ਮੀਨਾਕਸ਼ੀ ਲੇਖੀ ਕਿਸਾਨਾਂ 'ਤੇ ਕੀਤੀ ਵਿਵਾਦਤ ਟਿੱਪਣੀ 'ਤੇ ਮੰਗੇ ਮੁਆਫੀ, ਨਹੀਂ ਤਾਂ ਦੇਵੇ ਅਸਤੀਫਾ: ਮੁਕੇਸ਼ ਸ਼ਰਮਾ

Thursday, Jul 22, 2021 - 10:23 PM (IST)

ਮੀਨਾਕਸ਼ੀ ਲੇਖੀ ਕਿਸਾਨਾਂ 'ਤੇ ਕੀਤੀ ਵਿਵਾਦਤ ਟਿੱਪਣੀ 'ਤੇ ਮੰਗੇ ਮੁਆਫੀ, ਨਹੀਂ ਤਾਂ ਦੇਵੇ ਅਸਤੀਫਾ: ਮੁਕੇਸ਼ ਸ਼ਰਮਾ

ਨਵੀਂ ਦਿੱਲੀ- ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਲੱਗਭਗ ਪਿੱਛਲੇ 6 ਮਹੀਨਿਆਂ ਤੋਂ ਦਿੱਲੀ ਦੀਆਂ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਉਨ੍ਹਾਂ ਨੂੰ ਕੁਦਰਤ ਦੀ ਮਾਰ ਦੇ ਨਾਲ-ਨਾਲ ਕੇਂਦਰ ਦੇ ਦੌਹਰੇ ਰਵਈਏ ਦਾ ਵੀ ਸਾਹਮਣਾ ਕਰਨਾ ਪਿਆ ਹੈ। ਇਕ ਪਾਸੇ ਤਾਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਗੱਲਬਾਤ ਰਾਹੀਂ ਹੱਲ ਕੱਢਣ ‘ਤੇ ਫਿਰ ਜੋਰ ਦਿੱਤਾ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਸਾਨਾਂ 'ਤੇ ਵਿਵਾਦਤ ਟਿੱਪਣੀ ਕਰਦਿਆਂ ਉਨ੍ਹਾਂ ਨੂੰ ਮਵਾਲੀ ਕਿਹਾ ਹੈ। ਮੀਨਾਕਸ਼ੀ ਲੇਖੀ ਨੇ ਕਿਹਾ ਕਿ ਕਿਸਾਨ ਸਿਰਫ ਵਿਚੋਲਿਆਂ ਦੀ ਮਦਦ ਕਰ ਰਹੇ ਹਨ ਹੋਰ ਕੁਝ ਨਹੀਂ।

ਇਹ ਵੀ ਪੜ੍ਹੋ- ਪ੍ਰਬੰਧਕਾਂ ਨੇ ਦਿਖਾਈ ਤੰਗ ਦਿਲੀ, ਸਿੱਧੂ ਨੂੰ ਇਸ ਵਾਰ ਵੀ ਨਹੀਂ ਹੋਈ ਸਿਰੋਪਾਓ ਦੀ ਬਖਸ਼ਿਸ਼ : ਬਰਾੜ

ਨਰਿੰਦਰ ਸਿੰਘ ਤੋਮਰ ਦੇ ਬਿਆਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਅਸੀਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਾਂ ਅਤੇ ਪਹਿਲਾਂ ਵੀ ਅਸੀਂ ਗੱਲ ਕਰ ਚੁੱਕੇ ਹਾਂ। ਮੋਦੀ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਹੈ। ਤੋਮਰ ਦੇ ਇਸ ਬਿਆਨ ਤੋਂ ਬਾਅਦ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਪ੍ਰੈਸ ਕਾਨਫਰੰਸ ਵਿੱਚ ਇੱਕ ਵਿਵਾਦਪੂਰਨ ਗੱਲ ਕਹੀ। ਉਨ੍ਹਾਂ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਵਾਲੀ ਦੱਸਿਆ। ਲੇਖੀ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਉਹ ਕਿਸਾਨ ਨਹੀਂ ਹਨ। ਲੇਖੀ ਨੇ ਦਲੀਲ ਦਿੱਤੀ ਕਿ ਇਸ ਪ੍ਰਦਰਸ਼ਨ ਦੀ ਆੜ ਵਿਚ ਕੁਝ ਵਿਚੋਲਿਆਂ ਦੀ ਮਦਦ ਕੀਤੀ ਜਾ ਰਹੀ ਹੈ।

 

ਇਹ ਵੀ ਪੜ੍ਹੋ- ਕੈਪਟਨ ਅਮਰਿੰਦਰ ਵੱਲੋਂ ਕਾਂਗਰਸੀ ਵਰਕਰਾਂ ਨੂੰ ਸ਼ੁੱਕਰਵਾਰ ਪੰਜਾਬ ਭਵਨ 'ਚ ਚਾਹ ਦਾ ਸੱਦਾ

ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਵੱਲੋਂ ਕਿਸਾਨਾਂ 'ਤੇ ਕੀਤੀ ਵਿਵਾਦਤ ਟਿੱਪਣੀ 'ਤੇ ਦਿੱਲੀ ਦੇ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਲੀਡਰ ਮੁਕੇਸ਼ ਸ਼ਰਮਾ ਦੀ ਪ੍ਰਤੀਕ੍ਰਿਆ ਦੇਖਣ ਨੂੰ ਮਿਲੀ ਹੈ ਉਨ੍ਹਾਂ ਲੇਖੀ ਦੇ ਬਿਆਨ ਦੀ ਨਿਖੇਦੀ ਕਰਦੇ ਹੋਏ ਕਿਹਾ ਕਿ ਕਿਸਾਨ ਮਵਾਲੀ ਨਹੀਂ ਸਗੋਂ ਅੰਨਦਾਤਾ ਹੈ ਅਤੇ ਤੁਹਾਨੂੰ ਉਨ੍ਹਾਂ 'ਤੇ ਕੀਤੀ ਇਸ ਟਿੱਪਣੀ ਲਈ ਮੁਆਫੀ ਮੰਗਣੀ ਚਾਹੀਦੀ ਹੈ ਨਹੀਂ ਤਾਂ ਅਸਤੀਫਾ ਦੇ ਦੇਣਾ ਚਾਹੀਦਾ ਹੈ। 


  


author

Bharat Thapa

Content Editor

Related News