ਫਰੀਦਕੋਟ ਦੇ ਮੈਡੀਕਲ ਹਸਪਤਾਲ ''ਚ ਕੋਰੋਨਾ ਮਰੀਜ਼ ਨੇ ਤੀਜੀ ਮੰਜ਼ਿਲ ਤੋਂ ਛਲਾਂਗ ਮਾਰ ਕੇ ਕੀਤੀ ਖ਼ੁਦਕੁਸ਼ੀ
Tuesday, Sep 15, 2020 - 06:00 PM (IST)
ਫਰੀਦਕੋਟ (ਜਗਤਾਰ): ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਇਕ ਕੋਰੋਨਾ ਮਰੀਜ਼ ਵਲੋਂ ਸਵੇਰੇ 5 ਵਜੇ ਦੇ ਕਰੀਬ ਤੀਜੀ ਮੰਜ਼ਿਲ ਤੋਂ ਛਲਾਂਗ ਲਗਾ ਕੇ ਆਪਣੀ ਜਾਨ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰ ਵਾਲੇ ਹਸਪਤਾਲ ਪ੍ਰਸ਼ਾਸਨ 'ਤੇ ਲਾਪਰਵਾਹੀ ਦੇ ਦੋਸ਼ ਲਗਾਉਂਦੇ ਹੋਏ ਇਲਜ਼ਾਮ ਲਗਾ ਰਹੇ ਹਨ ਕਿ ਹਸਪਤਾਲ ਦੇ ਮੁਲਾਜ਼ਮਾਂ ਵਲੋਂ ਹੀ ਇਸ ਨੂੰ ਧੱਕੇ ਦੇ ਕੇ ਹੇਠਾਂ ਸੁੱਟ ਦਿੱਤਾ ਗਿਆ ਅਤੇ ਬਾਅਦ 'ਚ ਉਨ੍ਹਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਉੱਥੇ ਹੁਣ ਰਿਸ਼ਤੇਦਾਰਾਂ ਵਲੋਂ ਲਾਸ਼ ਨੂੰ ਐਮਰਜੈਂਸੀ ਵਿਭਾਗ ਦੇ ਬਾਹਰ ਲਾਸ਼ ਨੂੰ ਰੱਖ ਕੇ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ ਅਤੇ ਹਸਪਤਾਲ ਪ੍ਰਸ਼ਾਸਨ ਦੇ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ, ਉੱਥੇ ਸਿਵਲ ਪ੍ਰਸ਼ਾਸਨ ਵਲੋਂ ਪੁਲਸ ਵੀ ਮੌਕੇ 'ਤੇ ਪਹੁੰਚ ਕੇ ਮਾਮਲੇ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ 'ਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ: ਨਕਦੀ ਚੋਰੀ ਕਰਕੇ ਭੱਜਣ ਲੱਗੇ ਦੋ ਨੌਜਵਾਨ ਲੋਕਾਂ ਨੇ ਦਬੋਚੇ,ਖੰਬੇ ਨਾਲ ਬੰਨ ਕੀਤੀ ਛਿੱਤਰ ਪਰੇਡ
ਜਾਣਕਾਰੀ ਮੁਤਾਬਕ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮੁਦਕੀ ਦਾ ਰਹਿਣ ਵਾਲਾ ਮ੍ਰਿਤਕ ਸੰਦੀਪ ਸਿੰਘ (38) ਛਾਤੀ 'ਚ ਇਨਫੈਕਸ਼ਨ ਦੇ ਚੱਲਦੇ ਫਰੀਦਕੋਚ ਦੇ ਲਈ ਰੈਫਰ ਕੀਤਾ ਗਿਆ ਸੀ, ਜਿੱਥੇ ਸ਼ਨੀਵਾਰ ਨੂੰ ਇਸ ਨੂੰ ਦਾਖ਼ਲ ਕਰਵਾਇਆ ਗਿਆ ਸੀ ਅਤੇ ਇਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਮ੍ਰਿਤਕ ਦੀ ਪਤਨੀ ਰੰਜੀਤ ਕੌਰ ਅਤੇ ਰਿਸ਼ਤੇਦਾਰ ਬਲਜੀਤ ਸਿੰਘ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕੱਲ੍ਹ ਰਾਤ ਸਭ ਕੁੱਝ ਠੀਕ ਸੀ ਅਤੇ ਰਾਤ ਸਾਨੂੰ ਇਸ ਦੀ ਹਾਲਤ ਖਰਾਬ ਦੀ ਸੂਚਨਾ ਦੇ ਕੇ ਵੈਂਟੀਲੇਟਰ 'ਤੇ ਰੱਖਣ ਦੀ ਗੱਲ ਕਹੀ, ਜਿਸ ਦੇ ਬਾਅਦ ਸਾਡੇ ਕੋਲੋਂ ਦਵਾਈ ਮੰਗਵਾਈ ਗਈ, ਪਰ ਪੰਜ ਵਜੇ ਸਵੇਰੇ ਸਾਨੂੰ ਸੂਚਨਾ ਮਿਲੀ ਕਿ ਉਸ ਨੇ ਤੀਜੀ ਮੰਜ਼ਿਲ ਤੋਂ ਛਲਾਂਗ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ: ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਕੇ ਭਰਾਵਾਂ ਦੀ ਸੂਏ 'ਚ ਡੁੱਬਣ ਨਾਲ ਮੌਤ
ਮੌਕੇ 'ਤੇ ਪਹੁੰਚੇ ਥਾਣਾ ਮੁਖੀ ਨੇ ਕਿਹਾ ਕਿ ਇਹ ਮਰੀਜ਼ ਹਸਪਤਾਲ 'ਚ ਕੋਰੋਨਾ ਪਾਜ਼ੇਟਿਵ ਹੋਣ ਦੇ ਚੱਲਦੇ ਦਾਖ਼ਲ ਸੀ ਅਤੇ ਅੱਜ ਇਸ ਦੀ ਹਾਲਤ ਖ਼ਰਾਬ ਹੋਣ ਦੇ ਚੱਲਦੇ ਇਸ ਨੂੰ ਅੱਜ ਵੈਂਟੀਲੇਟਰ 'ਤੇ ਰੱਖਿਆ ਜਾਣਾ ਸੀ, ਜਿਸ ਦੇ ਬਾਅਧ ਇਸ ਨੇ ਤੀਜ਼ੀ ਮੰਜ਼ਿਲ ਤੋਂ ਛਲਾਂਗ ਲਗਾ ਦਿੱਤੀ। ਉੱਥੇ ਉਨ੍ਹਾਂ ਨੇ ਕਿਹਾ ਕਿ ਤਹਿਸੀਲਦਾਰ ਸਾਹਿਬ ਵੀ ਮੌਕੇ 'ਤੇ ਹਨ ਅਤੇ ਇਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜੀ ਰਹੀ ਹੈ ਅਤੇ ਇਨ੍ਹਾਂ ਦੇ ਬਿਆਨ ਲਿਖਣ ਦੇ ਬਾਅਦ ਸਹੀ ਜਾਂਚ ਕਰਕੇ ਇਨ੍ਹਾਂ ਨੂੰ ਸੰਤੁਸ਼ਟ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਬਰਗਾੜੀ ਕਾਂਡ: ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਨੇ ਪੀੜਤ ਪਰਿਵਾਰ