ਡਿਊਟੀ ’ਚ ਕੁਤਾਹੀ ਕਰਨ ਦੇ ਦੋਸ਼ ’ਚ ਸਿਵਲ ਹਸਪਤਾਲ ਦਸੂਹਾ ਦਾ ਮੈਡੀਕਲ ਅਫ਼ਸਰ ਮੁਅੱਤਲ
Wednesday, Nov 02, 2022 - 12:31 AM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਨਿਰਦੇਸ਼ਾਂ ’ਤੇ ਸਿਵਲ ਹਸਪਤਾਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮੈਡੀਕਲ ਅਫ਼ਸਰ ਸਰਜਰੀ ਨੂੰ ਡਿਊਟੀ ’ਚ ਕੁਤਾਹੀ ਕਰਨ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਪੰਜਾਬ ਦੇ ਸਿਹਤ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਰਣਜੀਤ ਸਿੰਘ, ਮੈਡੀਕਲ ਅਫ਼ਸਰ ਸਰਜਰੀ ਨੂੰ ਪ੍ਰਬੰਧਕੀ ਆਧਾਰ ’ਤੇ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਵਲੀ, 1970 ਦੇ ਨਿਯਮ 4 (1) ਅਧੀਨ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਜਥੇਦਾਰ ਹਰਪ੍ਰੀਤ ਸਿੰਘ ਦੀ ਪਾਕਿਸਤਾਨ ਫ਼ੇਰੀ ਆਈ ਵਿਵਾਦਾਂ ’ਚ, 1984 ’ਚ ਜਹਾਜ਼ ਹਾਈਜੈਕ ਕਰਨ ਵਾਲਾ ਦਿਖਿਆ ਨਾਲ
ਬੁਲਾਰੇ ਅਨੁਸਾਰ ਸਬੰਧਤ ਅਧਿਕਾਰੀ ਦਾ ਮੁਅੱਤਲੀ ਦੌਰਾਨ ਸਟੇਸ਼ਨ ਮੁੱਖ ਦਫ਼ਤਰ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਚੰਡੀਗੜ੍ਹ ਹੋਵੇਗਾ।