ਮੀਤ ਹੇਅਰ ਨੇ ਸੰਸਦ ''ਚ ਦਿੱਤਾ ਪਹਿਲਾ ਭਾਸ਼ਣ, ਚੁੱਕੇ ਇਹ ਮੁੱਦੇ

Wednesday, Jul 10, 2024 - 01:35 PM (IST)

ਮੀਤ ਹੇਅਰ ਨੇ ਸੰਸਦ ''ਚ ਦਿੱਤਾ ਪਹਿਲਾ ਭਾਸ਼ਣ, ਚੁੱਕੇ ਇਹ ਮੁੱਦੇ

ਸੰਗਰੂਰ (ਸਿੰਗਲਾ)- ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿਚ ਆਪਣਾ ਪਲੇਠਾ ਭਾਸ਼ਣ ਦਿੰਦਿਆਂ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ। ਮੀਤ ਹੇਅਰ ਨੇ ਰਾਸ਼ਟਰਪਤੀ ਸੰਬੋਧਨ ਉੱਤੇ ਬਹਿਸ ਵਿਚ ਹਿੱਸਾ ਲੈਂਦਿਆਂ ਸੰਬੋਧਨ ਵਿਚ ਪੰਜਾਬ ਦਾ ਨਾਂ ਵੀ ਜ਼ਿਕਰ ਨਾ ਹੋਣ ਉੱਤੇ ਖੇਦ ਪ੍ਰਗਟਾਇਆ। ਮੀਤ ਹੇਅਰ ਨੇ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਦੀਆਂ 80 ਫੀਸਦੀ ਕੁਰਬਾਨੀਆਂ ਤੋਂ ਲੈ ਕੇ ਵੰਡ ਦਾ ਸੰਤਾਪ ਭੋਗਣ, ਕਿਸਾਨਾਂ ਵੱਲੋਂ ਦੇਸ਼ ਦੇ ਅੰਨ ਭੰਡਾਰ ਭਰਨ, ਬਾਰਡਰਾਂ ਉੱਤੇ ਸੈਨਿਕਾਂ ਵੱਲੋਂ ਸ਼ਹੀਦੀ ਪਾਉਣ ਅਤੇ ਖੇਡਾਂ ਖਾਸ ਕਰਕੇ ਓਲੰਪਿਕਸ ਵਿੱਚ ਪੰਜਾਬੀਆਂ ਦੇ ਯੋਗਦਾਨ ਦਾ ਜ਼ਿਕਰ ਕੀਤਾ।

ਇਹ ਖ਼ਬਰ ਵੀ ਪੜ੍ਹੋ - ਔਰਤ ਦੇ ਬਿਆਨਾਂ 'ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਮੇਤ 6 ਖ਼ਿਲਾਫ਼ FIR, ਜਾਣੋ ਕੀ ਹੈ ਪੂਰਾ ਮਾਮਲਾ

ਮੀਤ ਹੇਅਰ ਨੇ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ, ਨਿਸ਼ਾਨੇਬਾਜ਼ ਅਭਿਨਵ ਬਿੰਦਰਾ, ਅਰਸ਼ਦੀਪ ਸਿੰਘ ਤੱਕ ਜ਼ਿਕਰ ਕੀਤਾ। ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਦੇ ਸਮਾਗਮ ਮੌਕੇ ਤੱਤਕਾਲੀ ਗ੍ਰਹਿ ਮੰਤਰੀ ਸਰਦਾਰ ਪਟੇਲ ਵੱਲੋਂ ਪੰਜਾਬੀਆਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਦਾ ਜ਼ਿਕਰ ਕਰਦਿਆਂ ਪੰਜਾਬ ਨਾਲ ਕੇਂਦਰ ਦੀ ਵਿਤਕਰੇਬਾਜੀ ਅਤੇ ਗੁਆਂਢੀ ਸੂਬਿਆਂ ਨੂੰ ਟੈਕਸ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਨਾਲ ਧੱਕੇ ਦੀ ਗੱਲ ਕਹੀ।

ਮੀਤ ਹੇਅਰ ਨੇ ਪੰਜਾਬ ਦੇ ਆਰ.ਡੀ.ਐੱਫ. ਸਮੇਤ ਰੋਕੇ 8000 ਕਰੋੜ ਰੁਪਏ ਦੇ ਫੰਡਾਂ ਨੂੰ ਜਾਰੀ ਕਰਨ ਦੀ ਮੰਗ ਰੱਖੀ। ਮੀਤ ਹੇਅਰ ਨੇ ਕੇਂਦਰੀ ਏਜੰਸੀਆਂ ਰਾਹੀਂ ਅਰਵਿੰਦ ਕੇਜਰੀਵਾਲ, ਮਨੀਸ ਸਿਸੋਦੀਆ, ਹੇਮੰਤ ਸੋਰੇਨ ਸਮੇਤ ਵਿਰੋਧੀ ਧਿਰ ਦੇ ਲੀਡਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਮੁੱਦਾ ਵੀ ਚੁੱਕਿਆ ।ਅਗਨੀਵੀਰ ਸਕੀਮ ਦਾ ਪਹਿਲਾ ਸ਼ਹੀਦ ਪੰਜਾਬੀ ਅੰਮ੍ਰਿਤਪਾਲ ਸਿੰਘ ਸੀ ਜਿਸ ਨੂੰ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਮੀਤ ਹੇਅਰ ਨੇ ਮੁਲਾਜ਼ਮਾਂ ਦੇ ਹੱਕ ਵਿਚ ਬੋਲਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਰੱਖੀ। ਮੀਤ ਹੇਅਰ ਨੇ ਕਿਹਾ ਕਿ ਪੰਜਾਬੀ ਸਵੈਮਾਣ ਵਾਲੀ ਕੌਮ ਹੈ। ਉਹ ਭੀਖ ਨਹੀਂ ਮੰਗਦੇ ਪਰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਹਨ। ਸਾਡੇ ਕਿਸਾਨਾਂ ਨੂੰ ਰੋਸ ਪ੍ਰਦਰਸ਼ਨ ਲਈ ਹਰਿਆਣਾ ਤੋਂ ਅੱਗੇ ਨਹੀ ਜਾਣ ਦਿੱਤਾ ਮੀਤ ਹੇਅਰ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News