ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਜ਼ਿਲ੍ਹਾ SAS ਨਗਰ ਦੇ ਵੱਖ-ਵੱਖ ਸਕੂਲਾਂ ਦਾ ਦੌਰਾ

05/05/2022 8:04:44 PM

ਚੰਡੀਗੜ੍ਹ : ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਐੱਸ. ਏ. ਐੱਸ. ਨਗਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਦਾ ਖੇਤਰ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸੂਬੇ ਦੀ ਸਕੂਲੀ ਸਿੱਖਿਆ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਹੇਠਲੇ ਪੱਧਰ 'ਤੇ ਫੀਡਬੈਕ ਲੈਣ ਲਈ ਸਕੂਲਾਂ ਦੇ ਦੌਰੇ ਕੀਤੇ ਜਾ ਰਹੇ ਹਨ, ਜਿੱਥੇ ਬੁਨਿਆਦੀ ਢਾਂਚਾ ਦੇਖਣ ਦੇ ਨਾਲ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਵਿਚਾਰ ਸੁਣੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਐੱਸ. ਏ. ਐੱਸ. ਨਗਰ ਜ਼ਿਲ੍ਹੇ ਦੇ 3 ਸਕੂਲਾਂ ਦਾ ਦੌਰਾ ਕੀਤਾ ਗਿਆ। ਸਿੱਖਿਆ ਮੰਤਰੀ ਨੇ ਸਭ ਤੋਂ ਪਹਿਲਾਂ ਖਰੜ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਆਂ ਸ਼ਹਿਰ ਬਡਾਲਾ ਦਾ ਦੌਰਾ ਕੀਤਾ। ਮੀਤ ਹੇਅਰ ਨੇ ਸਾਰੀਆਂ ਕਲਾਸਾਂ 'ਚ ਵਿਚਰਦਿਆਂ ਬੱਚਿਆਂ ਨਾਲ ਨਿੱਜੀ ਤੌਰ 'ਤੇ ਗੱਲਬਾਤ ਕਰਦਿਆਂ ਪੜ੍ਹਾਈ ਸਬੰਧੀ ਅਤੇ ਜੀਵਨ ਬਾਰੇ ਗੱਲਬਾਤ ਕੀਤੀ। ਉਨ੍ਹਾਂ ਸਟਾਫ ਨਾਲ ਵੀ ਵਿਚਾਰ-ਚਰਚਾ ਕੀਤੀ।

ਇਹ ਵੀ ਪੜ੍ਹੋ : ਲਾਲੀ ਇਨਫੋਸਿਸ ਨੇ GNDU ਟੈੱਕ ਫੈਸਟ 'ਚ ਕਰਵਾਇਆ 'ਡਾਟਾ ਸਾਇੰਸ ਐਂਡ ਐਨਾਲਿਸਿਸ' 'ਤੇ ਸੈਮੀਨਾਰ

PunjabKesari

ਇਸ ਉਪਰੰਤ ਉਨ੍ਹਾਂ ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਖੇੜੀ ਜੱਟਾਂ ਦਾ ਦੌਰਾ ਕੀਤਾ, ਜਿੱਥੇ ਵਿਸ਼ੇਸ਼ ਤੌਰ 'ਤੇ ਉਨ੍ਹਾਂ ਪ੍ਰੀ-ਪ੍ਰਾਇਮਰੀ ਤੇ ਆਂਗਣਵਾੜੀ ਦੇ ਬੱਚਿਆਂ ਨਾਲ ਬੈਠ ਕੇ ਗੱਲਬਾਤ ਕੀਤੀ। ਸਿੱਖਿਆ ਮੰਤਰੀ ਨੇ ਪੁਰਾਣੇ ਕਲਾਸ ਰੂਮ ਨੂੰ ਵੀ ਧਿਆਨ ਨਾਲ ਵਾਚਿਆ ਅਤੇ ਬੱਚਿਆਂ ਨੂੰ ਪਰੋਸਿਆ ਜਾਣ ਵਾਲਾ ਮਿਡ-ਡੇ ਮੀਲ ਦਾ ਭੋਜਨ ਵੀ ਚੈੱਕ ਕੀਤਾ। ਮੀਤ ਹੇਅਰ ਨੇ ਖਰੜ ਬਲਾਕ ਦੇ ਸਰਕਾਰੀ ਹਾਈ ਸਕੂਲ ਰਸਨ ਹੇੜੀ ਦਾ ਦੌਰਾ ਵੀ ਕੀਤਾ ਤੇ ਸਕੂਲ ਸਟਾਫ ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸਾਰੇ ਸਕੂਲ, ਇਮਾਰਤ ਤੇ ਕਲਾਸ ਰੂਮਜ਼ ਦਾ ਦੌਰਾ ਕੀਤਾ।

PunjabKesari

ਇਹ ਵੀ ਪੜ੍ਹੋ : ਲੁਧਿਆਣਾ ’ਚ ਰਿਟਾਇਰਡ ਇਨਕਮ ਟੈਕਸ ਅਧਿਕਾਰੀ ਤੇ ਉਸ ਦੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ (ਵੀਡੀਓ)

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News