ਵੱਡੀ ਖ਼ਬਰ ; ਪੰਜਾਬ ''ਚ ਇਨ੍ਹਾਂ ਦਵਾਈਆਂ ''ਤੇ ਲੱਗਾ ਬੈਨ ! ਤੁਸੀਂ ਵੀ ਦੇਖ ਲਓ ਲਿਸਟ
Sunday, Oct 12, 2025 - 01:58 PM (IST)

ਚੰਡੀਗੜ੍ਹ- ਇਕ ਪਾਸੇ ਜਿੱਥੇ ਦੇਸ਼ 'ਚ ਕੋਲਡ੍ਰਿਫ਼ ਕਾਰਨ ਕਈ ਬੱਚਿਆਂ ਦੀ ਮੌਤ ਹੋ ਚੁੱਕੀ ਹੈ, ਉੱਥੇ ਹੀ ਹੁਣ ਪੰਜਾਬ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਿਹਤ ਵਿਭਾਗ ਨੇ 8 ਦਵਾਈਆਂ ਦੀ ਖਰੀਦ ਅਤੇ ਵਰਤੋਂ 'ਤੇ ਰੋਕ ਲਗਾ ਦਿੱਤੀ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਇਨ੍ਹਾਂ ਦਵਾਈਆਂ ਦੀ ਵਰਤੋਂ ਮਗਰੋਂ ਮਰੀਜ਼ਾਂ 'ਚ ਰਿਐਕਸ਼ਨ ਵਰਗੀਆਂ ਸਮੱਸਿਆਵਾਂ ਦੇਖੀਆਂ ਗਈਆਂ, ਜਿਸ ਕਾਰਨ ਪ੍ਰਸ਼ਾਸਨ ਨੇ ਇਨ੍ਹਾਂ ਦਵਾਈਆਂ ਦੀ ਖਰੀਦ ਅਤੇ ਵਰਤੋਂ 'ਤੇ ਰੋਕ ਲਗਾਉਣ ਦਾ ਫ਼ੈਸਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਮੱਧ ਪ੍ਰਦੇਸ਼ 'ਚ ਕੋਲਡ੍ਰਿਫ਼ ਕਾਰਨ 20 ਤੋਂ ਵੱਧ ਬੱਚਿਆਂ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਹੀਂ ਕਰਨਾ ਚਾਹੁੰਦਾ। ਇਸੇ ਅਹਿਤਿਆਤ ਕਾਰਨ ਪ੍ਰਸ਼ਾਸਨ ਨੇ ਇਨ੍ਹਾਂ ਦਵਾਈਆਂ, ਜੋ ਕਿ ਮਰੀਜ਼ਾਂ ਦੀ ਸਿਹਤ ਲਈ ਨੁਕਸਾਨਦੇਹ ਸਾਬਿਤ ਹੋ ਰਹੀਆਂ ਹਨ, 'ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ- ਪੁਲਸ ਨੇ ਪੰਜਾਬ 'ਚ ਵੱਡੀ ਵਾਰਦਾਤ ਦੀ ਸਾਜ਼ਿਸ਼ ਕੀਤੀ ਨਾਕਾਮ ! 6 ਪਿਸਤੌਲ ਤੇ 19 ਕਾਰਤੂਸਾਂ ਸਣੇ 2 ਨੂੰ ਕੀਤਾ ਕਾਬੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e