ਨਸ਼ਲੀਆਂ ਗੋਲੀਆਂ ਸਣੇ ਦਵਾਈ ਵਿਕਰੇਤਾ ਕਾਬੂ

Sunday, Nov 05, 2017 - 01:49 AM (IST)

ਨਸ਼ਲੀਆਂ ਗੋਲੀਆਂ ਸਣੇ ਦਵਾਈ ਵਿਕਰੇਤਾ ਕਾਬੂ

ਮੋਗਾ,  (ਆਜ਼ਾਦ)-  ਪੁਲਸ ਵੱਲੋਂ ਇਕ ਦਵਾਈ ਵਿਕਰੇਤਾ ਨੂੰ ਕਾਬੂ ਕਰ ਕੇ ਉਸ ਕੋਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਪਤਾ ਲੱਗਾ ਹੈ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।  ਮਿਲੀ ਜਾਣਕਾਰੀ ਅਨੁਸਾਰ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਲੌਹਾਰਾ ਚੌਕ ਲੰਡੇ ਦੇ ਕੋਲ ਜਾ ਰਹੇ ਸੀ ਤਾਂ ਮੁਲਾਜ਼ਮਾਂ ਨੇ ਇਕ ਕਾਰ ਨੂੰ ਰੋਕਿਆ, ਜਿਸ ਨੂੰ ਸੁਖਦਰਸ਼ਨ ਸਿੰਘ ਸੰਚਾਲਕ ਗੁਰੂ ਨਾਨਕ ਮੈਡੀਕਲ ਸਟੋਰ ਨੇੜੇ ਬੱਸ ਅੱਡਾ, ਮੋਗਾ ਨਿਵਾਸੀ ਪਿੰਡ ਸੱਦਾ ਸਿੰਘ ਵਾਲਾ ਚਲਾ ਰਿਹਾ ਸੀ। ਇਸ ਦੌਰਾਨ ਜਦੋਂ ਪੁਲਸ ਪਾਰਟੀ ਨੇ ਕਾਰ ਦੀ ਤਲਾਸ਼ੀ ਲਈ ਤਾਂ ਉਸ 'ਚੋਂ 22 ਹਜ਼ਾਰ 800 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ 'ਤੇ ਮੁਲਜ਼ਮ ਨੂੰ ਤੁਰੰਤ ਕਾਰ ਸਮੇਤ ਹਿਰਾਸਤ 'ਚ ਲੈ ਲਿਆ ਗਿਆ।  ਇਸ ਸਬੰਧੀ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਥਾਣਾ ਮਹਿਣਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਨੂੰ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਦਾ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ। 


Related News