ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਹੋਇਆ ਡੇਂਗੂ
Friday, Oct 25, 2024 - 03:53 PM (IST)
ਬਰਨਾਲਾ: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਡੇਂਗੂ ਹੋ ਗਿਆ ਹੈ। ਇਸ ਦੀ ਪੁਸ਼ਟੀ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਹਨ। ਡੇਂਗੂ ਦੀ ਸ਼ਿਕਾਇਤ ਕਾਰਨ ਡਾਕਟਰਾਂ ਨੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਟਰੋਲ-ਡੀਜ਼ਲ ਦੀ ਆ ਸਕਦੀ ਹੈ ਕਿੱਲਤ! ਫਿੱਕੀ ਪੈ ਸਕਦੀ ਹੈ ਦੀਵਾਲੀ
ਮੀਤ ਹੇਅਰ 2022 ਵਿਚ ਬਰਨਾਲਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। 2024 ਵਿਚ ਉਨ੍ਹਾਂ ਨੇ ਸੰਗਰੂਰ ਤੋਂ ਲੋਕ ਸਭਾ ਚੋਣ ਲੜੀ ਤੇ ਜਿੱਤ ਕੇ ਸੰਸਦ ਮੈਂਬਰ ਬਣ ਗਏ। ਇਸ ਮਗਰੋਂ ਉਨ੍ਹਾਂ ਨੇ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਕਾਰਨ ਇੱਥੇ ਹੁਣ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇਸ ਵੇਲੇ ਸਿਆਸਤ ਦਾ ਦੌਰ ਸਿਖਰਾਂ 'ਤੇ ਹੈ, ਪਰ ਮੀਤ ਹੇਅਰ ਕੁਝ ਦਿਨਾਂ ਤੋਂ ਸਰਗਰਮ ਨਜ਼ਰ ਨਹੀਂ ਆ ਰਹੇ ਸਨ। ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ ਤੇ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਨੇ Wanted List 'ਚੋਂ ਕੱਢਿਆ ਗੋਲਡੀ ਦਾ ਨਾਂ, ਮੂਸੇਵਾਲਾ ਮਾਮਲੇ ਨਾਲ ਹੈ ਸਬੰਧ
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵੇਲੇ ਵੀ ਜਦੋਂ ਮੀਤ ਹੇਅਰ ਉਨ੍ਹਾਂ ਨਾਲ ਨਹੀਂ ਦਿਖੇ ਤਾਂ ਪੱਤਰਕਾਰਾਂ ਵੱਲੋਂ ਇਸ ਬਾਰੇ ਪੁੱਛਿਆ ਗਿਆ। ਇਸ 'ਤੇ ਗੁਰਮੀਤ ਸਿੰਘ ਮੀਤ ਹੇਅਰ ਦੇ ਦੋਸਤ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਮੀਤ ਹੇਅਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਹਨ। ਡੇਂਗੂ ਦੀ ਸ਼ਿਕਾਇਤ ਕਾਰਨ ਡਾਕਟਰਾਂ ਨੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਜਿਸ ਕਾਰਨ ਉਹ ਅੱਜ ਨਹੀਂ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਠੀਕ ਹੋ ਕੇ ਚੋਣਾਂ ਲਈ ਪ੍ਰਚਾਰ ਕਰਨਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8