ਖਣਨ ਮੰਤਰੀ ਮੀਤ ਹੇਅਰ ਦਾ ਕਮਰਸ਼ੀਅਲ ਰੇਤ ਖੱਡਾਂ ਨੂੰ ਲੈ ਕੇ ਅਹਿਮ ਬਿਆਨ, ਜਾਣੋ ਕੀ ਬੋਲੇ

Saturday, Mar 04, 2023 - 08:06 PM (IST)

ਚੰਡੀਗੜ੍ਹ/ਬਾਘਾਪੁਰਾਣਾ/ਮੋਗਾ (ਬਿਊਰੋ, ਅਜੇ ਗਰਗ) : ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਪ੍ਰਸ਼ਾਸਕੀ ਸੁਧਾਰ, ਜਲ ਸਰੋਤ, ਖਣਨ ਤੇ ਭੂ-ਵਿਗਿਆਨ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਜਲਦ ਹੀ ਸੂਬੇ ਦੀਆਂ 100 ਕਮਰਸ਼ੀਅਲ ਖੱਡਾਂ 'ਚੋਂ ਵੀ 5.50 ਰੁਪਏ ਪ੍ਰਤੀ ਘਣ ਫੁੱਟ ਰੇਤਾ ਮਿਲਣ ਲੱਗੇਗਾ। ਮਾਰਚ ਦੌਰਾਨ ਸਾਰੀਆਂ ਖੱਡਾਂ ਦੇ ਟੈਂਡਰ ਨਵੇਂ ਸਿਰੇ ਤੋਂ ਕੀਤੇ ਜਾ ਰਹੇ ਹਨ। ਉਹ ਅੱਜ ਪਿੰਡ ਸੇਖਾਂ ਕਲਾਂ ਵਿਖੇ 13.50 ਕਰੋੜ ਰੁਪਏ ਦੀ ਲਾਗਤ ਨਾਲ ਸਿਵੀਆਂ ਰਜਬਾਹਾ ਪੱਕਾ ਕਰਨ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਇਹ ਵੀ ਪੜ੍ਹੋ : ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦੀ ਮਿਲੀ ਸਜ਼ਾ, ਨੋਬਲ ਸ਼ਾਂਤੀ ਪੁਰਸਕਾਰ ਜੇਤੂ ਨੂੰ 10 ਸਾਲ ਦੀ ਜੇਲ੍ਹ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਇਸੇ ਸਾਲ ਜੁਲਾਈ ਮਹੀਨੇ ਤੱਕ 250 ਖੱਡਾਂ ਚਾਲੂ ਕਰ ਦਿੱਤੀਆਂ ਜਾਣ, ਜਿਨ੍ਹਾਂ 'ਚ 100 ਖੱਡਾਂ ਕਮਰਸ਼ੀਅਲ ਅਤੇ 150 ਖੱਡਾਂ ਜਨਤਕ ਵਰਗ ਨਾਲ ਸਬੰਧਤ ਹੋਣਗੀਆਂ। ਉਨ੍ਹਾਂ ਕਿਹਾ ਕਿ ਫਿਲਹਾਲ ਸੂਬੇ ਭਰ ਵਿੱਚ 16 ਸਰਕਾਰੀ ਖੱਡਾਂ ਚਾਲੂ ਕਰ ਦਿੱਤੀਆਂ ਗਈਆਂ ਹਨ, ਮਾਰਚ ਮਹੀਨੇ ਤੱਕ 32 ਹੋਰ ਖੱਡਾਂ ਚਾਲੂ ਹੋ ਜਾਣਗੀਆਂ। ਰੇਤੇ ਦੀ ਚੋਰ ਬਾਜ਼ਾਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸੂਬੇ ਨੂੰ 7 ਬਲਾਕਾਂ 'ਚੋਂ ਤੋੜ ਕੇ 100 ਬਲਾਕਾਂ ਵਿੱਚ ਵੰਡ ਦਿੱਤਾ ਹੈ।

ਇਹ ਵੀ ਪੜ੍ਹੋ : NIA ਵੱਲੋਂ ਪੁੱਛਗਿੱਛ ਮਗਰੋਂ ਗਾਇਕ ਮਨਕੀਰਤ ਔਲਖ ਦਾ ਬਿਆਨ ਆਇਆ ਸਾਹਮਣੇ

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਖੇਤੀਬਾੜੀ ਨੂੰ ਪ੍ਰਫੁੱਲਿਤ ਕਰਨਾ ਅਤੇ ਹਰੇਕ ਖੇਤ ਤੱਕ ਪਾਣੀ ਪਹੁੰਚਾਉਣਾ ਪ੍ਰਮੁੱਖ ਤਰਜੀਹ ਹੈ। ਸੂਬੇ ਭਰ ਵਿੱਚ 500 ਕਰੋੜ ਰੁਪਏ ਨਾਲ ਲਾਈਨਿੰਗ ਦਾ ਕੰਮ ਕੀਤਾ ਜਾ ਰਿਹਾ ਹੈ। ਪਹਿਲਾਂ ਇਸ ਕੰਮ ਲਈ 10 ਫ਼ੀਸਦੀ ਖਰਚਾ ਕਿਸਾਨ ਨੂੰ ਪਾਉਣਾ ਪੈਂਦਾ ਸੀ ਪਰ ਹੁਣ ਇਹ ਸਾਰਾ 100 ਫ਼ੀਸਦੀ ਖਰਚਾ ਸਰਕਾਰ ਦੇਵੇਗੀ। ਉਨ੍ਹਾਂ ਐਲਾਨ ਕੀਤਾ ਕਿ ਬਾਘਾ ਰਜਬਾਹਾ ਦਾ ਕੰਮ ਵੀ ਅਗਲੇ ਸਾਲ ਚੱਲ ਪਵੇਗਾ। ਇਸ ਤੋਂ ਇਲਾਵਾ ਉਨ੍ਹਾਂ ਬਾਘਾਪੁਰਾਣਾ ਵਿੱਚ ਨਵਾਂ ਸੁਵਿਧਾ ਕੇਂਦਰ ਖੋਲ੍ਹਣ ਦਾ ਵੀ ਐਲਾਨ ਕੀਤਾ।

ਇਹ ਵੀ ਪੜ੍ਹੋ : ਆਟੋ ਰਿਕਸ਼ਾ 'ਚ ਦਿਸੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ, ਮਸਾਲਾ ਚਾਹ ਦਾ ਉਠਾਇਆ ਲੁਤਫ਼

ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਲਈ ਕਿਸਾਨਾਂ ਨਾਲ ਸਲਾਹ ਕੀਤੀ ਜਾ ਰਹੀ ਹੈ। ਇਹ ਨੀਤੀ ਏਸੀ ਕਮਰਿਆਂ ਵਿੱਚ ਬੈਠ ਕੇ ਨਹੀਂ ਬਣਾਈ ਜਾ ਰਹੀ। ਮੂੰਗੀ ਉੱਤੇ ਐੱਮਐੱਸਪੀ ਦਿੱਤੀ ਜਾ ਰਹੀ ਹੈ। ਸਿੱਧੀ ਬਿਜਾਈ ਲਈ 15 ਹਜ਼ਾਰ ਪ੍ਰਤੀ ਏਕੜ ਦਿੱਤਾ ਜਾ ਰਿਹਾ ਹੈ ਤਾਂ ਜੋ ਖੇਤੀ ਵਿਭਿੰਨਤਾ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ 'ਚੋਂ ਨਿਕਲ ਕੇ ਆਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸੰਜਮ ਨਾਲ ਵਰਤੋਂ ਕੀਤੀ ਜਾਵੇ।

ਇਹ ਵੀ ਪੜ੍ਹੋ : ਇੰਡੋਨੇਸ਼ੀਆ ਦੇ ਤੇਲ ਡਿਪੂ 'ਚ ਲੱਗੀ ਭਿਆਨਕ ਅੱਗ, 14 ਲੋਕਾਂ ਦੀ ਮੌਤ, ਕਈ ਝੁਲਸੇ

PunjabKesari

ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਹ ਲੋਕਾਂ ਦੀ ਚਿਰੋਕਣੀ ਮੰਗ ਸੀ, ਜੋ ਕਿ ਅੱਜ ਪੂਰੀ ਹੋ ਗਈ ਹੈ। ਇਸ ਕੰਮ ਲਈ ਉਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਸੀ, ਜਿਸ ਦਾ ਇਲਾਕੇ ਦਾ 18 ਪਿੰਡਾਂ ਨੂੰ ਸਿੱਧਾ ਲਾਭ ਹੋਵੇਗਾ ਅਤੇ 21 ਹਜ਼ਾਰ ਏਕੜ ਰਕਬੇ ਨੂੰ ਪਾਣੀ ਦੀ ਸਹੂਲਤ ਮਿਲੇਗੀ, ਜੋ ਕਿ ਪਹਿਲਾਂ 14 ਹਜ਼ਾਰ ਨੂੰ ਮਿਲਦੀ ਸੀ।

ਇਹ ਵੀ ਪੜ੍ਹੋ : ਕਰਤਾਰਪੁਰ ਕਾਰੀਡੋਰ ਨੇ 75 ਸਾਲਾਂ ਬਾਅਦ ਫਿਰ ਮਿਲਾਇਆ ਭਾਰਤ ਤੇ ਪਾਕਿਸਤਾਨ 'ਚ ਰਹਿੰਦੇ ਵਿਛੜੇ ਭਰਾਵਾਂ ਨੂੰ

ਡਾ. ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ, ਦੀਪਕ ਅਰੋੜਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ, ਹਰਮਨਦੀਪ ਸਿੰਘ ਬਰਾੜ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਦਵਿੰਦਰਜੀਤ ਸਿੰਘ ਲਾਡੀ ਢੋਂਸ ਵਿਧਾਇਕ ਧਰਮਕੋਟ, ਐੱਸਡੀਐੱਮ ਰਾਮ ਸਿੰਘ, ਸ਼ੰਮੀ ਕੁਮਾਰ ਮੁੱਖ ਇੰਜੀਨੀਅਰ ਜਲ ਸਰੋਤ ਵਿਭਾਗ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਵੀ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News