ਕੈਬਨਿਟ ਮੰਤਰੀ ਮੀਤ ਹੇਅਰ ਨੇ ਸੁਰਿੰਦਰ ਛਿੰਦਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ

Wednesday, Jul 26, 2023 - 12:22 PM (IST)

ਕੈਬਨਿਟ ਮੰਤਰੀ ਮੀਤ ਹੇਅਰ ਨੇ ਸੁਰਿੰਦਰ ਛਿੰਦਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਉਂਦਿਆਂ ਉਨ੍ਹਾਂ ਦੇ ਤੁਰ ਜਾਣ ਨੂੰ ਪੰਜਾਬੀ ਗਾਇਕੀ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ ਹੈ। ਮੀਤ ਹੇਅਰ ਨੇ ਸੁਰਿੰਦਰ ਛਿੰਦਾ ਦੇ ਦਿਹਾਂਤ ਨੂੰ ਇਕ ਯੁੱਗ ਦਾ ਅੰਤ ਕਿਹਾ।

ਇਹ ਵੀ ਪੜ੍ਹੋ :  ਪੰਜਾਬ ਲਈ ਚਿੰਤਾ ਭਰੀ ਖ਼ਬਰ, ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਲਈ ਯੈਲੋ ਅਲਰਟ ਜਾਰੀ

ਮੀਤ ਹੇਅਰ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬੀ ਗਾਇਕੀ ਦੀ ਬੁਲੰਦ ਆਵਾਜ਼ ਸੁਰਿੰਦਰ ਛਿੰਦਾ ਜੀ ਦੇ ਤੁਰ ਜਾਣ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਲੋਕ ਗਾਇਕੀ ਦੇ ਇਕ ਯੁੱਗ ਦਾ ਅੰਤ ਹੋ ਗਿਆ। ਪੰਜਾਬੀ ਸੰਗੀਤ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਵਾਹਿਗੁਰੂ ਵਿਛੜੀ ਹੋਈ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਲੱਖਾਂ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

ਇਹ ਵੀ ਪੜ੍ਹੋ :  ਪੰਜਾਬ ਦੇ ਇਨ੍ਹਾਂ ਸਕੂਲਾਂ 'ਚ 29 ਜੁਲਾਈ ਤੱਕ ਛੁੱਟੀਆਂ ਦਾ ਐਲਾਨ

ਜ਼ਿਕਰਯੋਗ ਹੈ ਕਿ 80-90 ਦੇ ਦਹਾਕੇ ਦੇ ਮਸ਼ਹੂਰ ਲੋਕ ਗਾਇਕ ਸੁਰਿੰਦਰ ਛਿੰਦਾ ਅੱਜ ਸਵੇਰੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਹ ਪਿਛਲੇ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਨੇ ਅੱਜ ਸਵੇਰੇ 7.30 ਵਜੇ ਡੀ. ਐੱਮ. ਸੀ. ਹਸਪਤਾਲ ਵਿਖੇ ਆਖ਼ਰੀ ਸਾਹ ਲਏ। ਪਿਛਲੇ ਦਿਨੀਂ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਸੀ। ਉਨ੍ਹਾਂ ਨੂੰ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਆਪਰੇਸ਼ਨ ਕੀਤਾ ਗਿਆ।


author

Harnek Seechewal

Content Editor

Related News