ਇੱਕੋ ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ’ਚ ਲਿਆਂਦੀ ਜਾਵੇ ਬਰਾਬਰਤਾ: ਸਿਹਤ ਮੰਤਰੀ

Tuesday, Jul 02, 2024 - 10:00 AM (IST)

ਇੱਕੋ ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ’ਚ ਲਿਆਂਦੀ ਜਾਵੇ ਬਰਾਬਰਤਾ: ਸਿਹਤ ਮੰਤਰੀ

ਚੰਡੀਗੜ੍ਹ (ਅੰਕੁਰ): ਦੇਸ਼ ਦੇ ਲੱਖਾਂ ਲੋਕਾਂ ਲਈ ਸਸਤੀਆਂ ਤੇ ਮਿਆਰੀ ਦਵਾਈਆਂ ਮੁਹੱਈਆ ਕਰਵਾਉਣ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇੱਕੋ ਜਿਹੇ ਸਾਲਟ ਵਾਲੀਆਂ ਵੱਖ-ਵੱਖ ਬ੍ਰਾਂਡਾਂ ਹੇਠ ਮੁਹੱਈਆ ਦਵਾਈਆਂ ਦੀਆਂ ਕੀਮਤਾਂ ’ਚ ਅਸਮਾਨਤਾ ਦਾ ਮੁੱਦਾ ਉਠਾਇਆ।

ਕੇਂਦਰੀ ਡਰੱਗ ਸਟੈਂਡਰਡਜ਼ ਕੰਟਰੋਲ ਆਰਗੇਨਾਈਜ਼ੇਸ਼ਨ (ਸੀ.ਡੀ.ਐੱਸ.ਸੀ.ਓ.), ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ, ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ, ਪੰਜਾਬ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ‘ਉੱਤਰੀ ਰਾਜਾਂ ਦੇ ਡਰੱਗ ਰੈਗੂਲੇਟਰਾਂ ਦੀ ਸਮਰੱਥਾ ਨਿਰਮਾਣ’ ਵਿਸ਼ੇ ’ਤੇ ਆਧਾਰਤ ਤਿੰਨ ਦਿਨਾ ਚੌਥੇ ਖੇਤਰੀ ਸਿਖਲਾਈ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ਵੱਲ ਕੇਂਦਰ ਸਰਕਾਰ ਨੂੰ ਧਿਆਨ ਦੇਣ ਦੀ ਲੋੜ ਹੈ। ਉਹ ਪਹਿਲਾਂ ਹੀ ਇਹ ਮੁੱਦਾ ਕੇਂਦਰੀ ਸਿਹਤ ਮੰਤਰੀ ਕੋਲ ਉਠਾ ਚੁੱਕੇ ਹਨ। ਉਨ੍ਹਾਂ ਨੇ ਬਾਜ਼ਾਰ ’ਚ ਮੁਹੱਈਆ ਦਵਾਈਆਂ ਦੀ ਗੁਣਵੱਤਾ ਬਾਰੇ ਵੀ ਚਿੰਤਾ ਜ਼ਾਹਰ ਕੀਤੀ ਤੇ ਸੰਯੁਕਤ ਡਰੱਗ ਕੰਟਰੋਲਰ ਨੂੰ ਇਸ ਮੁੱਦੇ ਨਾਲ ਨਜਿੱਠਣ ਲਈ ਕੋਈ ਠੋਸ ਨੀਤੀ ਬਣਾਉਣ ਦੀ ਅਪੀਲ ਕੀਤੀ।

ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ! ਤੜਕਸਾਰ ਮਿਲੀ ਖ਼ੂਨ ਨਾਲ ਭਿੱਜੀ ਲਾਸ਼

ਉਨ੍ਹਾਂ ਕਿਹਾ ਕਿ ਭਾਰਤੀ ਫਾਰਮਾਸਿਊਟੀਕਲ ਉਦਯੋਗ ਨੇ ਵਿਸ਼ਵ ਭਰ ’ਚ ਉੱਚ ਗੁਣਵੱਤਾ, ਕਿਫਾਇਤੀ ਅਤੇ ਆਸਾਨੀ ਨਾਲ ਪ੍ਰਾਪਤ ਹੋਣ ਵਾਲੀਆਂ ਦਵਾਈਆਂ ਨੂੰ ਯਕੀਨੀ ਬਣਾ ਕੇ ਵਿਸ਼ਵ ਸਿਹਤ ਸੰਭਾਲ ’ਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਜੈਨਰਿਕ ਦਵਾਈਆਂ ਦੇ ਲਿਹਾਜ਼ ਨਾਲ ਤੀਜਾ ਸਭ ਤੋਂ ਵੱਡਾ ਉਤਪਾਦਕ ਹੈ ਅਤੇ ਮੁੱਲ ਦੇ ਲਿਹਾਜ਼ ਨਾਲ 10ਵੇਂ ਨੰਬਰ ’ਤੇ ਹੈ। ਦੁਨੀਆ ’ਚ ਮਰੀਜ਼ਾਂ ਵੱਲੋਂ ਵਰਤੀ ਜਾਂਦੀ ਦਵਾਈ ਦੀ ਲਗਭਗ ਹਰ 5ਵੀਂ ਗੋਲੀ ਭਾਰਤ ’ਚ ਬਣਾਈ ਜਾਂਦੀ ਹੈ।

ਕਮਿਸ਼ਨਰ ਐੱਫ.ਡੀ.ਏ, ਪੰਜਾਬ, ਡਾ. ਅਭਿਨਵ ਤ੍ਰਿਖਾ ਨੇ ਡਰੱਗਜ਼ ਐਂਡ ਕਾਸਮੈਟਿਕਸ ਐਕਟ/ਨਿਯਮਾਂ ਦੀਆਂ ਵਿਵਸਥਾਵਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਆਨਲਾਈਨ ਲਾਇਸੈਂਸ, ਦਵਾਈਆਂ ਦੀ ਗੁਣਵੱਤਾ ਤੇ ਰੈਗੂਲੇਟਰੀ ਇਨਫੋਰਸਮੈਂਟ ਸਮੇਤ ਕੇਂਦਰ ਸਰਕਾਰ ਨਾਲ ਰਾਜਾਂ ਦੇ ਵੱਖ-ਵੱਖ ਸਾਂਝੇ ਮੁੱਦਿਆਂ ਨੂੰ ਹੱਲ ਕਰਨ ਲਈ ਸਮਰਪਿਤ ਪਲੇਟਫਾਰਮ ਵਿਕਸਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਨਫੋਰਸਮੈਂਟ ਅਫ਼ਸਰਾਂ ਦੇ ਹੁਨਰ ਤੇ ਸ਼ਖ਼ਸੀਅਤੀ ਵਿਕਾਸ ਲਈ ਅਜਿਹੇ ਸਿਖਲਾਈ ਪ੍ਰੋਗਰਾਮਾਂ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਜੁਆਇੰਟ ਡਰੱਗਜ਼ ਕੰਟਰੋਲਰ (ਭਾਰਤ) ਡਾ. ਐੱਸ. ਈਸਵਰਾ ਰੈਡੀ, ਸਕੱਤਰ ਸਿਹਤ-ਕਮ-ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਤੇ ਸੰਯੁਕਤ ਕਮਿਸ਼ਨਰ (ਡਰੱਗਜ਼) ਸੰਜੀਵ ਕੁਮਾਰ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News