ਭੇਤਭਰੀ ਹਾਲਤ ''ਚ ਮੈਡੀਕਲ ਸਟੋਰ ਦੇ ਮਾਲਕ ਦੀ ਮੌਤ

09/24/2017 1:00:10 AM

ਹੁਸ਼ਿਆਰਪੁਰ,   (ਜ.ਬ.)-  ਭੇਤਭਰੀ ਹਾਲਤ 'ਚ ਮੈਡੀਕਲ ਸਟੋਰ ਦੇ ਮਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਥਾਣਾ ਚੱਬੇਵਾਲ ਦੀ ਪੁਲਸ ਨੂੰ ਦਿੱਤੇ ਬਿਆਨਾਂ 'ਚ ਅਵਤਾਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਹਰਜੀਤ ਸਿੰਘ (27) ਵਾਸੀ ਡਵਿੱਡਾ ਰਿਹਾਣਾ ਜੋ ਕਿ ਵਿਆਹਿਆ ਹੋਇਆ ਸੀ, ਰਾਜਪੁਰ ਭਾਈਆਂ ਵਿਖੇ ਮੈਡੀਕਲ ਸਟੋਰ ਚਲਾਉਂਦਾ ਸੀ। ਬੀਤੀ ਦੁਪਹਿਰ ਉਹ ਆਪਣੇ ਮੈਡੀਕਲ ਸਟੋਰ ਵਿਚ ਬੇਹੋਸ਼ ਹੋ ਗਿਆ। ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੋਂ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਸਿਵਲ ਹਸਪਤਾਲ ਹੁਸ਼ਿਆਰਪੁਰ ਰੈਫਰ ਕਰ ਦਿੱਤਾ। ਪਰ ਬੀਤੀ ਰਾਤ ਉਸ ਦੀ ਮੌਤ ਹੋ ਗਈ। 
ਮ੍ਰਿਤਕ ਆਪਣੇ ਪਿੱਛੇ ਪਤਨੀ ਤੇ 2 ਬੇਟੀਆਂ ਛੱਡ ਗਿਆ ਹੈ। ਥਾਣਾ ਚੱਬੇਵਾਲ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਲੋੜੀਂਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।


Related News