ਨਾਭਾ : ਹਸਪਤਾਲ 'ਚ ਮੈਡੀਕਲ ਲਈ ਲਿਆਂਦਾ ਕਥਿਤ ਤਸਕਰ ਪੁਲਸ ਨੂੰ ਚਕਮਾ ਦੇ ਕੇ ਫਰਾਰ

04/20/2018 6:24:39 PM

ਨਾਭਾ (ਜਗਨਾਰ) : ਪੁਲਸ ਦੀ ਢਿੱਲੀ ਕਾਰਗੁਜ਼ਾਰੀ ਇਕ ਵਾਰ ਫਿਰ ਉਸ ਵੇਲੇ ਦੇਖਣ ਨੂੰ ਮਿਲੀ ਜਦੋਂ ਮੈਡੀਕਲ ਕਰਵਾਉਣ ਲਈ ਹਸਪਤਾਲ ਲਿਆਂਦਾ ਗਿਆ ਕਥਿਤ ਤਸਕਰ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਕਥਿਤ ਤਸਕਰ ਹਰਨੂਰ ਸਿੰਘ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਥਾਣਾ ਬਖਸ਼ੀਵਾਲਾ ਪੁਲਸ ਨੇ ਪਟਿਆਲਾ ਨੇੜਿਓਂ ਗ੍ਰਿਤਫਾਰ ਕੀਤਾ ਸੀ।
ਸ਼ੁੱਕਰਵਾਰ ਨੂੰ ਜਦੋਂ ਪੁਲਸ ਹਰਨੂਰ ਨੂੰ ਮੈਡੀਕਲ ਕਰਵਾਉਣ ਲਈ ਨਾਭਾ ਦੇ ਸਿਵਲ ਹਸਪਤਾਲ ਲੈ ਕੇ ਆਈ ਤਾਂ ਉਹ ਪੁਲਸ ਚਕਮਾ ਦੇ ਕੇ ਫਰਾਰ ਹੋ ਗਿਆ। ਥਾਣਾ ਕਬਖਸ਼ੀਵਾਲਾ ਦੇ ਐੱਸ. ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਹਰਨੂਰ ਦੀ ਗ੍ਰਿਫਤਾਰੀ ਲਈ ਪੁਲਸ ਦੀਆਂ ਵੱਖ-ਵੱਖ ਟੀਮਾ ਬਣਾ ਕੇ ਛਾਪਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਹਰਨੂਰ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।


Related News