ਸੰਸਦ ''ਚ ਬੋਲੇ ਮੀਤ ਹੇਅਰ, ਉਠਾਇਆ ਰਾਜਪੁਰਾ-ਚੰਡੀਗੜ੍ਹ ਰੇਲ ਸੰਪਰਕ ਦਾ ਮੁੱਦਾ

Thursday, Aug 01, 2024 - 12:43 PM (IST)

ਸੰਸਦ ''ਚ ਬੋਲੇ ਮੀਤ ਹੇਅਰ, ਉਠਾਇਆ ਰਾਜਪੁਰਾ-ਚੰਡੀਗੜ੍ਹ ਰੇਲ ਸੰਪਰਕ ਦਾ ਮੁੱਦਾ

ਨੈਸ਼ਨਲ ਡੈਸਕ - ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬੁੱਧਵਾਰ ਨੂੰ ਸੰਸਦ ਵਿੱਚ ਮਾਲਵਾ ਖੇਤਰ ਲਈ ਰਾਜਪੁਰਾ-ਚੰਡੀਗੜ੍ਹ ਰੇਲ ਸੰਪਰਕ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਦੇ ਲੋਕ ਸਿਹਤ ਸਹੂਲਤਾਂ, ਸਿੱਖਿਆ ਅਤੇ ਸਰਕਾਰੀ ਕੰਮਾਂ ਲਈ ਚੰਡੀਗੜ੍ਹ ’ਤੇ ਨਿਰਭਰ ਹਨ। ਇਸ ਲਈ ਇਸ ਮਾਰਗ ਨੂੰ ਰੇਲਵੇ ਨਾਲ ਜੋੜਨਾ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ

ਮੀਤ ਹੇਅਰ ਨੇ ਇਸ ਲਈ ਬਾਦਲ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਹੋਇਆ ਕਿਹਾ ਕਿ ਪਹਿਲਾਂ ਇਹ ਰੂਟ ਪੂਰਾ ਨਹੀਂ ਹੋ ਸਕਿਆ, ਕਿਉਂਕਿ ਇਸ ਰੂਟ 'ਤੇ ਸਿਆਸੀ ਪਰਿਵਾਰ ਦੀਆਂ ਬੱਸਾਂ ਚਲਦੀਆਂ ਸਨ। ਹੁਣ ਸੂਬੇ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਹੁਣ ਅਜਿਹਾ ਇਸ ਲਈ ਸੰਭਵ ਹੋ ਸਕਦਾ ਹੈ, ਕਿਉਂਕਿ ਪੰਜਾਬ ਸਰਕਾਰ ਦਾ ਪੂਰਾ ਸਹਿਯੋਗ ਹੈ। ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਉਹ ਰਸਤਾ ਪੂਰਾ ਕੀਤਾ ਜਾਵੇ। ਇਸ ਨਾਲ ਲੋਕਾਂ ਨੂੰ ਆਰਥਿਕ ਤੌਰ 'ਤੇ ਵੀ ਫ਼ਾਇਦਾ ਹੋਵੇਗਾ ਅਤੇ ਸੜਕਾਂ 'ਤੇ ਹੋਣ ਵਾਲੇ ਹਾਦਸਿਆਂ 'ਚ ਵੀ ਕਮੀ ਆਵੇਗੀ, ਬਸ਼ਰਤੇ ਰੇਲਵੇ ਵਾਲੇ ਹਾਦਸੇ ਘੱਟ ਹੋ ਜਾਣਗੇ। 

ਇਹ ਵੀ ਪੜ੍ਹੋ - SC ਤੇ ST ਨੂੰ ਲੈ ਕੇ ਸੁਪਰੀਮ ਕੋਰਟ ਨੇ ਲਿਆ ਵੱਡਾ ਫ਼ੈਸਲਾ

ਆਪਣੇ ਭਾਸ਼ਣ ਦੀ ਸ਼ੁਰੂਆਤ ਵਿੱਚ ਮੀਤ ਹੇਅਰ ਨੇ ਸ਼ਹੀਦ ਉਦਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਹ ਮੇਰੇ ਲੋਕ ਸਭਾ ਹਲਕੇ ਦੇ ਅਧੀਨ ਆਉਣ ਵਾਲੇ ਸੁਨਾਮ ਦੇ ਵਸਨੀਕ ਸਨ। ਅੱਜ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਹੈ। ਉਨ੍ਹਾਂ ਨੇ ਇੱਕ ਹੋਰ ਮੰਗ ਕਰਦਿਆਂ ਕਿਹਾ ਕਿ ਰੇਲਵੇ ਵਿੱਚ ਸੀਨੀਅਰ ਸਿਟੀਜ਼ਨਾਂ ਨੂੰ ਜੋ ਰਿਆਇਤ ਦਿੱਤੀ ਜਾਂਦੀ ਸੀ, ਉਸ ਨੂੰ ਸਰਕਾਰ ਨੇ ਪਿਛਲੇ ਚਾਰ ਸਾਲਾਂ ਤੋਂ ਬੰਦ ਕਰ ਦਿੱਤਾ ਹੈ। ਇਸ ਨੂੰ ਦੁਬਾਰਾ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਹਰ ਰੋਜ਼ ਵੱਡੀ ਗਿਣਤੀ ਵਿੱਚ ਬਜ਼ੁਰਗ ਰੇਲਵੇ ਵਿੱਚ ਸਫ਼ਰ ਕਰਦੇ ਹਨ। ਜਦੋਂ ਕਿ ਟਰਾਂਸਜੈਂਡਰਾਂ ਨੂੰ 40% ਅਤੇ ਔਰਤਾਂ ਨੂੰ 50% ਰਿਆਇਤ ਮਿਲੀ ਹੈ। ਉਸ ਨੂੰ ਵੀ ਇਸ ਸਾਲ ਦੇ ਬਜਟ ਵਿੱਚ ਰੋਕ ਦਿੱਤਾ ਗਿਆ ਹੈ ਅਤੇ ਮੁੜ ਚਾਲੂ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ - ਭਾਜਪਾ ਵਿਧਾਇਕਾਂ ਨੇ ਮਾਰਸ਼ਲਾਂ ਦੁਆਰਾ ਸਦਨ ​​ਤੋਂ ਬਾਹਰ ਕੱਢੇ ਜਾਣ 'ਤੇ ਕੰਪਲੈਕਸ 'ਚ ਕੱਟੀ ਰਾਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News