸਾਂ ਅਤੇ ਹੋਰ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਦੇ ਮੰਤਵ ਨਾਲ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ. ਸੋਨੀ ਵੱਲੋਂ ਅੱਜ ਸੈਕਟਰ-7, ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਵੱਖ-ਵੱਖ ਕੈਟਾਗਰੀਆਂ ਦੇ 233 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ, ਜਿਨ੍ਹਾਂ ਵਿਚ 219 ਸਟਾਫ ਨਰਸਾਂ, 5 ਰੇਡੀਓਗ੍ਰਾਫਰ ਅਤੇ 9 ਲੈਬ ਟੈਕਨੀਸ਼ਅਨਾਂ ਸ਼ਾਮਲ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੋਨੀ ਨੇ ਦੱਸਿਆ ਕਿ ਅੱਜ ਇਥੇ 2 ਸਟਾਫ ਨਰਸਾਂ ਨੂੰ ਟੋਕਨ ਵਜੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ ਜਦਕਿ 217 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਡਾਕ ਰਾਹੀਂ ਭੇਜ ਦਿੱਤੇ ਗਏ ਹਨ । ਉਨ੍ਹਾਂ ਦੱਸਿਆ ਕਿ ਸਟਾਫ ਦੀ ਚੋਣ ਨਿਰੋਲ ਮੈਰਿਟ ਦੇ ਆਧਾਰ 'ਤੇ ਕੀਤੀ ਗਈ ਹੈ, ਜਿਸ ਸਬੰਧੀ ਲਿਖਤੀ ਪ੍ਰੀਖਿਆ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਲਈ ਗਈ ਸੀ।

ਇਹ ਵੀ ਪੜ੍ਹੋ :  ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਅਚਾਨਕ ਪਈਆਂ ਭਾਜੜਾਂ, ਬੰਬ ਨਿਰੋਧਕ ਦਸਤੇ ਨੂੰ ਦੇਖ ਲੋਕਾਂ ਦੇ ਉੱਡੇ ਹੋਸ਼

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿਚ ਸਟਾਫ ਦੀ ਘਾਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰੈਗੂਲਰ ਆਧਾਰ 'ਤੇ ਇਹ ਭਰਤੀ ਕੀਤੀ ਗਈ ਹੈ। ਨਵ ਨਿਯੁਕਤ ਸਟਾਫ ਨਰਸਾਂ ਵਿਚੋਂ ਕਰੀਬ 119 ਨੂੰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ 100 ਨੂੰ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਤਾਇਤਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ :  ਸਟੱਡੀ ਵੀਜ਼ਾ ਲਗਾ ਕੈਨੇਡਾ ਗਈ ਪਤਨੀ ਨੇ ਚਾੜ੍ਹਿਆ ਚੰਨ, ਉਹ ਹੋਇਆ ਜੋ ਸੋਚਿਆ ਨਾ ਸੀ

ਨਵ-ਨਿਯੁਕਤ ਸਟਾਫ ਨਰਸਾਂ ਨੂੰ ਮੁਬਾਰਕਬਾਦ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਸਟਾਫ ਨਰਸਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਇਨ੍ਹਾਂ ਨਵ-ਨਿਯੁਕਤ ਸਟਾਫ ਨਰਸਾਂ ਦੀ ਤੈਨਾਤੀ ਨਾਲ ਮੈਡੀਕਲ ਕਾਲਜਾਂ/ਹਸਪਤਾਲਾਂ ਵਿਚ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਵਿਚ ਕਾਫੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਸਟਾਫ ਨਰਸਾਂ ਨੂੰ ਨੌਕਰੀ ਦੇ ਨਾਲ-ਨਾਲ ਸਮਾਜ ਸੇਵਾ ਕਰਨ ਦਾ ਵੀ ਮੌਕਾ ਮਿਲ ਰਿਹਾ ਹੈ। ਇਸ ਲਈ ਉਹ ਸਮਾਜ ਪ੍ਰਤੀ ਆਪਣੀ ਜ਼ਿੰਮਵਾਰੀ ਨੂੰ ਸਮਝਦੇ ਹੋਏ ਅਤੇ ਨਿੱਜੀ ਤੌਰ 'ਤੇ ਦਿਲਚਸਪੀ ਲੈ ਕੇ ਲੋਕਾਂ ਦੀ ਸੇਵਾ ਕਰਨ। ਇਸ ਨਾਲ ਜਿਥੇ ਉਨ੍ਹਾਂ ਦਾ ਸਮਾਜ ਵਿੱਚ ਰੁਤਬਾ ਵਧੇਗਾ, ਉਥੇ ਹੀ ਸਿਹਤ ਵਿਭਾਗ ਬਾਰੇ ਲੋਕਾਂ ਦਾ ਨਜਰੀਆ ਹੋਰ ਬਿਹਤਰ ਹੋਵੇਗਾ।

ਇਹ ਵੀ ਪੜ੍ਹੋ :  ਲਾਲ ਚੂੜਾ ਪਾ ਮੁੰਡੇ ਨਾਲ ਖੜ੍ਹੀ ਕੁੜੀ ਨੇ ਹੱਥ ਬੰਨ੍ਹ ਕੇ ਨਹਿਰ 'ਚ ਮਾਰੀ ਛਾਲ, ਘਟਨਾ ਦੇਖ ਕੰਬ ਗਏ ਲੋਕ


Gurminder Singh

Content Editor

Related News