ਸਿਵਲ ਸਰਜਨ ਵੱਲੋਂ ਸਿਹਤ ਸਟਾਫ਼ ਤੇ ਆਰ. ਐੱਮ. ਪੀ. ਨਾਲ ਮੀਟਿੰਗ
Wednesday, Jul 19, 2017 - 07:26 AM (IST)
ਸ੍ਰੀ ਮੁਕਤਸਰ ਸਾਹਿਬ (ਪਵਨ, ਭੁਪਿੰਦਰ) - ਜ਼ਿਲਾ ਸਿਹਤ ਵਿਭਾਗ ਵੱਲੋਂ ਆਬਾਦੀ ਨੂੰ ਸੀਮਿਤ ਰੱਖਣ ਲਈ 'ਜਨਸੰਖਿਆ ਸਥਿਰਤਾ ਪੰਦਰਵਾੜਾ' ਮਨਾਇਆ ਜਾ ਰਿਹਾ ਹੈ। ਇਸ ਸਬੰਧ 'ਚ ਸਿਵਲ ਸਰਜਨ ਡਾ. ਸੁਖਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ ਸਿਹਤ ਸਟਾਫ਼ ਤੇ ਆਰ. ਐੱਮ. ਪੀ. ਦੀ ਮੀਟਿੰਗ ਬੁਲਾਈ ਗਈ, ਜਿਸ ਨੂੰ ਸੰਬੋਧਨ ਕਰਦਿਆਂ ਡਾ. ਸਿੰਘ ਨੇ ਕਿਹਾ ਕਿ 20 ਜੁਲਾਈ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਰਿਵਾਰ ਨਿਯੋਜਨ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਸਿਰਫ ਨਸਬੰਦੀ ਆਪ੍ਰੇਸ਼ਨ ਕਰਵਾਉਣ ਵਾਲਿਆਂ ਨੂੰ ਬੀ. ਕੇ. ਮੈਣੀ ਜੀਵਨ ਜਯੋਤੀ ਮਿਸ਼ਨ ਵੱਲੋਂ ਗਿਫ਼ਟ ਵੀ ਦਿੱਤਾ ਜਾਵੇਗਾ। ਇਸ ਸਮੇਂ ਡਾ. ਜਾਗ੍ਰਿਤੀ ਚੰਦਰ ਜ਼ਿਲਾ ਟੀਕਾਕਰਨ ਅਫ਼ਸਰ, ਗੁਰਤੇਜ ਸਿੰਘ ਤੇ ਸੁਖਮੰਦਰ ਸਿੰਘ ਬਰਾੜ ਜ਼ਿਲਾ ਮਾਸ ਮੀਡੀਆ ਅਫਸਰ, ਭਗਵਾਨ ਦਾਸ, ਲਾਲ ਚੰਦ, ਵਿਨੋਦ ਖੁਰਾਣਾ, ਦੀਦਾਰ ਸਿੰਘ ਜ਼ਿਲਾ ਪ੍ਰਧਾਨ, ਜਗਸੀਰ ਸਿੰਘ ਬਲਾਕ ਪ੍ਰਧਾਨ ਤੋਂ ਇਲਾਵਾ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।
