ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਵਫਦ ਨੇ ਐੱਸ.ਐੱਸ.ਪੀ. ਨੂੰ ਸੌਂਪਿਆ ਮੰਗ-ਪੱਤਰ

Wednesday, Jul 05, 2017 - 02:18 PM (IST)

ਨਵਾਂਸ਼ਹਿਰ(ਤ੍ਰਿਪਾਠੀ)— ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਇਕ ਵਫਦ ਨੇ ਮੰਗਲਵਾਰ ਨੂੰ ਐੱਸ. ਐੱਸ. ਪੀ. ਨੂੰ ਮੰਗ-ਪੱਤਰ ਸੌਂਪ ਕੇ 12 ਮੈਡੀਕਲ ਪ੍ਰੈਕਟੀਸ਼ਨਰਜ਼ ਅਤੇ ਦਰਜ ਧਾਰਾ 188, 283 ਦੇ ਮਾਮਲੇ ਨੂੰ ਰੱਦ ਕਰਨ ਦੀ ਮੰਗ ਕੀਤੀ। ਐਸੋਸੀਏਸ਼ਨ ਦੇ ਜ਼ਿਲਾ ਪ੍ਰਧਾਨ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਵਾਲੇ ਮੈਡੀਕਲ ਪ੍ਰੈਕਟੀਸ਼ਨਰਜ਼ 'ਤੇ ਬੀਤੇ ਦਿਨ ਪੁਲਸ ਨੇ ਮਾਮਲਾ ਦਰਜ ਕੀਤਾ ਸੀ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਕਤ ਮਾਮਲੇ ਦੀ ਪੜਤਾਲ ਕਰ ਕੇ ਇਸ ਨੂੰ ਰੱਦ ਕੀਤਾ ਜਾਵੇ। ਇਸ ਤੋਂ ਪਹਿਲਾਂ ਸੀ. ਪੀ. ਆਈ. ਐੱਮ. ਦੇ ਦਫਤਰ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਦੀ ਇਕ ਬੈਠਕ ਦਾ ਆਯੋਜਨ ਕਰ ਕੇ ਉਕਤ ਮਾਮਲੇ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੀ. ਆਈ. ਟੀ. ਯੂ. ਦੇ ਪ੍ਰਧਾਨ ਨੇਤਾ ਮਹਾ ਸਿੰਘ ਰੌੜੀ, ਮੰਗਤ ਰਾਮ ਬਲਾਚੌਰ, ਨਵੀਨ ਕੁਮਾਰ, ਪ੍ਰੇਮ ਲਾਲ, ਜੋਗਿੰਦਰ ਸਿੰਘ, ਸਵਿੰਦਰ ਸਿੰਘ, ਹਿਤੇਸ਼ ਕੁਮਾਰ ਆਦਿ ਹਾਜ਼ਰ ਸਨ।


Related News