ਪੰਜਾਬ ਦੇ ਇਨ੍ਹਾਂ ਮੈਡੀਕਲ ਸਟੋਰ ਮਾਲਕਾਂ ਨੂੰ ਮਿਲੀ ਵੱਡੀ ਚਿਤਾਵਨੀ, ਜੇਕਰ ਕੀਤਾ ਇਹ ਕੰਮ ਤਾਂ...
Sunday, Apr 20, 2025 - 11:29 AM (IST)

ਮਾਛੀਵਾੜਾ ਸਾਹਿਬ (ਟੱਕਰ)- ਮਾਛੀਵਾੜਾ ਇਲਾਕੇ ’ਚ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਲਗਾਤਾਰ ਕਾਸੋ ਆਪ੍ਰੇਸ਼ਨ ਕੀਤਾ ਜਾ ਰਿਹਾ ਹੈ ਅਤੇ ਸ਼ੱਕੀ ਵਿਅਕਤੀਆਂ ਦੇ ਘਰ ਛਾਪੇਮਾਰੀ ਕਰ ਤਲਾਸ਼ੀ ਲਈ ਜਾ ਰਹੀ ਹੈ। ਡੀ. ਐੱਸ. ਪੀ. ਸਮਰਾਲਾ ਤਰਲੋਚਨ ਸਿੰਘ ਦੀ ਅਗਵਾਈ ਹੇਠ ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਅਤੇ ਪੁਲਸ ਪਾਰਟੀ ਵੱਲੋਂ ਇਲਾਕੇ ਦੇ ਕਈ ਪਿੰਡਾਂ ਵਿਚ ਛਾਪੇਮਾਰੀ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ 'ਤੇ ਮੰਡਰਾਇਆ ਵੱਡਾ ਖ਼ਤਰਾ! ਅਚਾਨਕ ਆ ਖੜ੍ਹੀ ਹੋਈ ਨਵੀਂ ਮੁਸੀਬਤ
ਡੀ. ਐੱਸ. ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਕਾਸੋ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਸਮਰਾਲਾ ਸਬ ਡਿਵੀਜ਼ਨ ’ਚ 25 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਨਸ਼ਾ ਵੇਚਦੇ ਹਨ, ਉਨ੍ਹਾਂ ਨੂੰ ਸਲਾਖ਼ਾਂ ਪਿੱਛੇ ਧੱਕਿਆ ਜਾ ਰਿਹਾ ਹੈ ਅਤੇ ਜੋ ਨਸ਼ਾ ਕਰਨ ਦੇ ਆਦੀ ਹਨ, ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਕਈ ਨਸ਼ੇੜੀ ਹੁਣ ਨਸ਼ਾ ਨਾ ਮਿਲਣ ਕਾਰਨ ਮੈਡੀਕਲ ਨਸ਼ਾ ਖ਼ਰੀਦ ਰਹੇ ਹਨ। ਉਨ੍ਹਾਂ ਮੈਡੀਕਲ ਸਟੋਰ ਮਾਲਕਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਨੇ ਵੀ ਬਿਨਾਂ ਪਰਚੀ ਤੋਂ ਦਵਾਈ ਦਿੱਤੀ ਤਾਂ ਉਸ ਦਾ ਲਾਇਸੈਂਸ ਰੱਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡਰੱਗ ਇੰਸਪੈਕਟਰ ਨੂੰ ਨਾਲ ਲੈ ਕੇ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਦਿਲ-ਦਹਿਲਾ ਦੇਣ ਵਾਲਾ ਹਾਦਸਾ, ਈ-ਰਿਕਸ਼ਾ 'ਚ ਸਵਾਰ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e