ਸ਼ਹੀਦੀ ਸ਼ਤਾਬਦੀ ਸਬੰਧੀ ਮਟਨ ਕਸ਼ਮੀਰ ਤੋਂ ਨਗਰ ਕੀਰਤਨ ਸਜਾਉਣ ਸਬੰਧੀ ਭਲਕੇ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਕਰਾਂਗੇ ਮੁਲਾਕਾਤ: ਐਡਵੋਕੇਟ ਧਾਮੀ

Tuesday, Oct 28, 2025 - 06:20 PM (IST)

ਸ਼ਹੀਦੀ ਸ਼ਤਾਬਦੀ ਸਬੰਧੀ ਮਟਨ ਕਸ਼ਮੀਰ ਤੋਂ ਨਗਰ ਕੀਰਤਨ ਸਜਾਉਣ ਸਬੰਧੀ ਭਲਕੇ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਕਰਾਂਗੇ ਮੁਲਾਕਾਤ: ਐਡਵੋਕੇਟ ਧਾਮੀ

ਅੰਮ੍ਰਿਤਸਰ (ਸਰਬਜੀਤ)- ਜੰਮੂ ਸਥਿਤ ਲਖਨਪੁਰ ਵਿਖੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੇ ਨਵੇਂ ਦਰਬਾਰ ਹਾਲ ਦੀ ਸੇਵਾ ਮੁਕੰਮਲ ਹੋਣ ’ਤੇ ਵਿਸ਼ੇਸ਼ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਕੇ ਸੰਗਤ ਅਰਪਣ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਦੀ ਸੇਵਾ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆ ਨੂੰ ਸੌਂਪੀ ਗਈ ਸੀ।

ਇਹ ਵੀ ਪੜ੍ਹੋ- ਕੱਲ੍ਹ ਅੰਮ੍ਰਿਤਸਰ ਜਾਣ ਵਾਲੇ ਦੇਣ ਧਿਆਨ, ਭੰਡਾਰੀ ਪੁਲ ਬੰਦ ਕਰਨ ਦੀ ਕਾਲ, ਜਾਣੋ ਕਾਰਨ

ਇਸ ਮੌਕੇ ਇਕੱਤਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਜਗਤ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਇਸੇ ਸਾਲ ਨਵੰਬਰ ਮਹੀਨੇ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀ ਪੰਡਤਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਕੀਤੀ ਫ਼ਰਿਆਦ ਮਗਰੋਂ ਨੌਵੇਂ ਪਾਤਸ਼ਾਹ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦਿੱਤੀ। ਉਨ੍ਹਾਂ ਦੀ ਸ਼ਹੀਦੀ ਸ਼ਤਾਬਦੀ ਮੌਕੇ ਕਸ਼ਮੀਰ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਣ ਵਾਲਾ ਨਗਰ ਕੀਰਤਨ ਇਤਿਹਾਸਕ ਹੋਵੇਗਾ, ਜੋ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੇ ਸੰਕਲਪ ਦੇ ਰੂਬਰੂ ਕਰੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਇਤਿਹਾਸਕ ਨਗਰ ਕੀਰਤਨ ਜੰਮੂ ਕਸ਼ਮੀਰ ਦੀਆਂ ਸਿੱਖ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ: ਵਿਆਹ ਦੇ ਨਾਂ 'ਤੇ ਵੱਡਾ ਘਪਲਾ, ਠੱਗੇ ਗਏ 10 NRI

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ 29 ਅਕਤੂਬਰ ਨੂੰ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਮੁਲਾਕਾਤ ਸਮੇਂ ਨਗਰ ਕੀਰਤਨ ਦੀਆਂ ਤਰੀਕਾਂ ਨਿਰਧਾਰਤ ਕਰਨ ਦੇ ਨਾਲ-ਨਾਲ ਸਮੁੱਚੇ ਪ੍ਰਬੰਧਾਂ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਐਡਵੋਕੇਟ ਧਾਮੀ ਨੇ ਜੰਮੂ ਕਸ਼ਮੀਰ ਦੀਆਂ ਸਮੂਹ ਸਿੱਖ ਸੰਸਥਾਵਾਂ ਅਤੇ ਸੰਗਤਾਂ ਨੂੰ ਜਿਥੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ, ਉਥੇ ਹੀ 23 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਵੀ ਸੱਦਾ ਦਿੱਤਾ।

ਇਹ ਵੀ ਪੜ੍ਹੋ- ਵੱਡੀ ਖ਼ਬਰ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਲਿਆਉਣ ਦੀ ਤਿਆਰੀ, ਪੁਲਸ ਮੰਗੇਗੀ ਪ੍ਰੋਡਕਸ਼ਨ ਵਾਰੰਟ

ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਾਰਸੇਵਾ ਤਰਨ ਤਾਰਨ ਵਾਲੇ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਹੁਣ ਫਿਰ ਤੋਂ ਚੱਲੇਗੀ ਇਹ ਐਕਸਪ੍ਰੈੱਸ

ਇਸ ਮੋਕੇ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਤਰਨ ਤਾਰਨ ਵਾਲੇ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ, ਜਥੇਦਾਰ ਸੁੱਚਾ ਸਿੰਘ ਲੰਗਾਹ, ਨਰਿੰਦਰ ਸਿੰਘ ਬਾੜਾ, ਓਐਸਡੀ ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ਼ਾਹਬਾਜ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਜਤਿੰਦਰਪਾਲ ਸਿੰਘ ਐਕਸੀਅਨ, ਮੈਨੇਜਰ ਸਤਨਾਮ ਸਿੰਘ ਰਿਆੜ, ਜ਼ਿਲ੍ਹਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ, ਨਿਰਮਲ ਸਿੰਘ ਕਰਤਾਰ ਪਬਲਿਕ ਸਕੂਲ, ਨਵਜੋਤ ਸਿੰਘ ਪ੍ਰਧਾਨ ਨੌਜਵਾਨ ਸਭਾ, ਸੁਖਦੇਵ ਸਿੰਘ ਸਮਾਜ ਸੇਵੀ, ਗੁਰਦੀਪ ਸਿੰਘ ਲੱਛੀਪੁਰ, ਗੁਰਦੁਆਰਾ ਸ੍ਰੀ ਬਾਰਠ ਸਾਹਿਬ ਦੇ ਮੈਨੇਜਰ ਸਰਬਜੀਤ ਸਿੰਘ, ਭਾਈ ਵਰਿਆਮ ਸਿੰਘ ਤੇ ਭਾਈ ਮਿਹਰਬਾਨ ਸਿੰਘ ਅਤੇ ਹੋਰ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News