ਰਾਸ਼ਟਰਮੰਡਲ ਖੇਡਾਂ ’ਚ ਪੰਜਾਬ ਦਾ ਨਾਂ ਰੁਸ਼ਨਾਉਣ ਵਾਲੀ ਹਰਜਿੰਦਰ ਕੌਰ ਦੇ ਘਰ ਪੁੱਜੇ ਮੰਤਰੀ ਮੀਤ ਹੇਅਰ
Wednesday, Aug 10, 2022 - 01:34 PM (IST)
ਨਾਭਾ (ਰਾਹੁਲ ਖੁਰਾਣਾ) : ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਰਾਸ਼ਟਰਮੰਡਲ ਖੇਡਾਂ ’ਚ ਬ੍ਰੋਂਜ਼ ਮੈਡਲ ਜੇਤੂ ਹਰਜਿੰਦਰ ਕੌਰ ਨੂੰ ਨਾਭਾ ਦੇ ਪਿੰਡ ਮੈਹਸ ਵਿਖੇ ਪਹੁੰਚ ਕੇ ਵਧਾਈ ਦਿੱਤੀ ਅਤੇ ਕਿਹਾ ਕਿ ਖੁਸ਼ੀ ਦੀ ਗੱਲ ਇਕ ਗਰੀਬ ਘਰ 'ਚੋਂ ਉੱਠ ਕੇ ਹਰਜਿੰਦਰ ਕੌਰ ਨੇ ਪੰਜਾਬ ਦਾ ਹੀ ਨਹੀਂ ਬਲਕਿ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਖਿਡਾਰੀਆਂ ਲਈ ਕੋਈ ਪਲਾਨ ਨਹੀਂ ਬਣਾਇਆ ਗਿਆ। 'ਆਪ' ਸਰਕਾਰ ਵੱਲੋਂ ਸਾਰੇ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਅਤੇ ਨੌਕਰੀ ਵੀ ਦਿੱਤੀ ਜਾਵੇਗੀ। ਖੇਡ ਮੰਤਰੀ ਮੰਗਲਵਾਰ ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਦਾ ਤਮਗਾ ਜੇਤੂ ਨਾਭਾ ਨੇੜਲੇ ਪਿੰਡ ਮੈਹਸ ਦੀ ਧੀ ਵੇਟ ਲਿਫਟਰ ਹਰਜਿੰਦਰ ਕੌਰ ਦੇ ਗ੍ਰਹਿ ਵਿਖੇ ਉਚੇਚੇ ਤੌਰ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਧਾਈ ਦੇਣ ਪੁੱਜੇ ਸਨ।
ਇਹ ਵੀ ਪੜ੍ਹੋ : PAU ਨੂੰ ਅਜੇ ਤੱਕ ਕਿਉਂ ਨਹੀਂ ਮਿਲਿਆ VC, ਬਾਰੇ ਮੰਤਰੀ ਧਾਲੀਵਾਲ ਨੇ ਦਿੱਤਾ ਇਹ ਜਵਾਬ (ਵੀਡੀਓ)
ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਡਾਇਰੈਕਟਰ ਸਪੋਰਟਸ ਡਾ. ਗੁਰਦੀਪ ਕੌਰ ਰੰਧਾਵਾ ਨੇ ਵੀ ਵਧਾਈ ਦਿੱਤੀ ਤੇ ਕਿਹਾ ਕਿ ਅਸੀਂ ਹਰਜਿੰਦਰ ਕੌਰ ਨੂੰ ਪੰਜਾਬੀ ਯੂਨੀਵਰਸਿਟੀ ਦੇ ਲਈ ਨੌਕਰੀ ਦੀ ਆਫਰ ਵੀ ਕੀਤੀ ਹੋਈ ਹੈ ਤਾਂ ਜੋ ਉਸ ਦਾ ਭਵਿੱਖ ਬਣ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਇਕ ਛੋਟੇ ਜਿਹੇ ਪਿੰਡ ਤੋਂ ਉੱਠ ਕੇ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ ’ਚ ਮੈਡਲ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ : ਜੋਤੀ ਨੂਰਾਂ ਤੇ ਕੁਨਾਲ ਪਾਸੀ ਬਾਰੇ ਹੁਣ ਆਈ ਇਹ ਵੱਡੀ ਖ਼ਬਰ, ਫੇਸਬੁੱਕ 'ਤੇ ਪੋਸਟ ਪਾ ਕੀਤਾ ਖੁਲਾਸਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।