ਲੋਕ ਸਭਾ ਉਮੀਦਵਾਰ ਐਲਾਨੇ ਜਾਣ ਮਗਰੋਂ ਮੰਤਰੀ ਮੀਤ ਹੇਅਰ ਦਾ ਪਹਿਲਾ ਬਿਆਨ (ਵੀਡੀਓ)

03/14/2024 4:37:44 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ 'ਚ 8 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਦੇ ਮੱਦੇਨਜ਼ਰ ਸੰਗਰੂਰ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਟਿਕਟ ਮਿਲਣ ਮਗਰੋਂ ਮੰਤਰੀ ਮੀਤ ਹੇਅਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਚੋਣਾਂ ਲੜਨੀਆਂ ਸ਼ੁਰੂ ਕੀਤੀਆਂ ਹਨ, ਉਹ ਤੀਜੀ ਵਾਰ ਚੋਣਾਂ ਲੜ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਲਈ ਅਹਿਮ ਖ਼ਬਰ, ਹੁਣ ਮਾਸਿਕ ਧਰਮ ਦੀ ਮਿਲੇਗੀ ਛੁੱਟੀ!

ਇਸ ਤੋਂ ਪਹਿਲਾਂ ਉਹ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਮੈਨੂੰ ਬਹੁਤ ਵਾਰ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਪੂਰੀ ਈਮਾਨਦਾਰੀ ਨਾਲ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨਿਭਾ ਰਹੇ ਹਨ। ਮੀਤ ਹੇਅਰ ਨੇ ਕਿਹਾ ਕਿ ਮੇਰੇ ਕੋਲ ਉਹ ਸੀਟ ਆਈ ਹੈ, ਜਿਸ ਨੂੰ ਆਮ ਆਦਮੀ ਪਾਰਟੀ ਦਾ ਗੜ੍ਹ ਕਿਹਾ ਜਾਂਦਾ ਹੈ।

ਇਹ ਵੀ ਪੜ੍ਹੋ : ਟਿਕਟ ਮਿਲਣ ਮਗਰੋਂ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ-ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗਾ
ਇਸੇ ਸੀਟ ਤੋਂ ਮੁੱਖ ਮੰਤਰੀ ਭਗਵੰਤ ਮਾਨ 2 ਵਾਰ ਸੰਸਦ ਮੈਂਬਰ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪੂਰੀ ਮਿਹਨਤ ਕਰਾਂਗੇ ਅਤੇ ਮੈਨੂੰ ਉਮੀਦ ਹੈ ਕਿ ਸੰਗਰੂਰ ਦੇ ਲੋਕ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਦਰਜ ਕਰਵਾਉਣਗੇ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੇ 2 ਸਾਲਾਂ ਦੌਰਾਨ ਜਿਹੜੇ ਕੰਮ ਕੀਤੇ ਹਨ, ਉਨ੍ਹਾਂ ਦੇ ਚਰਚੇ ਪੂਰੇ ਪੰਜਾਬ ਦੇ ਪਿੰਡਾਂ 'ਚ ਹਨ। ਕੋਈ ਵੀ ਪੰਜਾਬ ਦਾ ਪਿੰਡ ਅਜਿਹਾ ਨਹੀਂ ਹੈ, ਜਿੱਥੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਨਾ ਮਿਲੀ ਹੋਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਉਹ ਇਸ ਸੀਟ 'ਤੇ ਵੱਡੀ ਜਿੱਤ ਹਾਸਲ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


 


Babita

Content Editor

Related News