ਡਰੱਗ ਐਂਡ ਕਾਸਟਮੈਟਿਕ ਐਕਟ ਦੀ ਉਲੰਘਣਾ ਕਰਨ ’ਤੇ ਮੈਡੀਕਲ ਸਟੋਰ ਦਾ ਲਾਈਸੈਂਸ ਰੱਦ
Friday, Nov 28, 2025 - 11:26 AM (IST)
ਅੰਮ੍ਰਿਤਸਰ (ਦਲਜੀਤ)- ਡਰੱਗ ਐਂਡ ਕਾਸਮੈਟਿਕ ਐਕਟ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਿਹਤ ਵਿਭਾਗ ਸਖਤੀ ਨਾਲ ਕਾਰਵਾਈ ਕਰ ਰਿਹਾ ਹੈ। ਵਿਭਾਗ ਵੱਲੋਂ ਨਿਯਮਾਂ ਦੀ ਉਲੰਘਣ ਕਰਨ ’ਤੇ ਪਿੰਡ ਭਿੰਡੀ ਸੈਦਾਂ ਤਹਿਸੀਲ ਅਜਨਾਲਾ ਜ਼ਿਲਾ ਅੰਮ੍ਰਿਤਸਰ ਦਾ ਪ੍ਰਚੂਨ ਵਿਕਰੀ ਡਰੱਗ ਲਾਇਸੈਂਸ ਤੁਰੰਤ ਰੱਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੱਛਮੀ ਗੜਬੜੀ ਸਰਗਰਮ, ਵਿਭਾਗ ਨੇ ਮੀਂਹ ਦੇ ਦਿੱਤੇ ਸੰਕੇਤ
ਜ਼ੋਨਲ ਲਾਈਸੈਂਸ ਅਥਾਰਟੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਡਰੱਗ ਐਂਡ ਕਾਸਮੈਟਿਕ ਐਕਟ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਵਾਉਣ ਲਈ ਸਖਤੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਗੁਰਦੀਪ ਸਿੰਘ, ਡਰੱਗਜ਼ ਕੰਟਰੋਲ ਅਫਸਰ ਰਣਜੀਤ ਸਿੰਘ, ਏ. ਐੱਸ. ਆਈ., ਪੁਲਸ ਸਟੇਸ਼ਨ ਭਿੰਡੀ ਸੈਦਾਂ ਦੇ ਨਾਲ ਕੀਤੇ ਗਏ ਨਿਰੀਖਣ ਦੌਰਾਨ ਪ੍ਰੀਗਾਬਾਲਿਨ 300 ਮਿਲੀਗ੍ਰਾਮ ਦੇ 6800 ਕੈਪਸੂਲ ਬਰਾਮਦ ਕੀਤੇ ਗਏ ਸਨ ਜਿਨ੍ਹਾਂ ਦੀ ਕੀਮਤ ₹1,83,000/- ਹੈ। ਮੈਡੀਕਲ ਸਟੋਰ ਇੰਚਾਰਜ ਕੋਈ ਵੀ ਵੈਧ ਖਰੀਦ ਬਿੱਲ ਜਾਂ ਸਬੰਧਿਤ ਵਿਕਰੀ ਰਿਕਾਰਡ ਪੇਸ਼ ਕਰਨ ਵਿਚ ਅਸਫਲ ਰਿਹਾ। ਫਾਰਮ-16 ਰਾਹੀਂ ਨਸ਼ੀਲੇ ਪਦਾਰਥਾਂ ਨੂੰ ਮੌਕੇ ’ਤੇ ਹੀ ਜ਼ਬਤ ਕਰ ਲਿਆ ਗਿਆ ਅਤੇ ਬੀ. ਐੱਨ. ਐੱਸ. ਐੱਸ. ਐਕਟ ਦੀ ਧਾਰਾ 223 ਤਹਿਤ ਐੱਫ. ਆਈ. ਆਰ. ਵੀ ਦਰਜ ਕੀਤੀ ਗਈ।
ਇਹ ਵੀ ਪੜ੍ਹੋ- ਬਟਾਲਾ 'ਚ ਹੋਏ ਐਨਕਾਊਂਟਰ ਮਗਰੋਂ DIG ਦਾ ਵੱਡਾ ਬਿਆਨ
ਫਰਮ ਦੇ ਮਾਲਕ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਵਿਚ ਜ਼ਬਤ ਕੀਤੀਆਂ ਗਈਆਂ। ਦਵਾਈਆਂ ਦੇ ਖਰੀਦ ਦਸਤਾਵੇਜ਼ ਜਮ੍ਹਾ ਕਰਾਉਣ ਦਾ ਢੁਕਵਾਂ ਮੌਕਾ ਦਿੱਤਾ ਗਿਆ ਸੀ। ਹਾਲਾਂਕਿ, ਨਿਰਧਾਰਤ ਸਮੇਂ ਦੇ ਅੰਦਰ ਕੋਈ ਜਵਾਬ ਜਾਂ ਰਿਕਾਰਡ ਪੇਸ਼ ਨਹੀਂ ਕੀਤਾ ਗਿਆ। ਉਲੰਘਣਾ ਦੀ ਗੰਭੀਰਤਾ, ਜਵਾਬਦੇਹੀ ਦੀ ਘਾਟ ਅਤੇ ਜਨਤਕ ਸਿਹਤ ਲਈ ਸੰਭਾਵੀ ਜ਼ੋਖਮ ਨੂੰ ਦੇਖਦੇ ਹੋਏ ਲਾਇਸੈਂਸ ਰੱਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਬੱਚਿਆਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਨੂੰ ਜਾਰੀ ਹੋਏ ਨਵੇਂ ਹੁਕਮ
