ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲਾਂ ਸਮੇਤ ਮੈਡੀਕਲ ਸਟੋਰ ਦਾ ਮਾਲਕ ਗ੍ਰਿਫ਼ਤਾਰ
Wednesday, Jun 17, 2026 - 11:49 AM (IST)
ਫਿਰੋਜ਼ਪੁਰ (ਖੁੱਲਰ) : ਥਾਣਾ ਮਮਦੋਟ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਾਬੰਦੀਸ਼ੁਦਾ ਗੋਲੀਆਂ, ਕੈਪਸੂਲਾਂ, ਜ਼ਿੰਦਾਂ ਰੌਂਦ ਅਤੇ ਨਕਦੀ ਸਮੇਤ ਇਕ ਮੈਡੀਕਲ ਸਟੋਰ ਦੇ ਮਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਆਈ. ਦੀਪਕ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਇਲਕੇ ਵਿਚ ਗਸ਼ਤ ਲਈ ਰਵਾਨਾ ਸੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਗੁਰਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਮਦੋਟ ਉਤਾੜ ਡਿਪਟੀ ਕਮਿਸ਼ਨਰ ਵੱਲੋਂ ਪਾਬੰਦੀਸ਼ੁਦਾ ਗੋਲੀਆਂ ਆਪਣੇ ਮੈਡੀਕਲ ਹਾਲ ਵਿਚ ਨਾਜਾਇਜ਼ ਰੱਖ ਕੇ ਵੇਚਣ ਦਾ ਆਦੀ ਹੈ।
ਪੁਲਸ ਨੇ ਦੱਸਿਆ ਕਿ ਜਦ ਉਕਤ ਮੈਡੀਕਲ ਸਟੋਰ ਦੀ ਤਲਾਸ਼ੀ ਲਈ ਗਈ ਤਾਂ ਮੌਕੇ ’ਤੇ ਪਾਬੰਦੀਸ਼ੁਦਾ ਗੋਲੀਆਂ, ਕੈਪਸੂਲ 1 ਲੱਖ 33 ਹਜ਼ਾਰ 640, 39 ਜ਼ਿੰਦਾ ਰੌਂਦ ਕੇਐੱਫ 7.65 ਅਤੇ ਨਗਦੀ 36 ਹਜ਼ਾਰ 600 ਰੁਪਏ ਦੀ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਉਕਤ ਮੈਡੀਕਲ ਸਟੋਰ ਦੇ ਮਾਲਕ ਗੁਰਦੇਵ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
