ਮੀਤ ਹੇਅਰ ਵੱਲੋਂ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ''ਚ ਨਵੀਆਂ ਮਸ਼ੀਨਾਂ ਖਰੀਦ ਕੇ ਸਰਕਾਰੀ ਪ੍ਰੈੱਸ ਦੇ ਨਵੀਨੀਕਰਨ ''ਤੇ ਜ਼ੋਰ

12/16/2022 7:58:16 PM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੱਲਦਿਆਂ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਿਛਲੀਆਂ ਸਰਕਾਰਾਂ ਤੋਂ ਅਣਗੌਲੇ ਚੱਲ ਰਹੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਕਾਇਆ-ਕਲਪ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਵੀਆਂ ਮਸ਼ੀਨਾਂ ਦੀ ਖਰੀਦ ਕਰਕੇ ਸਾਰੇ ਸਰਕਾਰੀ ਵਿਭਾਗਾਂ ਤੇ ਅਦਾਰਿਆਂ ਦੀ ਛਪਾਈ ਦਾ ਕੰਮ ਸਰਕਾਰੀ ਪ੍ਰੈੱਸ ਤੋਂ ਕਰਨਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ : ਘਰ ਦੀ ਉਸਾਰੀ ਨੂੰ ਲੈ ਕੇ ਹੋਇਆ ਝਗੜਾ, ਗੁਆਂਢੀਆਂ ਨੇ ਕੀਤੀ ਕੁੱਟਮਾਰ, ਬਜ਼ੁਰਗ ਦੀ ਮੌਤ

ਅੱਜ ਇੱਥੇ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਆਧੁਨਿਕਤਾ ਦੇ ਦੌਰ 'ਚ ਪ੍ਰਿੰਟਿੰਗ ਦੀਆਂ ਨਵੀਆਂ ਤਕਨੀਕਾਂ ਆਉਣ ਨਾਲ ਨਵੀਂ ਮਸ਼ੀਨਰੀ ਸਮੇਂ ਦੀ ਲੋੜ ਹੈ, ਜਿਸ ਲਈ ਵਿਭਾਗ ਨਵੀਂ ਤਕਨੀਕ ਦੀਆਂ ਮਸ਼ੀਨਾਂ ਦੀ ਖਰੀਦ ਕਰੇ। ਪਟਿਆਲਾ ਅਤੇ ਐੱਸ.ਏ.ਐੱਸ. ਨਗਰ ਸਥਿਤ ਸਰਕਾਰੀ ਪ੍ਰੈੱਸ ਦਾ ਨਵੀਨੀਕਰਨ ਕੀਤਾ ਜਾਵੇ। ਛਪਾਈ ਦਾ ਮਿਆਰ ਉੱਚਾ ਚੁੱਕਣ ਲਈ 1.40 ਕਰੋੜ ਰੁਪਏ ਦੀ ਰਾਸ਼ੀ ਨਾਲ ਮਲਟੀਕਲਰ ਡਿਜੀਟਲ ਮਸ਼ੀਨਾਂ ਅਤੇ ਆਫ਼ਸੈੱਟ ਮਸ਼ੀਨਾਂ ਖਰੀਦੀਆਂ ਜਾਣ ਤੇ ਅਗਲੇ ਬਜਟ ਸੈਸ਼ਨ ਵਿੱਚ ਹੋਰ ਨਵੀਆਂ ਆਧੁਨਿਕ ਮਸ਼ੀਨਾਂ ਖਰੀਦੀਆਂ ਜਾਣ। ਉਨ੍ਹਾਂ ਵਿਭਾਗ ਦੇ ਪੁਨਰਗਠਨ ਦੀ ਯੋਜਨਾ ਨੂੰ ਹਰੀ ਝੰਡੀ ਦਿੰਦਿਆਂ ਕਿਹਾ ਕਿ ਸਮੇਂ ਦੀ ਲੋੜ ਅਨੁਸਾਰ ਟੈਕਨਾਲੋਜੀ ਮਾਹਿਰ ਭਰਤੀ ਕੀਤੇ ਜਾਣ।

ਇਹ ਵੀ ਪੜ੍ਹੋ : ਸੜਕ 'ਤੇ ਚਲਦੀ ਕਾਰ ਬਣ ਗਈ ਅੱਗ ਦਾ ਗੋਲ਼ਾ, ਦੇਖੋ ਅੱਗ ਦੀਆਂ ਨਿਕਲਦੀਆਂ ਲਾਟਾਂ (ਵੀਡੀਓ)

ਮੀਟਿੰਗ ਦੌਰਾਨ ਇਸ ਗੱਲ 'ਤੇ ਵੀ ਵਿਚਾਰ ਕੀਤਾ ਗਿਆ ਕਿ ਸਰਕਾਰੀ ਪ੍ਰੈੱਸ ਪਟਿਆਲਾ ਦੀ ਜ਼ਮੀਨ ਓ.ਯੂ.ਵੀ.ਜੀ.ਐੱਲ. ਸਕੀਮ ਤਹਿਤ ਪੁੱਡਾ ਨੂੰ ਤਬਦੀਲ ਕਰਕੇ ਅਤੇ ਇਸ ਦੇ ਇਵਜ਼ ਵਿੱਚ ਪੁੱਡਾ ਵੱਲੋਂ ਪਟਿਆਲਾ ਵਿਖੇ 3 ਏਕੜ ਜ਼ਮੀਨ ਅਤੇ ਪ੍ਰੈੱਸ ਦੀ ਬਿਲਡਿੰਗ ਅਤੇ ਕੁਝ ਕੁਆਰਟਰ ਤੇ ਐੱਸ.ਏ.ਐੱਸ. ਨਗਰ ਪ੍ਰੈੱਸ ਦੀ ਬਿਲਡਿੰਗ ਦੇ ਨਵੀਨੀਕਰਨ ਅਤੇ ਦੋਵੇਂ ਪ੍ਰੈੱਸਾਂ 'ਚ ਕੁਝ ਨਵੀਆਂ ਮਸ਼ੀਨਾਂ ਸਥਾਪਿਤ ਕਰਨ ਲਈ ਫੰਡਜ਼ ਮੁਹੱਈਆ ਕਰਵਾਉਣ ਦੀ ਤਜਵੀਜ਼ ਬਣਾਈ ਜਾਵੇ।

ਇਹ ਵੀ ਪੜ੍ਹੋ : ਹੈਰੋਇਨ ਸਮੇਤ ਫੜੇ ਗਏ ਨੌਜਵਾਨ ਦੀ ਮੌਤ, ਹਸਪਤਾਲ 'ਚ ਪਰਿਵਾਰ ਨੇ ਕੀਤਾ ਹੰਗਾਮਾ, ਪੜ੍ਹੋ ਪੂਰਾ ਮਾਮਲਾ

ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਦੇਸ਼ ਦੇ ਹੋਰਨਾਂ ਸੂਬਿਆਂ ਜਿਨ੍ਹਾਂ 'ਚ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਬਿਹਤਰ ਕੰਮ ਕਰ ਰਿਹਾ ਹੈ, ਉੱਥੋਂ ਦੇ ਸਿਸਟਮ ਦਾ ਅਧਿਐਨ ਕਰਕੇ ਉਥੋਂ ਦੇ ਬਿਹਤਰ ਮਾਡਲ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਵੇ। ਮੀਤ ਹੇਅਰ ਨੇ ਕਿਹਾ ਕਿ ਵਿਭਾਗ ਦਾ ਸਾਰਾ ਕੰਮਕਾਜ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੈਨੂਅਲ-1975 ਦੇ ਉਪਬੰਧਾਂ ਅਨੁਸਾਰ ਕੀਤਾ ਜਾਂਦਾ ਹੈ ਪਰ ਅਜੋਕੇ ਦੌਰ 'ਚ ਪ੍ਰੈੱਸ ਦਾ ਆਧੁਨਿਕੀਕਰਨ ਤੇ ਟੈਕਨਾਲੋਜੀ ਕਾਫ਼ੀ ਅਗਾਂਹ ਨਿਕਲ ਗਈ ਹੈ, ਜਿਸ ਲਈ ਮੈਨੂਅਲ ਨੂੰ ਅਪਡੇਟ ਕਰਨ ਦੀ ਸਖਤ ਜ਼ਰੂਰਤ ਹੈ। ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਵਾਸਤੇ ਪ੍ਰਭਾਵੀ ਵੈੱਬਸਾਈਟ ਬਣਾਈ ਜਾਵੇ। ਮੀਟਿੰਗ 'ਚ ਪ੍ਰਿੰਟਿੰਗ ਤੇ ਸਟੇਸ਼ਨਰੀ ਦੇ ਪ੍ਰਮੁੱਖ ਸਕੱਤਰ ਵੀ.ਕੇ. ਮੀਨਾ, ਕੰਟਰੋਲਰ ਪੁਨੀਤ ਗੋਇਲ ਤੇ ਐਡੀਸ਼ਨਲ ਕੰਟਰੋਲਰ ਆਨੰਦ ਸਾਗਰ ਵੀ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News