ਏਸ਼ੀਅਨ ਖੇਡਾਂ ਵਿਚ ਮੈਡਲ ਜਿੱਤਣ ਵਾਲਿਆਂ ਦਾ ਮੀਤ ਹੇਅਰ ਵੱਲੋਂ ਗਰਮਜੋਸ਼ੀ ਨਾਲ ਸਵਾਗਤ

Sunday, Oct 08, 2023 - 05:02 AM (IST)

ਚੰਡੀਗੜ੍ਹ: ਹਾਂਗਜ਼ੂ ਏਸ਼ੀਅਨ ਗੇਮਜ਼ ਵਿਚ ਪੰਜਾਬ ਦੇ 33 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 19 ਤਮਗ਼ੇ ਜਿੱਤ ਕੇ ਕੀਤਾ ਖੇਡਾਂ ਦੇ 72 ਸਾਲ ਦੇ ਇਤਿਹਾਸ ਵਿਚ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਸੂਬੇ ਦਾ ਕੌਮਾਂਤਰੀ ਖੇਡ ਨਕਸ਼ੇ ਉਤੇ ਨਾਮ ਰੌਸ਼ਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਮੁੜ ਖੇਡ ਨਕਸ਼ੇ ਉਤੇ ਨਾਮ ਚਮਕਾਉਣ ਵਾਲੇ ਤਮਗ਼ਾ ਜੇਤੂਆਂ ਨੂੰ ਜਲਦ ਹੀ ਸਾਰੇ ਖਿਡਾਰੀਆਂ ਦੇ ਦੇਸ਼ ਵਾਪਸ ਆਉਣ ਉੱਤੇ ਵਿਸ਼ੇਸ਼ ਸਮਾਗਮ ਦੌਰਾਨ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਇਹ ਗੱਲ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਹਾਂਗਜ਼ੂ ਏਸ਼ੀਅਨ ਗੇਮਜ਼ ਵਿਚ ਤਮਗ਼ੇ ਜਿੱਤਣ ਵਾਲੇ ਖਿਡਾਰੀਆਂ ਸਿਫ਼ਤ ਸਮਰਾ, ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਫਰੀਦਕੋਟ ਤੇ ਪਟਿਆਲਾ ਵਿਖੇ ਸਵਾਗਤ ਤੇ ਸਨਮਾਨ ਕਰਦਿਆਂ ਕਹੀ।

ਇਹ ਖ਼ਬਰ ਵੀ ਪੜ੍ਹੋ - SYL 'ਤੇ ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ CM ਮਾਨ ਦਾ ਪਹਿਲਾ ਬਿਆਨ, ਕਹਿ ਦਿੱਤੀਆਂ ਇਹ ਗੱਲਾਂ

ਖੇਡ ਮੰਤਰੀ ਨੇ ਬੀਤੇ ਦਿਨੀਂ ਇਕ ਸੋਨੇ ਅਤੇ ਇਕ ਚਾਂਦੀ ਦਾ ਤਮਗ਼ਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲ ਸਿਫ਼ਤ ਸਮਰਾ ਦੀ ਫਰੀਦਕੋਟ ਰਿਹਾਇਸ਼ ਉਤੇ ਜਾ ਕੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤਰਫੋਂ ਸਨਮਾਨ ਕਰਦਿਆਂ ਮਾਣਮੱਤੀ ਨਿਸ਼ਾਨੇਬਾਜ਼ ਨੂੰ ਵਧਾਈ ਦਿੱਤੀ। ਸ਼ਾਮ ਵੇਲੇ ਉਨ੍ਹਾਂ ਅੱਜ ਹੀ ਪੰਜਾਬ ਪਰਤੇ ਸ਼ਾਟਪੁੱਟ ਵਿਚ ਲਗਾਤਾਰ ਦੂਜੀ ਵਾਰ ਸੋਨ ਤਮਗਾ ਜਿੱਤਣ ਵਾਲੇ ਤੇਜਿੰਦਰ ਪਾਲ ਸਿੰਘ ਤੂਰ ਅਤੇ 800 ਤੇ 1500 ਮੀਟਰ ਦੌੜ ਵਿਚ ਦੋ ਚਾਂਦੀ ਦੇ ਤਮਗ਼ੇ ਜਿੱਤਣ ਵਾਲੀ ਹਰਮਿਲਨ ਬੈਂਸ ਦਾ ਪਟਿਆਲਾ ਪੁੱਜਣ ਉਤੇ ਭਰਵਾਂ ਸਵਾਗਤ ਅਤੇ ਸਨਮਾਨ ਕੀਤਾ। ਇਸ ਮੌਕੇ ਹਰਮਿਲਨ ਦੀ ਮਾਤਾ ਅਰਜੁਨਾ ਐਵਾਰਡੀ ਮਾਧੁਰੀ ਅਮਨਦੀਪ ਸਿੰਘ ਦਾ ਵੀ ਸਨਮਾਨ ਕੀਤਾ।

PunjabKesari

ਮੀਤ ਹੇਅਰ ਨੇ ਕਿਹਾ ਕਿ ਅੱਜ ਭਾਰਤੀ ਪੁਰਸ਼ ਕ੍ਰਿਕਟ ਟੀਮ ਵੱਲੋਂ ਸੋਨ ਤਮਗ਼ਾ ਜਿੱਤਿਆ ਗਿਆ ਅਤੇ ਇਸ ਟੀਮ ਵਿਚ ਪੰਜਾਬ ਦੇ ਅਰਸ਼ਦੀਪ ਸਿੰਘ ਤੇ ਪ੍ਰਭਸਿਮਰਨ ਸਿੰਘ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਦੇ ਮਕਸਦ ਨਾਲ ਪਹਿਲੀ ਵਾਰ ਖੇਡਾਂ ਦੀ ਤਿਆਰੀ ਲਈ 4 ਕਰੋੜ 64 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ, ਜਿਸ ਦੇ ਬੜੇ ਸਕਰਾਤਮਕ ਨਤੀਜੇ ਆਏ ਹਨ ਅਤੇ ਏਸ਼ਿਆਈ ਖੇਡਾਂ ਵਿਚ ਪੰਜਾਬ ਦੇ ਸ਼ਾਮਲ 48 ਖਿਡਾਰੀਆਂ ਵਿਚੋਂ 33 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 19 ਤਮਗ਼ੇ ਜਿੱਤ ਲਏ।

ਇਹ ਖ਼ਬਰ ਵੀ ਪੜ੍ਹੋ - SYL ਨੂੰ ਲੈ ਕੇ 'ਆਪ' ਨੇ ਅਕਾਲੀ-ਭਾਜਪਾ 'ਤੇ ਬੋਲਿਆ ਹਮਲਾ, ਕਿਹਾ- ਪੰਜਾਬ ਦੇ ਲੋਕਾਂ ਨੂੰ ਕਰ ਰਹੀਆਂ ਗੁੰਮਰਾਹ

ਅੱਜ ਦੋਵੇਂ ਸਵਾਗਤੀ ਸਮਾਗਮਾਂ ਮੌਕੇ ਹਲਕਾ ਘਨੌਰ ਦੇ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ, ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਫਿਰੋਜ਼ਪੁਰ ਰਣਬੀਰ ਸਿੰਘ ਭੁੱਲਰ, ਓਲੰਪੀਅਨ ਅਵਨੀਤ ਕੌਰ ਸਿੱਧੂ, ਓਲੰਪੀਅਨ ਹਰਵੰਤ ਕੌਰ, ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ, ਐੱਸ.ਐੱਸ.ਪੀ. ਫਰੀਦਕੋਟ ਹਰਜੀਤ ਸਿੰਘ, ਡਿਪਟੀ ਡਾਇਰੈਕਟਰ ਸਪੋਰਟਸ ਪਰਮਿੰਦਰ ਸਿੰਘ ਸਿੱਧੂ, ਜ਼ਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ ਤੇ ਹਰਪਿੰਦਰ ਸਿੰਘ ਗੱਗੀ ਸਣੇ ਵੱਡੀ ਗਿਣਤੀ ਵਿਚ ਖੇਡ ਪ੍ਰਸ਼ੰਸਕ ਤੇ ਖਿਡਾਰੀ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News