9 ਸਾਲਾ ਬੱਚੀ ਦੇ ਮੈਡੀਕਲ ਟੈਸਟ ਤੋਂ ਬਾਅਦ ਜਬਰ-ਜ਼ਨਾਹ ਦੀ ਕੋਸ਼ਿਸ਼ ਦੀ ਪੁਸ਼ਟੀ

04/26/2018 6:21:19 PM

ਬਟਾਲਾ (ਬੇਰੀ) : ਕੁਝ ਦਿਨ ਪਹਿਲਾਂ ਬਟਾਲਾ 'ਚ 9 ਸਾਲਾ ਬੱਚੀ ਦੇ ਨਾਲ ਜਬਰ-ਜ਼ਨਾਹ ਕੀਤੇ ਜਾਣ ਦੀ ਕੋਸ਼ਿਸ਼ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਬੱਚੀ ਦਾ ਮੈਡੀਕਲ ਕਰਵਾ ਦਿੱਤਾ ਹੈ।
ਇਸ ਸਬੰਧੀ ਐੱਸ. ਐੱਚ. ਓ. ਪਰਮਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਬਟਾਲਾ ਦੇ ਇਕ ਮੁਹੱਲੇ 'ਚ ਸਥਿਤ ਇਕ ਘਰ 'ਚ 9 ਸਾਲਾ ਮਾਸੂਮ ਬੱਚੀ ਨਾਲ ਜਬਰ- ਜ਼ਨਾਹ ਕਰਨ ਦੀ ਕੋਸ਼ਿਸ਼ ਦੇ ਸਬੰਧ 'ਚ ਥਾਣਾ ਸਿਵਲ ਲਾਈਨ ਵਿਖੇ ਸਬੰਧਤ ਨੌਜਵਾਨ ਵਿਰੁੱਧ ਕੇਸ ਦਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਬੱਚੀ ਦਾ ਬੀਤੇ ਕੱਲ ਅੰਮ੍ਰਿਤਸਰ ਵਿਖੇ ਡਾਕਟਰਾਂ ਦੀ ਟੀਮ ਵਲੋਂ ਕੀਤੇ ਗਏ ਮੈਡੀਕਲ ਉਪਰੰਤ ਆਈ ਰਿਪੋਰਟ 'ਚ ਜਬਰ-ਜ਼ਨਾਹ ਦੀ ਕੋਸ਼ਿਸ਼ ਦੀ ਪੁਸ਼ਟੀ ਹੋਈ ਹੈ। ਐੱਸ. ਐੱਚ. ਓ ਨੇ ਅੱਗੇ ਦੱਸਿਆ ਕਿ ਰਿਪੋਰਟ ਆਉਣ ਉਪਰੰਤ ਜਿਥੇ ਜਬਰ-ਜ਼ਨਾਹ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਸੈਂਟਰਲ ਜੇਲ ਗੁਰਦਾਸਪੁਰ ਵਿਖੇ ਭੇਜ ਦਿੱਤਾ ਹੈ, ਉਥੇ ਨਾਲ ਹੀ ਪੀੜਤ ਬੱਚੀ ਦੇ ਧਾਰਾ 164 ਤਹਿਤ ਮਾਣਯੋਗ ਅਦਾਲਤ 'ਚ ਬਿਆਨ ਦਰਜ ਕਰਵਾ ਦਿੱਤੇ ਗਏ ਹਨ।