ਪੰਜਾਬ ''ਚ ਖੰਘ-ਜ਼ੁਕਾਮ ਦੀ ਦਵਾਈ ਸਪਲਾਈ ਕਰਨ ਸਬੰਧੀ ਜਾਰੀ ਹੋਏ ਨਵੇਂ ਨਿਰਦੇਸ਼

Monday, Apr 20, 2020 - 09:43 PM (IST)

ਪੰਜਾਬ ''ਚ ਖੰਘ-ਜ਼ੁਕਾਮ ਦੀ ਦਵਾਈ ਸਪਲਾਈ ਕਰਨ ਸਬੰਧੀ ਜਾਰੀ ਹੋਏ ਨਵੇਂ ਨਿਰਦੇਸ਼

ਚੰਡੀਗੜ੍ਹ : ਕੋਵਿਡ-19 ਮਹਾਂਮਾਰੀ ਦੌਰਾਨ ਸੰਭਾਵਿਤ ਮਰੀਜ਼ਾਂ 'ਤੇ ਨਜ਼ਰ ਰੱਖਣ ਲਈ ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਕਮਿਸ਼ਨਰ ਪੰਜਾਬ ਕਾਹਨ ਸਿੰਘ ਪੰਨੂੰ ਨੇ ਸੂਬੇ ਦੇ ਸਮੂਹ ਜ਼ੋਨਲ ਲਾਇਸੈਂਸਿੰਗ ਅਧਿਕਾਰੀਆਂ ਨੂੰ ਉਨ੍ਹਾਂ ਖਾਸ ਨਿਰਦੇਸ਼ ਦਿੱਤੇ ਹਨ। ਜਿਸ ਦੇ ਤਹਿਤ ਆਪਣੇ ਅਧਿਕਾਰ ਖੇਤਰ ਵਿੱਚ ਕੈਮਿਸਟ ਵੱਲੋਂ ਆਪਣੇ ਸਟੋਰ 'ਤੇ ਜਾਂ ਕਿਸੇ ਵਿਅਕਤੀ ਦੇ ਘਰ ਫਲੂ, ਖੰਘ ਅਤੇ ਜ਼ੁਕਾਮ ਦੇ ਇਲਾਜ ਲਈ ਦਵਾਈਆਂ ਦੀ ਸਪਲਾਈ ਕਰਨ ਸਬੰਧੀ ਸਿਵਲ ਸਰਜਨ ਨੂੰ ਰਿਪੋਰਟ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਫਲੂ, ਖਾਂਸੀ ਅਤੇ ਜ਼ੁਕਾਮ ਦੇ ਇਲਾਜ ਲਈ ਕਿਸੇ ਵਿਅਕਤੀ ਨੂੰ ਦਵਾਈਆਂ ਦੀ ਵਿਕਰੀ ਜਾਂ ਸਪਲਾਈ ਸੰਬੰਧੀ ਜਾਣਕਾਰੀ ਲੋਕਾਂ ਦੇ ਹਿੱਤ ਲਈ ਬਹੁਤ ਜ਼ਰੂਰੀ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਵੱਧ ਰਹੇ ਖਤਰੇ ਨੂੰ ਰੋਕਿਆ ਜਾ ਸਕੇ।


author

Deepak Kumar

Content Editor

Related News